ਬਠਿੰਡਾ : ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜੰਗੀ ਪੱਧਰ 'ਤੇ ਛੇੜਿਆ ਹੋਇਆ ਹੈ, ਉੱਥੇ ਹੀ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਲੋਕ ਸਭਾ ਸੀਟ ਦੇ ਸਰਦੂਲਗੜ੍ਹ ਖੇਤਰ ਦੇ ਕਈ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਦੀਆਂ ਇਹ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ।
ਆਪ ਸਰਕਾਰ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਤੇ ਮਾਰਿਆ ਡਾਕਾ : ਜਿਹੜੀ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਿਆ, ਅੱਜ ਜਿਹੜੀ ਪਾਰਟੀ ਆਪਣੇ ਆਪ ਨੂੰ ਇਮਾਨਦਾਰ ਕਹਾਉਂਦੀ ਸੀ, ਉਨ੍ਹਾਂ ਦੇ ਦਿੱਲੀ ਮਾਡਲ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਸਲਾਖਾਂ ਪਿੱਛੇ ਹਨ। ਪੈਸਾ ਬਚਾਉਣ ਅਤੇ ਆਪਣੇ ਭ੍ਰਿਸ਼ਟਾਚਾਰ ਨੂੰ ਛੁਪਾਉਣ ਲਈ ਇਹ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਨੂੰ ਭਾਜਪਾ ਦੇ ਹਵਾਲੇ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਹੰਸ ਰਾਜ ਹੰਸ ਵੱਲੋਂ ਪਿਛਲੇ ਦਿਨੀ ਕਿਸਾਨਾਂ ਖਿਲਾਫ ਦਿੱਤੇ ਗਏ ਬਿਆਨ ਨੂੰ ਭਾਜਪਾ ਦੀ ਮਾੜੀ ਸੋਚ ਕਰਾਰ ਦਿੰਦੇ ਹੋਏ ਕਿਹਾ ਕਿ ਅਜਿਹਾ ਕਰਕੇ ਹੰਸ ਰਾਜ ਹੰਸ ਨੇ ਕਿਸਾਨਾਂ ਦਾ ਜਿੱਥੇ ਅਪਮਾਨ ਕੀਤਾ ਹੈ, ਉਥੇ ਹੀ ਭਾਜਪਾ ਦੀ ਕਿਸਾਨਾਂ ਪ੍ਰਤੀ ਸੋਚ ਨੂੰ ਵੀ ਉਜਾਗਰ ਕੀਤਾ ਹੈ।
ਸਭ ਕੁਝ ਭਾਜਪਾ ਦੇ ਇਸ਼ਾਰੇ 'ਤੇ ਕੀਤਾ ਗਿਆ : ਅਕਾਲੀ ਉਮੀਦਵਾਰ ਨੇ ਕਿਹਾ ਕਿ ਇਹ ਸਭ ਕੁਝ ਭਾਜਪਾ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ। ਪੰਜਾਬ ਪਾਣੀ 'ਤੇ ਨਿਰਭਰ ਖੇਤੀ ਖੇਤਰ ਹੈ। ਹੁਣ ਜੇਕਰ ਪੰਜਾਬ ਦਾ ਪਾਣੀ ਚਲਾ ਗਿਆ ਤਾਂ ਪੰਜਾਬ ਅਮੀਰ ਨਹੀਂ ਸਗੋਂ ਗਰੀਬ ਹੋ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦਾ ਪਾਣੀ ਕੇਜਰੀਵਾਲ ਦੀ ਜਨਮਭੂਮੀ ਹਰਿਆਣਾ ਨੂੰ ਦੇਣ ਲਈ ਗਲਤ ਢੰਗ ਤਰੀਕੇ ਅਪਨਾ ਕੇ ਪਟਵਾਰੀਆਂ ਤੋਂ ਖਰੜੇ ਤਿਆਰ ਕਰਵਾਏ ਜਾ ਰਹੇ ਹਨ ਅਤੇ ਨਹਿਰੀ ਪਟਵਾਰੀਆਂ ਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਦਬਾਅ ਨਾ ਮੰਨਣ ਵਾਲੇ ਪਟਵਾਰੀਆਂ ਦੀਆਂ ਬਦਲਦੀਆਂ ਕੀਤੀਆਂ ਜਾ ਰਹੀਆਂ ਹਨ। ਜੇਕਰ ਪੰਜਾਬ ਦਾ ਪਾਣੀ ਹਰਿਆਣੇ ਨੂੰ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਸੜਕਾਂ ਤੇ ਉਤਰੇਗਾ ਅਤੇ ਪੰਜਾਬ ਦੇ ਪਾਣੀਆਂ ਲਈ ਕੁਰਬਾਨੀ ਦੇਵੇਗਾ।
- ਔਰਤਾਂ ਨੂੰ ਨਹੀਂ ਚਾਹੀਦੀ ਮੁਫ਼ਤ ਦੀ ਸਹੂਲਤ; ਮਰਦਾਂ ਦੇ ਬਰਾਬਰ ਬਣਦੀਆਂ ਸਹੂਲਤਾਂ ਦੀ ਮੰਗ, ਜਾਣੋ ਕੀ ਰਾਏ ਮਹਿਲਾਂ ਵੋਟਰਾਂ ਦੀ... - Lok Sabha Election 2024
- ਵਿਰਸਾ ਸਿੰਘ ਵਲਟੋਹਾ ਦੇ ਹੱਕ 'ਚ ਪ੍ਰਚਾਰ ਦੌਰਾਨ ਸੁਖਬੀਰ ਬਾਦਲ ਨੇ ਅੰਮ੍ਰਿਤਪਾਲ ਸਿੰਘ 'ਤੇ ਸਾਧੇ ਨਿਸ਼ਾਨੇ - lok sabha election 2024
- ਹਲਕਾ ਮਲੋਟ 'ਚ ਬਲਜੀਤ ਕੌਰ ਨੇ ਵੱਖ-ਵੱਖ ਪਾਰਟੀਆਂ ਨੂੰ ਦਿੱਤਾ ਝਟਕਾ - SHOCK GIVEN TO DIFFERENT PARTIES
ਉਹਨਾਂ 'ਆਪ' ਪਾਰਟੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਔਰਤਾਂ ਦੀ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਵਾਤੀ ਮਾਲੀਵਾਲ 'ਤੇ ਹਮਲਾ, ਕੁੱਟਮਾਰ ਤੋਂ ਪਤਾ ਲੱਗਦਾ ਹੈ ਕਿ ਇਹ ਪਾਰਟੀ ਔਰਤਾਂ ਦਾ ਕਿੰਨਾ ਸਤਿਕਾਰ ਕਰਦੀ ਹੈ।