ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਹੈ, ਕਿਤੇ ਹਵਾਵਾਂ ਨਾਲ ਰਾਹਤ ਹੈ, ਤਾਂ ਕਿਤੇ ਹੀਟ ਵੇਵ ਲੋਕਾਂ ਨੂੰ ਬਿਮਾਰ ਕਰਨ ਲਈ ਤਿਆਰ ਹਨ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਸਵੇਰੇ ਮੀਂਹ ਪੈਣ ਦੀ ਸੰਭਾਵਨਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਸ਼ੁੱਕਰਵਾਰ ਦੁਪਹਿਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਵਧ ਗਰਮ ਰਹੇਗਾ ਬਠਿੰਡਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ।
ਮੌਸਮ ਵਿਭਾਗ ਦੀ ਭੱਵਿਖਬਾਣੀ: ਮੌਸਮ ਵਿਭਾਗ ਮੁਤਾਬਕ 18 ਅਤੇ 19 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗੜੇ ਪੈ ਸਕਦੇ ਹਨ। ਇਸ ਤੋਂ ਇਲਾਵਾ ਤੇਲੰਗਾਨਾ, ਉੜੀਸਾ, ਗੰਗਾ ਪੱਛਮੀ ਬੰਗਾਲ, ਤੱਟਵਰਤੀ ਆਂਧਰਾ ਪ੍ਰਦੇਸ਼, ਕੋਂਕਣ-ਗੋਆ, ਸੌਰਾਸ਼ਟਰ-ਕੱਛ ਵਿੱਚ ਅੱਜ ਯਾਨੀ 17 ਅਪ੍ਰੈਲ ਤੋਂ 20 ਅਪ੍ਰੈਲ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ।
ਗੁਜਰਾਤ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇਹ ਬੇਹੱਦ ਗਰਮ ਹੈ। ਮੌਸਮ ਵਿਭਾਗ ਨੇ ਗਰਮੀ ਅਤੇ ਹੀਟ ਵੇਵ ਦੇ ਹਾਲਾਤ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਨ੍ਹਾਂ ਸੂਬਿਆਂ ਵਿੱਚ ਮੀਂਹ ਦਾ ਅਲਰਟ: IMD ਦੇ ਅਨੁਸਾਰ, ਅੱਜ ਰਾਤ ਸਿੱਕਮ, ਅਰੁਣਾਚਲ ਪ੍ਰਦੇਸ਼, ਅਸਮ, ਨਾਗਾਲੈਂਡ, ਮਣੀਪੁਰ ਅਤੇ ਮਿਜ਼ੋਰਮ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕੇਰਲ 'ਚ 18 ਅਪ੍ਰੈਲ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ, 18, 19, 20 ਅਪ੍ਰੈਲ ਨੂੰ ਦਿੱਲੀ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਰਾਜਾਂ ਵਿੱਚ ਚੱਲੇਗੀ ਲੂ : ਆਈਐਮਡੀ ਦੇ ਅਨੁਸਾਰ, 17 ਅਤੇ 18 ਅਪ੍ਰੈਲ, 2024 ਦੇ ਦੌਰਾਨ ਤੇਲੰਗਾਨਾ ਵਿੱਚ ਵੱਖ-ਵੱਖ ਥਾਵਾਂ 'ਤੇ ਗਰਮੀ ਦੀ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। 16-20 ਅਪ੍ਰੈਲ, 2024 ਨੂੰ ਓਡੀਸ਼ਾ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਵੱਖ-ਵੱਖ ਥਾਵਾਂ 'ਤੇ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 17 ਅਤੇ 18 ਅਪ੍ਰੈਲ, 2024 ਨੂੰ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਾਮ ਵਿੱਚ ਅਲੱਗ-ਥਲੱਗ ਥਾਵਾਂ 'ਤੇ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ।