ETV Bharat / state

ਪੰਜਾਬ ਮੌਸਮ ਅਪਡੇਟ; ਜਾਣੋ, ਪੰਜਾਬ ਤੇ ਦਿੱਲੀ ਵਿੱਚ ਕਦੋ ਵਰ੍ਹੇਗਾ ਮੀਂਹ - Weather Update - WEATHER UPDATE

Today Weather : ਦੇਸ਼ ਭਰ ਵਿੱਚ ਮੌਸਮ ਦਾ ਮਿਜਾਜ਼ ਗਰਮ ਚੱਲ ਰਿਹਾ ਹੈ, ਪਰ ਪੰਜਾਬ ਤੇ ਦਿੱਲੀ ਵਿੱਚ ਮੀਂਹ ਦੀ ਭੱਵਿਖਬਾਣੀ ਹੈ। ਜਾਣੋ, ਆਪਣੇ ਸ਼ਹਿਰ ਦੇ ਮੌਸਮ ਦਾ ਹਾਲ।

Weather Update
Weather Update (ਈਟੀਵੀ ਭਾਰਤ)
author img

By ETV Bharat Punjabi Team

Published : May 9, 2024, 7:01 AM IST

ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਮੀਂਹ ਦੀ ਭੱਵਿਖਬਾਣੀ ਹੈ, ਸੋ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਅੱਜ ਵੀਰਵਾਰ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ।

Weather Update
ਪੰਜਾਬ ਮੌਸਮ ਅਪਡੇਟ (ਈਟੀਵੀ ਭਾਰਤ (ਗ੍ਰਾਫਿਕਸ))

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਐਤਵਾਰ ਦੁਪਹਿਰ ਤੱਕ ਮੀਂਹ ਦੀ ਸੰਭਾਵਨਾ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਸੋਮਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਸੋਮਵਾਰ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ।

ਮੌਸਮ ਵਿਭਾਗ ਦੀ ਭੱਵਿਖਬਾਣੀ: ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ 9 ਮਈ ਤੱਕ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ, ਜਿਸ ਦੌਰਾਨ ਬੱਦਲਵਾਈ ਵੀ ਹੋ ਸਕਦੀ ਹੈ। 10 ਮਈ ਤੋਂ ਦਿੱਲੀ ਦਾ ਮੌਸਮ ਬਦਲਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, 10 ਤੋਂ 12 ਮਈ ਦਰਮਿਆਨ ਦਿੱਲੀ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ ਦਾ ਮੌਸਮ: ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 37 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 24 ਤੋਂ 27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ 'ਚ ਮੀਂਹ ਕਾਰਨ ਤਾਪਮਾਨ 'ਚ ਮਾਮੂਲੀ ਗਿਰਾਵਟ ਆ ਸਕਦੀ ਹੈ। 12 ਮਈ ਨੂੰ ਦਿੱਲੀ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.