ਚੰਡੀਗੜ੍ਹ: ਪੰਜਾਬ ਦੇ ਮੌਸਮ ਦਾ ਮਿਜਾਜ਼ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ। ਪਿਛਲੇ ਕਈ ਦਿਨਾਂ ਵਿੱਚ ਪਏ ਮੀਂਹ ਕਰਕੇ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵਧ ਤੋਂ ਵਧ ਤਾਪਮਾਨ 1.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਜੇਕਰ, ਬੀਤੇ ਦਿਨ (ਸ਼ੁੱਕਰਵਾਰ) ਦੀ ਗੱਲ ਕਰੀਏ, ਤਾਂ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ 24.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ, ਜਦਕਿ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੁੜ ਮੀਂਹ ਦੇ ਆਸਾਰ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 24 ਫ਼ਰਵਰੀ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। 24 ਫ਼ਰਵਰੀ ਤੋਂ ਪਹਾੜੀ ਇਲਾਕਿਆਂ 'ਚ ਮੀਂਹ ਦੇ ਨਾਲ-ਨਾਲ ਬਰਫਬਾਰੀ ਵੀ ਹੋ ਸਕਦੀ ਹੈ।
ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ 26 ਫ਼ਰਵਰੀ ਤੋਂ ਦੇਖਣ ਨੂੰ ਮਿਲੇਗਾ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 26-27 ਫ਼ਰਵਰੀ ਨੂੰ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮੀਂਹ ਦੇ ਨਾਲ-ਨਾਲ ਤੂਫਾਨ ਦੀ ਸੰਭਾਵਨਾ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹੇਗਾ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 11 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹੇਗਾ।