ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਹੈ, ਕਿਤੇ ਹਵਾਵਾਂ ਨਾਲ ਰਾਹਤ ਹੈ, ਤਾਂ ਕਿਤੇ ਹੀਟ ਵੇਵ ਲੋਕਾਂ ਨੂੰ ਬਿਮਾਰ ਕਰਨ ਲਈ ਤਿਆਰ ਹਨ। ਅੱਜ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਬੱਦਲਵਾਈ ਬਣੀ ਰਹੇਗੀ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਪਹਿਲਾਂ ਧੁੱਪ ਰਹੇਗੀ, ਪਰ ਦੁਪਹਿਰ ਤੱਕ ਹਲਕਾ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਮੰਗਲਵਾਰ ਨੂੰ ਮੀਂਹ ਦੀ ਸੰਭਾਵਨਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਗਰਮੀ ਤੋਂ ਰਾਹਤ ਨਹੀਂ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਮੰਗਲਵਾਰ ਤੋਂ ਬੁੱਧਵਾਰ ਤੱਕ ਗਰਮ ਰਹਿਣਗੇ ਦਿਨ।
ਮੌਸਮ ਵਿਭਾਗ ਦੀ ਭੱਵਿਖਬਾਣੀ: ਦਿੱਲੀ ਵਿੱਚ ਅੱਜ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੌਸਮੀ ਗਤੀਵਿਧੀਆਂ (ਬਰਸਾਤ, ਤੂਫ਼ਾਨ, ਤੇਜ਼ ਹਵਾਵਾਂ ਅਤੇ ਗੜੇਮਾਰੀ) ਦੇ ਕਾਰਨ ਤਾਪਮਾਨ ਵਿੱਚ ਗਿਰਾਵਟ ਵੇਖੀ ਜਾ ਸਕਦੀ ਹੈ। 20 ਅਪ੍ਰੈਲ ਨੂੰ ਬੱਦਲ ਸਾਫ਼ ਹੋਣ ਤੋਂ ਬਾਅਦ, ਸਤਹੀ ਤੇਜ਼ ਹਵਾਵਾਂ ਚੱਲਣਗੀਆਂ। ਇਨ੍ਹਾਂ ਹਾਲਾਤਾਂ ਕਾਰਨ ਪਾਰਾ ਅਚਾਨਕ ਚੜ੍ਹਨ ਦੀ ਕੋਈ ਸੰਭਾਵਨਾ ਨਹੀਂ ਹੈ।
ਇਨ੍ਹਾਂ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸਪਾਸ ਰਹਿ ਸਕਦਾ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ ਦੇ ਅੰਤ 'ਚ ਦਿੱਲੀ ਦਾ ਆਮ ਤਾਪਮਾਨ 38 ਡਿਗਰੀ ਸੈਲਸੀਅਸ ਦੇ ਆਸ-ਪਾਸ ਪਹੁੰਚ ਜਾਂਦਾ ਹੈ। ਜਦੋਂ ਕਿ ਪੰਜਾਬ ਅਤੇ ਹਰਿਆਣਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਥੋੜਾ-ਬਹੁਤ ਮੀਂਹ ਪੈ ਸਕਦਾ ਹੈ। 19 ਅਪ੍ਰੈਲ ਨੂੰ ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਥੋੜਾ-ਬਹੁਤ ਮੀਂਹ ਪੈ ਸਕਦਾ ਹੈ।
ਹੋਰ ਸੂਬਿਆਂ ਵਿੱਚ ਮੀਂਹ ਦਾ ਅਲਰਟ: IMD ਦੇ ਅਨੁਸਾਰ, ਅੱਜ ਰਾਤ ਸਿੱਕਮ, ਅਰੁਣਾਚਲ ਪ੍ਰਦੇਸ਼, ਅਸਮ, ਨਾਗਾਲੈਂਡ, ਮਣੀਪੁਰ ਅਤੇ ਮਿਜ਼ੋਰਮ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਕੇਰਲ 'ਚ 18 ਅਪ੍ਰੈਲ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 19 ਤੇ 20 ਅਪ੍ਰੈਲ ਨੂੰ ਦਿੱਲੀ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।