ETV Bharat / state

ਪੰਜਾਬ ਮੌਸਮ ਅਪਡੇਟ; ਪੰਜਾਬ ਦੇ ਕਈ ਹਿੱਸਿਆ 'ਚ ਮੀਂਹ, ਜੇਕਰ ਹਿਮਾਚਲ ਜਾਣ ਦਾ ਕਰ ਰਹੇ ਪਲਾਨ, ਤਾਂ ਪਹਿਲਾਂ ਜਾਣੋ ਉੱਥੋ ਦੇ ਮੌਸਮ ਦਾ ਹਾਲ - Weather Update - WEATHER UPDATE

Today Punjab Weather : ਅੱਜ ਯਾਨੀ 21 ਅਪ੍ਰੈਲ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਬੰਗਾਲ, ਤੇਲੰਗਾਨਾ, ਬਿਹਾਰ ਅਤੇ ਝਾਰਖੰਡ ਵਿੱਚ ਹੀਟਵੇਵ ਅਲਰਟ ਜਾਰੀ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਰਫਬਾਰੀ ਦੀ ਸੰਭਾਵਨਾ ਹੈ। ਜਾਣੋ, ਮੌਸਮ ਦਾ ਹਾਲ।

Weather Update In Punjab
Weather Update In Punjab
author img

By ETV Bharat Punjabi Team

Published : Apr 22, 2024, 7:08 AM IST

ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜ਼ਰੂਰ ਜਾਰੀ ਹੈ, ਪਰ ਅੱਜ ਤੇ ਕਈ ਥਾਂ 22 ਅਪ੍ਰੈਲ ਨੂੰ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਅੱਜ ਸੋਮਵਾਰ, 22 ਅਪ੍ਰੈਲ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਮੀਂਹ ਪੈ ਸਕਦਾ ਹੈ, ਕਿਉਂਕਿ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿਭਾਗ ਵਲੋਂ ਮੀਂਹ ਦਾ ਅਲਰਟ ਹੈ। ਜੇਕਰ ਤੁਸੀਂ ਹਿਮਾਚਲ ਪ੍ਰਦੇਸ਼ ਘੁੰਮਣ ਜਾਣ ਦਾ ਪਲਾਨ ਕਰ ਰਹੇ ਹੋ, ਤਾਂ ਪਹਿਲਾਂ ਉੱਥੇ ਦੇ ਮੌਸਮ ਦਾ ਵੀ ਹਾਲ ਜਾਣ ਲਓ।

Weather Update In Punjab
ਪੰਜਾਬ ਮੌਸਮ ਅਪਡੇਟ

ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਬੁੱਧਵਾਰ ਤੋਂ ਵੀਰਵਾਰ ਤੱਕ ਗਰਮੀ ਵਧ ਰਹੇਗੀ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਮੰਗਲਵਾਰ ਨੂੰ ਦੁਪਹਿਰ ਤੱਕ ਮੀਂਹ ਪੈਣ ਦੀ ਭੱਵਿਖਬਾਣੀ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਵੀਰਵਾਰ ਨੂੰ ਦਿਨ ਸਭ ਤੋਂ ਵੱਧ ਗਰਮ ਰਹੇਗਾ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਸ਼ਨੀਵਾਰ ਤੱਕ ਧੁੱਪ ਦਾ ਕਹਿਰ ਜਾਰੀ ਰਹੇਗਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਬੁੱਧਵਾਰ ਤੇ ਵੀਰਵਾਰ ਨਾਲੋਂ ਵੱਧ ਗਰਮੀ ਰਹਿਣ ਦੇ ਆਸਾਰ।

ਮੌਸਮ ਵਿਭਾਗ ਦੀ ਭੱਵਿਖਬਾਣੀ: ਮੌਸਮ ਵਿਭਾਗ ਨੇ ਅੱਜ ਯਾਨੀ 22 ਅਤੇ 23 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਵੱਖ-ਵੱਖ ਥਾਵਾਂ 'ਤੇ ਬਿਜਲੀ ਦੀ ਗਰਜ ਦੇ ਨਾਲ-ਨਾਲ ਹਨ੍ਹੇਰੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਹੋਰ ਸੂਬਿਆਂ ਵਿੱਚ ਮੀਂਹ ਦਾ ਅਲਰਟ: IMD ਦੇ ਅਨੁਸਾਰ, 20 ਅਪ੍ਰੈਲ ਨੂੰ ਦਿੱਲੀ ਵਿੱਚ ਵੀ ਹਲਕੇ ਤੋਂ ਭਾਰੀ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ 104 ਸੜਕਾਂ ਅਤੇ ਤਿੰਨ ਰਾਸ਼ਟਰੀ ਰਾਜਮਾਰਗ ਬੰਦ ਹੋ ਗਏ ਹਨ। ਪ੍ਰਸ਼ਾਸਨ ਦੀ ਜਾਣਕਾਰੀ ਅਨੁਸਾਰ ਲਾਹੌਲ ਅਤੇ ਸਪਿਤੀ ਵਿੱਚ 99 ਸੜਕਾਂ, ਕੁੱਲੂ ਵਿੱਚ ਤਿੰਨ ਸੜਕਾਂ, ਚੰਬਾ ਅਤੇ ਕਾਂਗੜਾ ਵਿੱਚ ਇੱਕ-ਇੱਕ ਸੜਕ ਬੰਦ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਦੱਸਿਆ ਕਿ ਕਾਂਗੜਾ ਵਿੱਚ ਮੀਂਹ ਕਾਰਨ ਇੱਕ ਪੁਲ ਰੁੜ੍ਹ ਗਿਆ ਹੈ ਜਿਸ ਦੇ ਨਵੇਂ ਬਣਨ ਦਾ ਕੰਮ ਮਹੀਨੇ ਦੇ ਅੰਤ ਤੱਕ ਹੋਣ ਦਾ ਅਨੁਮਾਨ ਹੈ।

ਇਸ ਤੋਂ ਇਲਾਵਾ, ਮਨਾਲੀ-ਕੇਲੌਂਗ ਹਾਈਵੇਅ 'ਤੇ ਸਿਸੂ ਨੇੜੇ ਸੈਲਫੀ ਪੁਆਇੰਟ 'ਤੇ ਭਾਰੀ ਢਿੱਗਾਂ ਡਿੱਗਣ ਕਾਰਨ ਕੇਲੌਂਗ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ।

ਦਿੱਲੀ ਦਾ ਮੌਸਮ: 21 ਅਪ੍ਰੈਲ ਨੂੰ ਦਿੱਲੀ ਵਿੱਚ ਦਿਨ ਵੇਲੇ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 22 ਅਪ੍ਰੈਲ ਨੂੰ ਦਿੱਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਰਾਜਧਾਨੀ 'ਚ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਸਕਦਾ ਹੈ।

ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 39 ਤੋਂ 41 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 23 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ, 20 ਤੋਂ 24 ਅਪ੍ਰੈਲ ਦਰਮਿਆਨ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 21 ਅਤੇ 22 ਅਪ੍ਰੈਲ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ 21 ਤੋਂ 22 ਅਪ੍ਰੈਲ ਤੱਕ ਅਤੇ ਕੋਂਕਣ ਅਤੇ ਗੋਆ ਵਿੱਚ 21-22 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਕੇਰਲ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਅੰਦਰੂਨੀ ਕਰਨਾਟਕ ਵਿੱਚ ਥੋੜੀ-ਬਹੁਤ ਬਾਰਿਸ਼ ਹੋ ਸਕਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.