ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ, ਪਰ ਪੰਜਾਬ ਵਾਸੀਆਂ ਨੂੰ ਜ਼ਰੂਰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਅੱਜ ਐਤਵਾਰ, 28 ਅਪ੍ਰੈਲ ਨੂੰ ਪੰਜਾਬ ਵਿੱਚ ਸਵੇਰੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਦਾ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਦਰਜ ਹੋਇਆ। ਇਸ ਤੋਂ ਇਲਾਵਾ ਪੰਜਾਬ ਦੇ ਕਈ ਹਿੱਸਿਆ ਵਿੱਚ ਮੌਸਮ ਵਿਭਾਗ ਵਲੋਂ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਮੰਗਲਵਾਰ ਰਾਤ ਤੱਕ ਮੀਂਹ ਪੈਣ ਦੀ ਭੱਵਿਖਬਾਣੀ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਹਲਕੇ ਮੀਂਹ ਕਣੀ ਨਾਲ ਬੱਦਲ ਬਣੇ ਰਹਿਣਗੇ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਦਰਜ ਕੀਤਾ ਗਿਆ ਹੈ। ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਹਾਲਾਂਕਿ ਬਦਲ ਛਾਏ ਰਹਿਣਗੇ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਮੰਗਲਵਾਰ ਰਾਤ ਤੱਕ ਮੀਂਹ ਦੇ ਆਸਾਰ ਹਨ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਮੰਗਲਵਾਰ ਦੁਪਹਿਰ ਤੋਂ ਸ਼ਾਮ ਤੱਕ ਹਵਾਵਾਂ ਚੱਲਣਗੀਆਂ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਮੰਗਲਵਾਰ ਰਾਤ ਨੂੰ ਮੌਸਮ ਠੰਡਾ ਰਹੇਗਾ।
ਦੇਸ਼ ਦਾ ਮੌਸਮ, ਇਨ੍ਹਾਂ ਰਾਜਾਂ ਵਿੱਚ ਮੀਂਹ ਦਾ ਅਲਰਟ : ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਇਸ ਦੌਰਾਨ, ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਭਵਿੱਖਬਾਣੀ ਜਾਰੀ ਕਰਦਿਆਂ ਕਿਹਾ ਕਿ ਅਗਲੇ ਪੰਜ ਦਿਨਾਂ ਤੱਕ ਪੂਰਬੀ ਅਤੇ ਦੱਖਣੀ ਪ੍ਰਾਇਦੀਪ ਦੇ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਕਈ ਜ਼ਿਲ੍ਹੇ ਸ਼ਾਮਲ ਹਨ। ਉੱਤਰ-ਪੱਛਮ ਦੇ ਕਈ ਰਾਜਾਂ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਜਿੱਥੇ ਉੱਤਰੀ ਭਾਰਤ ਕੜਾਕੇ ਦੀ ਗਰਮੀ ਦੀ ਮਾਰ ਝੱਲ ਰਿਹਾ ਹੈ, ਉੱਥੇ ਹੀ ਗਰਮੀ ਦੀ ਲਹਿਰ ਹੋਰ ਵਧਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਮੌਸਮ ਵਿਗਿਆਨ ਨੇ ਭਵਿੱਖਬਾਣੀ ਕੀਤੀ ਹੈ ਕਿ 26 ਤੋਂ 29 ਅਪ੍ਰੈਲ ਦੇ ਵਿਚਕਾਰ ਪੱਛਮੀ ਹਿਮਾਲਿਆ ਖੇਤਰ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹਾ ਹੀ ਮੌਸਮ ਪੱਛਮੀ ਭਾਰਤ ਵਿੱਚ 26 ਤੋਂ 28 ਅਪ੍ਰੈਲ ਤੱਕ ਅਤੇ ਮੱਧ ਭਾਰਤ ਵਿੱਚ 26-27 ਅਪ੍ਰੈਲ ਤੱਕ ਦੇਖਿਆ ਜਾ ਸਕਦਾ ਹੈ।