ਹੈਦਰਾਬਾਦ ਡੈਸਕ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ, ਪਰ ਪੰਜਾਬ ਵਾਸੀਆਂ ਨੂੰ ਜ਼ਰੂਰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਸੋਮਵਾਰ, 29 ਅਪ੍ਰੈਲ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਦਾ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਹੋਇਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਹਿੱਸਿਆ ਵਿੱਚ ਮੀਂਹ ਪੈ ਰਿਹਾ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹੇਗਾ। ਅੱਜ ਮੀਂਹ ਪਵੇਗਾ ਅਤੇ ਗਰਮੀ ਤੋਂ ਰਾਹਤ ਮਿਲੇਗੀ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹੇਗਾ। ਮੰਗਲਵਾਰ ਸ਼ਾਮ ਤੱਕ ਮੀਂਹ ਪੈਣ ਦੀ ਸੰਭਾਵਨਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਬਦਲ ਛਾਏ ਰਹਿਣਗੇ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹੇਗਾ। ਮੰਗਲਵਾਰ ਰਾਤ ਤੱਕ ਮੀਂਹ ਦੀ ਭੱਵਿਖਬਾਣੀ ਹੈ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹੇਗਾ। ਮੰਗਲਵਾਰ ਦੁਪਹਿਰ ਤੋਂ ਸ਼ਾਮ ਤੱਕ ਹਵਾਵਾਂ ਚੱਲਣਗੀਆਂ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹੇਗਾ। ਸਵੇਰ ਸਮੇਂ ਮੀਂਹ ਅਤੇ ਗਰਮੀ ਤੋਂ ਦਿਨ ਵੇਲ੍ਹੇ ਵੀ ਰਾਹਤ ਰਹੇਗੀ।
ਜਾਣੋ, ਦੇਸ਼ ਦੇ ਮੌਸਮ ਦਾ ਹਾਲ : ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਭਵਿੱਖਬਾਣੀ ਜਾਰੀ ਕਰਦਿਆਂ ਕਿਹਾ ਕਿ ਆਉਣ ਵਾਲੇ 5 ਦਿਨਾਂ ਤੱਕ ਪੂਰਬੀ ਅਤੇ ਦੱਖਣੀ ਪ੍ਰਾਇਦੀਪ ਦੇ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਕਈ ਜ਼ਿਲ੍ਹਿਆਂ ਵਿੱਚ ਲੂ ਦਾ ਅਲਰਟ ਹੈ। ਉੱਤਰੀ-ਪੱਛਮੀ ਦੇ ਕਈ ਰਾਜਾਂ ਵਿੱਚ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਹਿੱਸਿਆ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ।
ਦੂਜੇ ਪਾਸੇ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪਵੇਗਾ ਅਤੇ ਬਰਫ਼ਬਾਰੀ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਗਿਆਨ ਨੇ ਭਵਿੱਖਬਾਣੀ ਕੀਤੀ ਹੈ ਕਿ 29 ਅਪ੍ਰੈਲ ਨੂੰ ਪੱਛਮੀ ਹਿਮਾਲਿਆ ਖੇਤਰ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ: ਦਿੱਲੀ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਦਿੱਲੀ ਵਿਖੇ ਪਾਰਾ 40 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਪੂਰੇ ਹਫ਼ਤੇ ਦਿੱਲੀ ਦਾ ਵਧ ਤੋਂ ਵਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿ ਸਕਦਾ ਹੈ ਅਤੇ ਘੱਟੋ-ਘੱਟ ਤਾਪਮਾਨ 22 ਤੋਂ 23 ਡਿਗਰੀ ਸੈਲਸੀਅਸ ਵਿਚਾਲੇ ਰਹਿਣ ਦੀ ਸੰਭਾਵਨਾ ਹੈ।