ਮਾਨਸਾ: ਸੁਖਬੀਰ ਬਾਦਲ ਪੰਜਾਬ ਤੇ ਸਾਢੇ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਛੱਡ ਕੇ ਗਿਆ ਸੀ ਜਿਸ ਦਾ ਪੰਜਾਬ ਸਰਕਾਰ ਬਿਆਜ ਭਰ ਰਹੀ ਹੈ ਜੋ ਪੰਜਾਬ ਸਰਕਾਰ ਤੇ ਕਰਜ਼ਾ ਲੈਣ ਦੇ ਇਲਜ਼ਾਮ ਲਾ ਰਿਹਾ ਹੈ। ਪੰਜਾਬ ਸਰਕਾਰ ਨੇ ਕੋਈ ਕਰਜ਼ਾ ਨਹੀਂ ਲਿਆ ਅਤੇ ਪੰਜਾਬ ਦਾ ਸਗੋਂ ਵਿਕਾਸ ਕੀਤਾ ਜਾ ਰਿਹਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਢਿੱਲਵਾਂ ਵਿਖੇ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ।
ਰੰਗਲਾ ਪੰਜਾਬ ਬਣਾਉਣ ਦਾ ਸੁਪਨਾ: ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਮਾਨਸਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਚੋਣ ਰੈਲੀ ਨੂੰ ਹੁੰਗਾਰਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਦੇ ਲਈ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕੰਮ ਕਰ ਰਹੀ ਹੈ। ਉੱਥੇ ਹੀ ਕੇਂਦਰ ਦੇ ਵਿੱਚ ਵੀ ਪੰਜਾਬ ਦੇ ਐਮਪੀ ਹੋਣੇ ਵੀ ਜਰੂਰੀ ਹਨ ਤਾਂ ਕਿ ਪੰਜਾਬ ਦਾ ਹੋਰ ਵਿਕਾਸ ਕੀਤਾ ਜਾਵੇ ਤੇ ਮੁੱਖ ਮੰਤਰੀ ਵੱਲੋਂ ਜੋ ਸੁਪਨਾ ਲਿਆ ਗਿਆ ਸੀ ਰੰਗਲਾ ਪੰਜਾਬ ਬਣਾਉਣ ਦਾ ਉਸ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।
'ਸੁਖਬੀਰ ਬਾਦਲ ਦਾ ਸਾਡੇ ਤਿੰਨ ਲੱਖ ਕਰੋੜ ਰੁਪਏ ਪੰਜਾਬ 'ਤੇ ਕਰਜ਼ਾ': ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿੰਡਾਂ ਦੇ ਵਿੱਚ ਉਨ੍ਹਾਂ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਉਤਾਵਲੇ ਹਨ ਕਿ ਇੱਕ ਜੂਨ ਨੂੰ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਤਇਆ ਜਾਵੇ। ਖੁੱਡੀਆਂ ਵੱਲੋਂ ਭਾਜਪਾ ਉਮੀਦਵਾਰ ਪਰਮਪਾਲ ਵੱਲੋਂ ਦਿੱਤੇ ਗਏ ਬਿਆਨ ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਆਪਣਾ ਕੰਮ ਕਰ ਰਹੀ ਹੈ ਅਤੇ ਉਹ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਨ ਦੇ ਲਈ ਪਿੰਡਾਂ ਵਿੱਚ ਆਪਣਾ ਪ੍ਰਚਾਰ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਸਰਕਾਰ ਤੇ ਇਲਜ਼ਾਮ ਲਾਉਂਦੇ ਹੋਏ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਸਵਾਲ ਦੇ ਜਵਾਬ ਤੇ ਖੁੱਡੀਆਂ ਨੇ ਕਿਹਾ ਕਿ ਸੁਖਬੀਰ ਬਾਦਲ ਦਾ ਸਾਡੇ ਤਿੰਨ ਲੱਖ ਕਰੋੜ ਰੁਪਏ ਪੰਜਾਬ ਤੇ ਕਰਜ਼ਾ ਛੱਡ ਕੇ ਗਏ ਸਨ। ਜਿਸ ਦਾ ਪੰਜਾਬ ਸਰਕਾਰ ਵਿਆਜ ਵੀ ਭਰ ਰਹੀ ਹੈ ਤੇ ਪੰਜਾਬ ਦਾ ਵਿਕਾਸ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਕਰਜ਼ਾ ਨਹੀਂ ਲਿਆ ਗਿਆ ਇਨ੍ਹਾਂ ਵੱਲੋਂ ਸਿਰਫ ਇਲਜ਼ਾਮ ਲਗਾਏ ਜਾ ਰਹੇ ਹਨ।
- ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼; ਕਰੀਬ 15 ਕਰੋੜ ਤੋਂ ਵੱਧ ਦੀ ਹੈਰੋਇਨ ਅਤੇ ਆਈਸ ਜ਼ਬਤ, ਤਸਕਰ ਵੀ ਗ੍ਰਿਫ਼ਤਾਰ - Amritsar police arreste traffickers
- ਖੇਤ 'ਚੋਂ ਜ਼ਹਿਰੀਲਾ ਪਾਣੀ ਪੀਣ ਕਰਕੇ 18 ਮੱਝਾਂ ਦੀ ਮੌਤ, ਕਈਆਂ ਦੀ ਹਾਲਤ ਹੁਣ ਵੀ ਗੰਭੀਰ, ਪਸ਼ੂ ਪਾਲਕ ਦਾ ਹੋਇਆ ਲੱਖਾਂ ਰੁਪਏ ਦਾ ਨੁਕਸਾਨ - 18 buffaloes died in Sangrur
- ਅੰਮ੍ਰਿਤਸਰ ਦੇ ਰਾਮਬਾਗ ਵਿਖੇ ਸ਼ਰਾਬ ਦੇ ਠੇਕੇ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਅੱਗ ਉੱਤੇ ਕਾਬੂ - fire broke in liquor store