ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਕਈ ਥਾਂ ਉੱਤੇ ਡਾਕਟਰਾਂ ਵਲੋਂ ਵਿਸ਼ੇਸ਼ ਬੱਚਿਆਂ ਤੇ ਬਜ਼ੁਰਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਵੀਰਵਾਰ, 2 ਮਈ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਦਾ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਹੋਇਆ ਹੈ। ਜਾਣੋ ਅੱਦ ਪੰਜਾਬ ਅਤੇ ਪੂਰੇ ਦੇਸ਼ ਦਾ ਮੌਸਮ ਕਿਹੋ ਜਿਹਾ ਰਹਿਣ ਵਾਲਾ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹੇਗਾ। ਸ਼ਨੀਵਾਰ ਤੋਂ ਮੰਗਲਵਾਰ ਤੱਕ ਗਰਮ ਰਹਿਣਗੇ ਦਿਨ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹੇਗਾ। ਆਉਣ ਵਾਲੇ ਦਿਨ ਗਰਮ ਰਹਿਣਗੇ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਸਾਫ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹੇਗਾ। ਅਗਲੇ ਹਫ਼ਤੇ ਮੀਂਹ ਦੇ ਆਸਾਰ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹੇਗਾ।
ਦਿੱਲੀ ਦਾ ਤਾਪਮਾਨ: IMD ਨੇ 3 ਮਈ ਤੱਕ ਦਿੱਲੀ 'ਚ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। 4 ਅਤੇ 7 ਮਈ ਨੂੰ ਦਿੱਲੀ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 37 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ ਅਤੇ ਘੱਟੋ ਘੱਟ ਤਾਪਮਾਨ 20 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਾਣੋ, ਦੇਸ਼ ਦੇ ਮੌਸਮ ਦਾ ਹਾਲ : ਮੌਸਮ ਵਿਭਾਗ ਅਨੁਸਾਰ 2 ਮਈ ਨੂੰ ਮਹਾਰਾਸ਼ਟਰ, ਗੁਜਰਾਤ, ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਰਾਇਲਸੀਮਾ, ਤੇਲੰਗਾਨਾ ਅਤੇ ਉੜੀਸਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਤ੍ਰਿਪੁਰਾ ਅਤੇ ਮਨੀਪੁਰ ਵਿੱਚ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਅਤੇ ਛਿੱਟ-ਪੁੱਟ ਬਰਫਬਾਰੀ ਹੋ ਸਕਦੀ ਹੈ। ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ। ਉੱਤਰ-ਪੂਰਬੀ ਭਾਰਤ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਇਲਾਵਾ, ਕੇਰਲ ਅਤੇ ਦੱਖਣੀ ਤਾਮਿਲਨਾਡੂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਗੰਗਾ ਦੇ ਪੱਛਮੀ ਬੰਗਾਲ ਵਿੱਚ ਕਈ ਥਾਵਾਂ 'ਤੇ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ, ਬਿਹਾਰ ਅਤੇ ਸੌਰਾਸ਼ਟਰ ਅਤੇ ਕੱਛ ਵਿੱਚ ਕੁਝ ਥਾਵਾਂ 'ਤੇ ਹੀਟ ਵੇਵ ਦੇ ਹਾਲਾਤ ਪੈਦਾ ਹੋ ਸਕਦੇ ਹਨ। ਝਾਰਖੰਡ, ਕੇਰਲ, ਕੋਂਕਣ ਅਤੇ ਗੋਆ ਅਤੇ ਰਾਇਲਸੀਮਾ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ।