ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਦੇ ਕੁੱਝ ਹਿੱਸਿਆਂ ਵਿੱਚ ਕਈ ਥਾਂ ਮੀਂਹ ਪਿਆ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਬਹੁਤ ਰਾਹਤ ਮਿਲੀ ਹੈ। ਅੱਜ ਬੁੱਧਵਾਰ, 1 ਮਈ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਦਾ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਹੋਇਆ ਹੈ। ਜਾਣੋ ਅੱਦ ਪੰਜਾਬ ਅਤੇ ਪੂਰੇ ਦੇਸ਼ ਦਾ ਮੌਸਮ ਕਿਹੋ ਜਿਹਾ ਰਹਿਣ ਵਾਲਾ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹੇਗਾ। ਸ਼ੁੱਕਰਵਾਰ ਤੱਕ ਗਰਮ ਰਹਿਣਗੇ ਦਿਨ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਸਾਫ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਹੇਗਾ। ਅੱਜ ਮੌਸਮ ਸਾਫ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹੇਗਾ।
ਜਾਣੋ, ਦੇਸ਼ ਦੇ ਮੌਸਮ ਦਾ ਹਾਲ : ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਜੰਮੂ ਕਸ਼ਮੀਰ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਦਿੱਲੀ ਦਾ ਤਾਪਮਾਨ: ਦਿੱਲੀ ਵਿੱਚ 1 ਮਈ ਤੱਕ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਮਈ ਨੂੰ ਦਿੱਲੀ 'ਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਘੱਟੋ-ਘੱਟ ਤਾਪਮਾਨ 21 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੱਜ 30 ਅਪ੍ਰੈਲ ਨੂੰ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਅੱਜ ਦਿਨ ਵੇਲੇ ਤੇਜ਼ ਹਵਾਵਾਂ ਚੱਲਣਗੀਆਂ।