ETV Bharat / state

Haryana CM: ਜਾਣੋ ਕੌਣ ਹੈ ਨਾਇਬ ਸਿੰਘ ਸੈਣੀ, ਜੋ ਲਗਾਤਾਰ ਦੂਜੀ ਵਾਰ ਬਣੇ ਹਰਿਆਣਾ ਦੇ ਮੁੱਖ ਮੰਤਰੀ - NEW CM OF HARYANA

ਹਰਿਆਣਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਨਾਇਬ ਸਿੰਘ ਸੈਣੀ ਨੂੰ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਅੱਜ ਸੀਐਮ ਵਜੋ ਸਹੁੰ ਚੁੱਕੀ।

Haryana CM
ਨਾਇਬ ਸਿੰਘ ਸੈਣੀ ਹਰਿਆਣਾ ਦੇ ਮੁੱਖ ਮੰਤਰੀ (facebook)
author img

By ETV Bharat Punjabi Team

Published : Oct 16, 2024, 3:22 PM IST

Updated : Oct 17, 2024, 2:08 PM IST

ਪੰਚਕੂਲਾ/ਹਰਿਆਣਾ: ਨਾਇਬ ਸੈਣੀ ਨੇ ਅੱਜ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਸਮੇਤ ਸੀਨੀਅਰ ਭਾਜਪਾ ਆਗੂ ਮੌਜੂਦ ਸਨ। 54 ਸਾਲਾ ਨਾਇਬ ਸੈਣੀ ਨੇ ਬੁੱਧਵਾਰ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕੀਤੀ ਅਤੇ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਤੋਂ ਪਹਿਲਾਂ ਪੰਚਕੂਲਾ ਸਥਿਤ ਪਾਰਟੀ ਦਫ਼ਤਰ ਵਿੱਚ ਹੋਈ ਮੀਟਿੰਗ ਵਿੱਚ ਉਨ੍ਹਾਂ ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ। ਜਾਣੋ ਕੌਣ ਹਨ ਨਾਇਬ ਸਿੰਘ ਸੈਣੀ, ਜੋ ਲਗਾਤਾਰ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ।

ਅੰਬਾਲਾ ਦੇ ਰਹਿਣ ਵਾਲੇ ਹਨ ਨਾਇਬ ਸਿੰਘ ਸੈਣੀ

12 ਮਾਰਚ 2024 ਤੋਂ ਪਹਿਲਾਂ ਕਿਸੇ ਨੂੰ ਨਹੀਂ ਪਤਾ ਸੀ ਕਿ ਭਾਜਪਾ ਅਚਾਨਕ ਹਰਿਆਣਾ ਦੀ ਵਾਗਡੋਰ ਕਿਸੇ ਚਿਹਰੇ ਨੂੰ ਸੌਂਪ ਦੇਵੇਗੀ, ਪਰ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਨੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਥਾਂ ਨਾਇਬ ਸਿੰਘ ਸੈਣੀ ਨੂੰ ਨਿਯੁਕਤ ਕੀਤਾ। ਉਨ੍ਹਾਂ ਨੂੰ ਹਰਿਆਣਾ ਦਾ ਮੁੱਖ ਮੰਤਰੀ ਬਣਾਇਆ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਹਰਿਆਣਾ ਦੇ ਮੁੱਖ ਮੰਤਰੀ ਹਨ। ਨਾਇਬ ਸਿੰਘ ਸੈਣੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਜਨਮ 25 ਜਨਵਰੀ 1970 ਨੂੰ ਹਰਿਆਣਾ ਦੇ ਅੰਬਾਲਾ ਦੇ ਇੱਕ ਛੋਟੇ ਜਿਹੇ ਪਿੰਡ ਮਿਜ਼ਾਪੁਰ ਮਾਜਰਾ ਵਿੱਚ ਹੋਇਆ ਸੀ। ਨਾਇਬ ਸਿੰਘ ਸੈਣੀ ਦਾ ਪਰਿਵਾਰ ਕੁਰੂਕਸ਼ੇਤਰ ਖੇਤਰ ਤੋਂ ਆਉਂਦਾ ਹੈ ਪਰ ਉਨ੍ਹਾਂ ਦੇ ਜਨਮ ਤੋਂ ਬਹੁਤ ਪਹਿਲਾਂ ਉਹ ਅੰਬਾਲਾ ਦੇ ਪਿੰਡ ਮਿਜ਼ਾਪੁਰ ਮਾਜਰਾ ਵਿੱਚ ਆ ਕੇ ਵਸ ਗਏ ਸਨ। ਉਨ੍ਹਾਂ ਨੇ ਬਿਹਾਰ, ਯੂਪੀ ਵਿੱਚ ਪੜ੍ਹਾਈ ਕੀਤੀ।

ਨਾਇਬ ਸੈਣੀ ਦਾ ਸਿਆਸੀ ਸਫ਼ਰ

  1. ਨਾਇਬ ਸਿੰਘ ਸੈਣੀ ਨੇ 2010 ਵਿੱਚ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਹਲਕੇ ਤੋਂ ਚੋਣ ਲੜੀ ਪਰ ਰਾਮਕਿਸ਼ਨ ਗੁਰਜਰ ਤੋਂ ਹਾਰ ਗਏ
  2. 2014 ਵਿੱਚ ਸੈਣੀ ਨੇ ਭਾਜਪਾ ਉਮੀਦਵਾਰ ਵਜੋਂ ਨਰਾਇਣਗੜ੍ਹ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਅਤੇ 24,361 ਵੋਟਾਂ ਨਾਲ ਜਿੱਤੇ
  3. 2015 ਤੋਂ 2019 ਤੱਕ ਹਰਿਆਣਾ ਸਰਕਾਰ ਵਿੱਚ ਰਾਜ ਮੰਤਰੀ ਵੀ ਰਹੇ
  4. 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਚੁਣੇ ਗਏ
  5. ਸਾਲ 2023 ਵਿੱਚ ਉਨ੍ਹਾਂ ਨੂੰ ਭਾਜਪਾ ਦੀ ਹਰਿਆਣਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ

ਸੈਣੀ ਦੇ ਚਿਹਰੇ 'ਤੇ ਭਾਜਪਾ ਦਾ ਦਾਅ

ਲੋਕ ਸਭਾ ਚੋਣਾਂ ਤੋਂ ਪਹਿਲਾਂ 12 ਮਾਰਚ 2024 ਨੂੰ ਵੱਡਾ ਫੈਸਲਾ ਲੈਂਦਿਆਂ ਭਾਜਪਾ ਨੇ ਮਨੋਹਰ ਲਾਲ ਖੱਟਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਲੋਕਾਂ ਨੂੰ ਹੈਰਾਨ ਕਰਦਿਆਂ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦਾ ਨਵਾਂ ਮੁੱਖ ਮੰਤਰੀ ਬਣਾਇਆ। ਇਸ ਤੋਂ ਬਾਅਦ ਨਾਇਬ ਸਿੰਘ ਸੈਣੀ ਨੇ ਕਰਨਾਲ ਤੋਂ ਵਿਧਾਨ ਸਭਾ ਉਪ ਚੋਣ ਵੀ ਲੜੀ ਅਤੇ ਜਿੱਤੇ ਫਿਰ ਅਕਤੂਬਰ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਨਾਇਬ ਸਿੰਘ ਸੈਣੀ ਕੁਰੂਕਸ਼ੇਤਰ ਦੀ ਲਾਡਵਾ ਸੀਟ ਤੋਂ ਚੋਣ ਜਿੱਤ ਗਏ ਅਤੇ ਹੁਣ ਉਹ ਮੁੜ ਹਰਿਆਣਾ ਦੀ ਵਾਗਡੋਰ ਸੰਭਾਲਣ ਜਾ ਰਹੇ ਹਨ। ਕਾਬਲੇਜ਼ਿਕਰ ਹੈ ਕਿ ਮਨੋਹਰ ਲਾਲ ਖੱਟਰ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਨਾਇਬ ਕਰੀਬ 2 ਮਹੀਨੇ ਮੁੱਖ ਮੰਤਰੀ ਰਹੇ ਪਰ ਇਸ ਵਾਰ ਚੋਣ ਭਾਜਪਾ ਨੇ ਸੈਣੀ ਦੇ ਚਿਹਰੇ 'ਤੇ ਲੜੀਆਂ ਅਤੇ ਜਿੱਤ ਵੀ ਦਰਜ ਕੀਤੀ।

Last Updated : Oct 17, 2024, 2:08 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.