ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦੇ ਨਾਲ-ਨਾਲ ਕਈ ਥਾਂ ਮੀਂਹ ਪੈਣ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ। ਅੱਜ ਮੰਗਲਵਾਰ, 30 ਅਪ੍ਰੈਲ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਦਾ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਹਿੱਸਿਆ ਬੱਦਲਵਾਈ ਬਣੀ ਰਹੇਗੀ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹੇਗਾ। ਅੱਜ ਮੀਂਹ ਪੈਣ ਦੀ ਭੱਵਿਖਬਾਣੀ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹੇਗਾ। ਮੰਗਲਵਾਰ ਸ਼ਾਮ ਤੱਕ ਮੀਂਹ ਪੈ ਸਕਦਾ ਹੈ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਕੁੱਝ ਹਿੱਸਿਆ ਵਿੱਚ ਮੀਂਹ ਪਵੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹੇਗਾ। ਰਾਤ ਤੱਕ ਮੀਂਹ ਦੀ ਭੱਵਿਖਬਾਣੀ ਹੈ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹੇਗਾ। ਹਲਕੀ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ ਅਤੇ ਮੌਸਮ ਠੰਡਾ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹੇਗਾ। ਗਰਮੀ ਤੋਂ ਰਾਹਤ ਨਹੀਂ।
ਜਾਣੋ, ਦੇਸ਼ ਦੇ ਮੌਸਮ ਦਾ ਹਾਲ : ਮੌਸਮ ਵਿਭਾਗ ਮੁਤਾਬਕ ਦਿੱਲੀ 'ਚ 29 ਅਪ੍ਰੈਲ ਤੋਂ 1 ਮਈ ਤੱਕ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬੱਦਲਾਂ ਦੀ ਹਲਚਲ ਜਾਰੀ ਰਹੇਗੀ ਅਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
ਦਿੱਲੀ ਦਾ ਤਾਪਮਾਨ: IMD ਦੇ ਅਨੁਸਾਰ, ਦਿੱਲੀ ਵਿੱਚ ਇੱਕ ਹਫ਼ਤੇ ਤੱਕ ਹਲਕੇ ਬੱਦਲ, ਬੂੰਦਾ-ਬਾਂਦੀ, ਤੇਜ਼ ਹਵਾਵਾਂ ਅਤੇ ਗਰਮੀ ਦਾ ਮਿਸ਼ਰਤ ਰੂਪ ਦੇਖਣ ਨੂੰ ਮਿਲੇਗਾ। ਹਾਲਾਂਕਿ ਇਸ ਪੂਰੇ ਹਫਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 22 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਅੱਜ ਦਿਨ ਵੇਲੇ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਰਾਤ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਤੱਕ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ, 4 ਅਤੇ 5 ਮਈ ਨੂੰ ਇੱਕ ਵਾਰ ਫਿਰ ਤੇਜ਼ ਹਵਾਵਾਂ ਅਤੇ ਹਲਕਾ ਮੀਂਹ ਪੈ ਸਕਦਾ ਹੈ।
ਇਸ ਤੋਂ ਇਲਾਵਾ, ਅਰੁਣਾਚਲ ਪ੍ਰਦੇਸ਼ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਭਾਰਤ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਵਿਦਰਭ, ਮਰਾਠਵਾੜਾ, ਤੇਲੰਗਾਨਾ, ਛੱਤੀਸਗੜ੍ਹ ਅਤੇ ਦੱਖਣੀ ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਹੈ। ਜਦਕਿ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਗਰਜ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗੜ੍ਹੇਮਾਰੀ ਹੋ ਸਕਦੀ ਹੈ। ਉੱਤਰੀ ਹਰਿਆਣਾ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।