ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜ਼ਰੂਰ ਜਾਰੀ ਹੈ, ਪਰ ਅੱਜ ਤੇ ਕਈ ਥਾਂ 24 ਅਪ੍ਰੈਲ ਨੂੰ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਅੱਜ ਬੁੱਧਵਾਰ, 24 ਅਪ੍ਰੈਲ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੇ ਪਟਿਆਲਾ ਵਿੱਚ ਮੀਂਹ ਪੈਣ ਦੇ ਆਸਾਰ ਹਨ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਅੱਜ ਵੀ ਗਰਮੀ ਤੋਂ ਰਾਹਤ ਨਹੀਂ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਅੱਜ ਦਾ ਦਿਨ ਗਰਮੀ ਵਧ ਰਹੇਗੀ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਵੀਰਵਾਰ ਤੋਂ ਸ਼ਨੀਵਾਰ ਤੱਕ ਦਿਨ ਗਰਮ ਰਹਿਣਗੇ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਮੌਸਮ ਸਾਫ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਅੱਜ ਦਾ ਦਿਨ ਗਰਮੀ ਦਾ ਕਹਿਰ ਜਾਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਐਤਵਾਰ ਨੂੰ ਸਵੇਰ-ਸ਼ਾਮ ਮੀਂਹ ਪੈਣ ਦੇ ਆਸਾਰ।
ਦਿੱਲੀ ਵਿੱਚ ਮੌਸਮ ਦਾ ਮਿਜਾਜ਼: ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਦਿੱਲੀ NCR 'ਚ ਤਾਪਮਾਨ 40 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਮੌਸਮ ਦੇ ਬਦਲੇ ਮਿਜਾਜ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਬੀਤੇ ਦਿਨ, ਦਿੱਲੀ-ਐਨਸੀਆਰ ਵਿੱਚ ਮੌਸਮ ਅਚਾਨਕ ਬਦਲ ਗਿਆ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ। ਮੀਂਹ ਕਾਰਨ ਲੋਕਾਂ ਨੇ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ। ਮੀਂਹ ਦੇ ਨਾਲ-ਨਾਲ ਕਈ ਇਲਾਕਿਆਂ 'ਚ ਧੂੜ ਭਰੀ ਹਨੇਰੀ ਵੀ ਆਈ ਅਤੇ ਤੇਜ਼ ਹਵਾਵਾਂ ਕਾਰਨ ਦਿੱਲੀ ਦਾ ਮੌਸਮ ਸੁਹਾਵਣਾ ਹੋ ਗਿਆ।
ਦੇਸ਼ ਦਾ ਮੌਸਮ : ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਅਗਲੇ 24 ਘੰਟਿਆਂ ਦੌਰਾਨ 22 ਤੋਂ 26 ਅਪ੍ਰੈਲ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। 22 ਤੋਂ 23 ਅਪ੍ਰੈਲ ਦਰਮਿਆਨ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ।