ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜ਼ਰੂਰ ਜਾਰੀ ਹੈ, ਪਰ ਅੱਜ ਤੇ ਕਈ ਥਾਂ 23 ਅਪ੍ਰੈਲ ਨੂੰ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਅੱਜ ਮੰਗਲਵਾਰ, 23 ਅਪ੍ਰੈਲ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੇ ਪਟਿਆਲਾ ਵਿੱਚ ਮੀਂਹ ਪੈਣ ਦੇ ਆਸਾਰ ਹਨ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਗਰਮੀ ਵਧ ਰਹੇਗੀ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਮੀਂਹ ਪੈਣ ਦੀ ਭੱਵਿਖਬਾਣੀ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਵੀਰਵਾਰ ਤੋਂ ਸ਼ੁੱਕਰਵਾਰ ਤੱਕ ਦਿਨ ਗਰਮ ਰਹਿਣਗੇ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਮੌਸਮ ਸਾਫ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਸ਼ਨੀਵਾਰ ਤੱਕ ਗਰਮੀ ਤੋਂ ਰਾਹਤ ਨਹੀਂ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਅੱਜ ਮੀਂਹ ਪੈਣ ਦੇ ਆਸਾਰ।
ਮੌਸਮ ਵਿਭਾਗ ਦੀ ਭੱਵਿਖਬਾਣੀ: ਮੌਸਮ ਵਿਭਾਗ ਨੇ ਪਹਿਲਾਂ ਹੀ 21 ਅਤੇ 22 ਅਪ੍ਰੈਲ ਨੂੰ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਅਨੁਸਾਰ ਅੱਜ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਦੇ ਨਾਲ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ 21 ਅਤੇ 22 ਅਪ੍ਰੈਲ ਨੂੰ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਅਨੁਸਾਰ ਅੱਜ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਦੇ ਨਾਲ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਘੱਟੋ-ਘੱਟ ਤਾਪਮਾਨ 24 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ ਅਪ੍ਰੈਲ ਦੇ ਅੰਤ ਤੱਕ ਮੌਸਮ ਅਜਿਹਾ ਹੀ ਰਹੇਗਾ। ਇੱਥੇ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ ਅਤੇ ਬੱਦਲਾਂ ਦੀ ਆਵਾਜਾਈ ਜਾਰੀ ਰਹੇਗੀ।
ਪੰਜਾਬ ਸਣੇ ਇਨ੍ਹਾਂ ਰਾਜਾਂ 'ਚ ਹੀਟਵੇਵ ਦਾ ਅਲਰਟ: ਮੌਸਮ ਵਿਭਾਗ ਅਨੁਸਾਰ 22 ਅਪ੍ਰੈਲ ਨੂੰ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੜੀਸਾ, ਬਿਹਾਰ ਅਤੇ ਝਾਰਖੰਡ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ।
ਦੇਸ਼ ਦਾ ਮੌਸਮ : ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਅਗਲੇ 24 ਘੰਟਿਆਂ ਦੌਰਾਨ 22 ਤੋਂ 26 ਅਪ੍ਰੈਲ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। 22 ਤੋਂ 23 ਅਪ੍ਰੈਲ ਦਰਮਿਆਨ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਮੀਂਹ ਪੈ ਸਕਦਾ ਹੈ।