ਅੰਮ੍ਰਿਤਸਰ : ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹਰ ਇੱਕ ਰਾਜਨੀਤਿਕ ਪਾਰਟੀ ਦੇ ਵੱਡੇ ਲੀਡਰ ਵੱਲੋਂ ਆਪਣੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਜਿਸ ਦੇ ਚਲਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪਬਲਿਕ ਸਿਟੀ ਡਿਵੈਲਪਮੈਂਟ ਦੇ ਚੇਅਰਮੈਨ ਪਵਨ ਖੇੜਾ ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਉਹਨਾਂ ਵੱਲੋਂ ਪ੍ਰੈਸ ਕਾਨਫਰਸ ਕੀਤੀ ਗਈ ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਖੇੜਾ ਨੇ ਕਿਹਾ ਕਿ ਕਾਂਗਰਸ ਨੂੰ ਇਸ ਵਾਰ ਵੱਡੀ ਜਿੱਤ ਮਿਲੇਗੀ ਤੇ ਪੂਰੇ ਦੇਸ਼ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ।
ਪੰਜਾਬ ਵਿੱਚ ਕਾਨੂੰਨ ਵਿਵਸਥਾ ਫੇਲ੍ਹ : ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਨਰਿੰਦਰ ਮੋਦੀ ਖੁਦ ਆਪਣੇ ਬਿਆਨ ਤੇ ਕਾਇਮ ਨਹੀਂ ਰਹਿੰਦੇ ਅਤੇ 24 ਘੰਟਿਆਂ ਤੱਕ ਹੀ ਆਪਣਾ ਬਿਆਨ ਬਦਲ ਦਿੰਦੇ ਹਨ। ਪੰਜਾਬ ਬਾਰੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰੀਕੇ ਡਗਮਗਾ ਚੁੱਕੀ ਹੈ ਅਤੇ ਚੁਣਾਂਵੀ ਰੈਲੀ ਦੌਰਾਨ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਕਾਨੂੰਨ ਦੇ ਉੱਪਰ ਵੀ ਸਵਾਲ ਖੜੇ ਹੁੰਦੇ ਹਨ। ਉਹਨਾਂ ਕਿਹਾ ਕਿ ਲੋਕ ਕਾਂਗਰਸ ਨੂੰ ਪਿਆਰ ਕਰਦੇ ਹਨ ਅਤੇ ਪੰਜਾਬ ਦੇ ਵਿੱਚ ਵੀ ਕਾਂਗਰਸ ਨੂੰ 13 ਵਿੱਚੋਂ 13 ਸੀਟਾਂ ਹੀ ਮਿਲਣ ਵਾਲੀਆਂ ਹਨ।
ਰਾਹੁਲ ਗਾਂਧੀ ਜਲਦ ਹੀ ਆਉਂਣਗੇ ਪੰਜਾਬ : ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕ ਹਨ ਪਰ ਉਹਨਾਂ ਦੀ ਧਰਮ ਪਤਨੀ ਦੀ ਸਿਹਤ ਠੀਕ ਨਾ ਹੋਣ ਕਰਕੇ ਨਵਜੋਤ ਸਿੰਘ ਸਿੱਧੂ ਚੋਣ ਪ੍ਰਚਾਰ ਨਹੀਂ ਰਹੇ। ਉਹਨਾਂ ਕਿਹਾ ਕਿ ਆਸ ਹੈ ਕਿ ਜਲਦ ਹੀ ਨਵਜੋਤ ਸਿੰਘ ਸਿੱਧੂ ਚੋਣ ਪ੍ਰਚਾਰ ਵਿੱਚ ਉਤਰਨਗੇ ਅਤੇ ਕਾਂਗਰਸ ਲਈ ਚੋਣ ਪ੍ਰਚਾਰ ਕਰਨਗੇ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਵੀ ਜਲਦ ਹੀ ਪੰਜਾਬ ਵਿੱਚ ਆ ਕੇ ਚੋਣ ਪ੍ਰਚਾਰ ਕਰ ਸਕਦੇ ਹਨ । ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਿਲਕੁੱਲ ਡਾਮਾਡੋਲ ਹੈ ਅਗਰ ਕਾਨੂੰਨ ਵਿਵਸਥਾ ਦੇ ਪੰਜਾਬ ਵਿੱਚ ਪੂਰੇ ਪ੍ਰਬੰਧ ਹੋਣਗੇ ਤਾਂ ਰਾਹੁਲ ਗਾਂਧੀ ਜਰੂਰ ਪੰਜਾਬ ਵਿੱਚ ਆ ਕੇ ਚੋਣ ਪ੍ਰਚਾਰ ਕਰਨਗੇ। ਨਰਿੰਦਰ ਮੋਦੀ ਦੇ ਮੰਦਰ ਤੋੜਨ ਦੇ ਬਿਆਨ ਦੇ ਉੱਪਰ ਤੰਜ ਕਸਦੇ ਹੋਏ ਪਵਨ ਖੇੜਾ ਨੇ ਕਿਹਾ ਕਿ ਧਰਮ ਦੇ ਬਾਰੇ ਰਾਜਨੀਤੀ ਭਾਜਪਾ ਹੀ ਕਰ ਸਕਦੀ ਹੈ, ਕਾਂਗਰਸ ਧਰਮ ਦੇ ਉੱਪਰ ਰਾਜਨੀਤੀ ਨਹੀਂ ਕਰਦੀ।
- ਹਰਸਿਮਰਤ ਕੌਰ ਨੇ ਦੇ ਦਿੱਤਾ ਅਜਿਹਾ ਬਿਆਨ, ਜਿਸ ਨਾਲ ਪੰਜਾਬ 'ਚ ਗਰਮਾਈ ਸਿਆਸਤ, ਵੀਡੀਓ 'ਚ ਸੁਣੋ ਤਾਂ ਜਰਾ ਕੀ ਕਿਹਾ... - arsimrat Kaur Badal statement
- ਬੁਰੇ ਫਸੇ ਹੰਸ ਰਾਜ ਹੰਸ, ਸੰਯੁਕਤ ਕਿਸਾਨ ਮੋਰਚੇ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ, ਕਿਹਾ 21 ਤੱਕ ਕਰੋ ਕਾਰਵਾਈ ਨਹੀਂ ਤਾਂ ... - Warning to take action by 21
- ਜਾਣੋ, ਪੰਜਾਬ ਦੀਆਂ 13 ਸੀਟਾਂ 'ਤੇ ਕਿਸ ਦਾ ਚੱਲੇਗਾ ਬੱਲਾ, 4 ਜੂਨ ਨੂੰ ਕਿਸ ਦੇ ਘਰ ਵੱਜਣਗੇ ਢੋਲ ਤੇ ਪੈਣਗੇ ਭੰਗੜੇ, ਪੜ੍ਹੋ ਈਟੀਵੀ ਦੀ ਖਾਸ ਰਿਪੋਰਟ... - Big fight punjab 13 lok sabha seats
ਨਰਿੰਦਰ ਮੋਦੀ ਕਾਂਗਰਸ ਦੇ ਸਟਾਰ ਪ੍ਰਚਾਰਕ : ਕਾਬਿਲਗੌਰ ਹੈ ਕਿ ਬੀਤੇ ਦਿਨ ਗੁਰਜੀਤ ਸਿੰਘ ਔਜਲਾ ਉੱਤੇ ਚੱਲੀ ਗੋਲੀ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਲਗਾਤਾਰ ਹੀ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ ਜਾ ਰਹੇ ਹਨ। ਉਥੇ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਹੁਣ ਚੋਣ ਕਮਿਸ਼ਨ ਵੱਲੋਂ ਵੀ ਇਸ ਉੱਤੇ ਧਿਆਨ ਦਿੰਦੇ ਹੋਏ ਅਤੇ ਪੰਜਾਬ ਪੁਲਿਸ ਤੋਂ ਇਸ ਸੰਬੰਧੀ ਸਾਰੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਉੱਥੇ ਦੂਸਰੇ ਪਾਸੇ ਪਵਨ ਖੇੜਾ ਵੱਲੋਂ ਵੀ ਹੁਣ ਇੱਕ ਵੱਡਾ ਵਿਵਾਦਿਤ ਬਿਆਨ ਦਿੱਤਾ ਗਿਆ ਜਿਵੇਂ ਕਿਹਾ ਗਿਆ ਕਿ ਨਰਿੰਦਰ ਮੋਦੀ ਉਹਨਾਂ ਦੇ ਸਟਾਰ ਪ੍ਰਚਾਰਕ ਹਨ ਅਤੇ ਕਾਂਗਰਸ ਨੂੰ ਹਮੇਸ਼ਾ ਹੀ ਉਹਨਾਂ ਵੱਲੋਂ ਫਾਇਦਾ ਮਿਲਦਾ ਰਿਹਾ ਹੈ। ਹੁਣ ਵੇਖਣਾ ਹੋਵੇਗਾ ਕਿ ਇਸ ਬਿਆਨ ਤੋਂ ਬਾਅਦ ਬੀਜੇਪੀ ਦਾ ਕੀ ਪ੍ਰਤਿਕਿਰਿਆ ਸਾਹਮਣੇ ਆਉਂਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ,