ਅੰਮ੍ਰਿਤਸਰ/ਬਿਆਸ : ਪੰਜਾਬ ਨੂੰ ਡੇਰਿਆਂ ਦਾ ਗੜ੍ਹ ਕਿਹਾ ਜਾਂਦਾ ਹੈ। ਅਜਿਹੇ 'ਚ ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੀ ਆਪਣੀ ਹੀ ਇੱਕ ਵੱਖਰੀ ਪਛਾਣ ਹੈ। ਹੁਣ ਇਸ ਡੇਰਾ ਨੂੰ ਨਵੇਂ ਮੁਖੀ ਮਿਲੇ ਹਨ। ਇਹ ਪਹਿਲਾਂ ਸਾਬਕਾ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਕਾਫ਼ੀ ਨੇੜੇ ਸਨ। ਇਸੇ ਕਾਰਨ ਇਹ ਜ਼ਿੰਮੇਵਾਰੀ ਹੁਣ ਜਸਦੀਪ ਸਿੰਘ ਗਿੱਲ ਨੂੰ ਦਿੱਤੀ ਗਈ ਹੈ। ਉਨ੍ਹਾਂ ਨੂੰ ਨਾਮ ਦੀਕਸ਼ਾ ਦੇਣ ਦਾ ਅਧਿਕਾਰ ਹੋਵੇਗਾ। ਜਸਦੀਪ ਸਿੰਘ ਗਿੱਲ ਦਾ ਜਨਮ 15 ਮਾਰਚ 1979 ਨੂੰ ਹੋਇਆ।
ਕੌਣ ਨੇ ਜਸਦੀਪ ਸਿੰਘ ਗਿੱਲ: ਹੁਣ ਡੇਰਾ ਬਿਆਸ ਦੇ ਨਵੇਂ ਮੁਖੀ ਮੰਨੇ ਜਾਣ ਵਾਲੇ ਜਸਦੀਪ ਸਿੰਘ ਗਿੱਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਪੈਰੋਕਾਰ ਰਹੇ ਹਨ। ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਗਿੱਲ ਵੀ ਇਸ ਸੰਸਥਾ ਦੇ ਅਹਿਮ ਮੈਂਬਰ ਰਹੇ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਪਹਿਲਾਂ ਵੀ ਉਹੀ ਪਿਆਰ ਤੇ ਸਹਿਯੋਗ ਮਿਲਣਾ ਚਾਹੀਦਾ ਹੈ। ਇਹ ਇੱਕ ਨਵੀਂ ਸ਼ੁਰੂਆਤ ਹੈ, ਜਿਸ ਵਿੱਚ ਜਸਦੀਪ ਸਿੰਘ ਗਿੱਲ ਨੂੰ ਡੇਰਾ ਪੈਰੋਕਾਰਾਂ ਵਿੱਚ ਵਿਸ਼ਵਾਸ ਅਤੇ ਪਿਆਰ ਹਾਸਿਲ ਕਰਨ ਦੀ ਲੋੜ ਹੋਵੇਗੀ।
ਕਿੱਥੋਂ ਪੜ੍ਹੇ ਨੇ ਜਸਦੀਪ ਸਿੰਘ ਗਿੱਲ: ਜਸਦੀਪ ਸਿੰਘ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਡਾਕਟਰੇਟ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦਿੱਲੀ ਦੇ ਸਾਬਕਾ ਵਿਦਿਆਰਥੀ ਹਨ। ਜਸਦੀਪ ਸਿੰਘ ਗਿੱਲ ਨੇ ਫਾਰਮਾਸਿਊਟੀਕਲ ਕੰਪਨੀ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫਸਰ ਅਤੇ ਸੀਨੀਅਰ ਪ੍ਰਬੰਧਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਇਥੇ 2019 ਤੋਂ 31 ਮਈ, 2024 ਤੱਕ ਕੰਮ ਕੀਤਾ। ਉਹ ਬੋਰਡ ਅਬਜ਼ਰਵਰ ਵਜੋਂ ਈਥਰਿਸ ਅਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ ਨਾਲ ਵੀ ਜੁੜੇ ਹੋਏ ਸਨ। ਮਾਰਚ 2024 ਤੱਕ ਉਹ ਵੈਲਥੀ ਥੈਰੇਪਿਊਟਿਕਸ ਦੇ ਬੋਰਡ ਮੈਂਬਰ ਸਨ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਰੈਨਬੈਕਸੀ ਵਿੱਚ ਸੀਈਓ ਦੇ ਕਾਰਜਕਾਰੀ ਸਹਾਇਕ ਅਤੇ ਕੈਮਬ੍ਰਿਜ ਯੂਨੀਵਰਸਿਟੀ ਐਂਟਰਪ੍ਰੀਨਿਓਰਜ਼ ਵਿੱਚ ਪ੍ਰਧਾਨ ਅਤੇ ਚੇਅਰਮੈਨ ਵਜੋਂ ਸੇਵਾ ਕੀਤੀ। ਉਨ੍ਹਾਂ ਨੇ ਕੈਂਬਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਪੀਐਚਡੀ ਅਤੇ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਮਾਸਟਰ ਡਿਗਰੀ ਕੀਤੀ ਹੈ। ਉਨ੍ਹਾਂ ਨੇ ਬਾਇਓਕੈਮੀਕਲ ਇੰਜੀਨੀਅਰਿੰਗ ਅਤੇ ਬਾਇਓਟੈਕਨਾਲੋਜੀ ਵਿੱਚ ਬੈਚਲਰ ਅਤੇ ਮਾਸਟਰ ਡਿਗਰੀਆਂ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਦਿੱਲੀ ਤੋਂ ਪ੍ਰਾਪਤ ਕੀਤੀਆਂ
ਕਿਉਂ ਲਿਆ ਫੈਸਲਾ: ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਵੀ ਪੀੜਤ ਹਨ। ਡੇਰਾ ਬਿਆਸ ਦਾ ਪੰਜਾਬ ਵਿਚ ਬਹੁਤ ਪ੍ਰਭਾਵ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਬਕਾਇਦਾ ਜਸਦੀਪ ਸਿੰਘ ਗਿੱਲ ਦੇ ਨਾਮ ਦਾ ਐਲਾਨ ਕੀਤਾ। ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।
- ਡੇਰਾ ਰਾਧਾ ਸੁਆਮੀ ਬਿਆਸ ਨੂੰ ਮਿਲਿਆ ਨਵਾਂ ਮੁਖੀ, ਜਸਦੀਪ ਸਿੰਘ ਗਿੱਲ ਸਿੰਘ ਅੱਜ ਤੋਂ ਹੀ ਸੰਭਾਲਣਗੇ ਗੱਦੀ - New Head Dera Beas Jasdeep Gill
- ਥੌੜੀ ਦੇਰ ਵਿੱਚ ਸ਼ੁਰੂ ਹੋਵੇਗੀ ਪੰਜਾਬ ਵਿਧਾਨਸਭਾ ਮੌਨਸੂਨ ਸੈਸ਼ਨ ਦੀ ਕਾਰਵਾਈ, ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਘੇਰ ਸਕਦੇ ਨੇ ਸੂਬਾ ਸਰਕਾਰ - Punjab Vidhan Sabha Session
- 20 ਘੰਟੇ ਬੀਤ ਜਾਣ 'ਤੇ ਵੀ ਲਾਪਤਾ ਬਿਆਸ ਵਿੱਚ ਡੁੱਬੇ ਚਾਰ ਨੌਜਵਾਨ, ਗੋਤਾਂਖੋਰਾਂ ਵੱਲੋਂ ਭਾਲ ਜਾਰੀ - Four youth drowned in Beas river