ਚੰਡੀਗੜ੍ਹ: ਪੰਜਾਬ ਵਿੱਚ ਪਹਿਲਾਂ ਮਾਨਸੂਨ ਦੇਰੀ ਨਾਲ ਆਇਆ ਅਤੇ ਹੁਣ ਸਰਦੀਆਂ ਵੀ ਦੇਰੀ ਨਾਲ ਸ਼ੁਰੂ ਹੋ ਰਹੀਆਂ ਹਨ। ਅੰਮ੍ਰਿਤਸਰ ਵਿਖੇ ਹਲਕੀ ਧੁੰਦ ਦੀ ਚਾਦਰ ਦਿਖਾਈ ਦਿੱਤੀ ਜਿਸ ਨੇ ਸ਼ਹਿਰ ਵਾਸੀਆਂ ਨੂੰ ਕਿਤੇ ਨਾ ਕਿਤੇ ਠੰਡ ਦੀ ਦਸਤਕ ਦਾ ਅਹਿਸਾਸ ਕਰਵਾ ਦਿੱਤਾ। ਉੱਥੇ ਹੀ ਪੰਜਾਬ ਦੇ ਤਾਪਮਾਨ ਵਿੱਚ ਵੀ ਗਿਰਾਵਟ ਨਜ਼ਰ ਆਈ। ਪੰਜਾਬ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਦਰਜ ਕੀਤਾ ਗਿਆ।
ਮੀਂਹ ਦੀ ਕੋਈ ਸੰਭਾਵਨਾ ਨਹੀਂ
ਮੌਸਮ ਵਿਭਾਗ ਤੋਂ ਵੀ ਰਾਹਤ ਦੇ ਕੋਈ ਸੰਕੇਤ ਨਹੀਂ ਹਨ। ਮੌਸਮ ਵਿਗਿਆਨ ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਹੀ ਕਾਰਨ ਹੈ ਕਿ ਪ੍ਰਦੂਸ਼ਣ ਅਤੇ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 5.8 ਡਿਗਰੀ ਘੱਟ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16.6 ਡਿਗਰੀ ਰਹੇਗਾ। ਐਤਵਾਰ ਨੂੰ ਮੀਂਹ ਦੀ ਸੰਭਾਵਨਾ।
ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 16 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ।
ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ।
ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਐਤਾਵਰ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਮੁਤਾਬਕ, ਦਿੱਲੀ 'ਚ ਰਾਤਾਂ ਠੰਡੀਆਂ ਹੋਣ ਲੱਗ ਪਈਆਂ ਹਨ, ਪਰ ਫਿਲਹਾਲ ਰਾਜਧਾਨੀ 'ਚ ਕੰਬਦੀ ਠੰਡ ਸ਼ੁਰੂ ਹੋਣ 'ਚ ਸਮਾਂ ਲੱਗ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਇਸ ਪੂਰੇ ਹਫ਼ਤੇ ਦਿੱਲੀ ਵਿੱਚ ਸਵੇਰੇ ਹਲਕੀ ਧੁੰਦ ਛਾਈ ਰਹੇਗੀ ਅਤੇ ਦਿਨ ਵੇਲੇ ਤੇਜ਼ ਧੁੱਪ ਵੀ ਰਹੇਗੀ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।