ETV Bharat / state

ਭਾਰਤ-ਪਾਕਿ ਸਰਹੱਦ ਤੋਂ ਕਰੀਬ 15 ਕਰੋੜ ਦੀ ਹੈਰੋਇਨ, ਲੱਖਾਂ ਰੁਪਏ ਡਰੱਗ ਮਨੀ ਸਣੇ 2 ਨਸ਼ਾ ਤਸਕਰ ਗ੍ਰਿਫਤਾਰ - India Pak Border Heroin Seized - INDIA PAK BORDER HEROIN SEIZED

With Heroin Drug Smugglers Arrest: ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੜ੍ਹੋ ਪੂਰੀ ਖ਼ਬਰ...

Heroin With Drug Smugglers Arrested
ਭਾਰਤ-ਪਾਕਿ ਸਰਹੱਦ (Etv Bharat (ਪੱਤਰਕਾਰ, ਫਿਰੋਜ਼ਪੁਰ))
author img

By ETV Bharat Punjabi Team

Published : Aug 8, 2024, 9:39 AM IST

Updated : Aug 8, 2024, 2:15 PM IST

ਭਾਰਤ-ਪਾਕਿ ਸਰਹੱਦ ਤੋਂ ਕਰੀਬ 15 ਕਰੋੜ ਦੀ ਹੈਰੋਇਨ (Etv Bharat (ਪੱਤਰਕਾਰ, ਫਿਰੋਜ਼ਪੁਰ))

ਚੰਡੀਗੜ੍ਹ/ਫਿਰੋਜ਼ਪੁਰ: ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਬਰਾਮਦ ਹੋਈ ਹੈਰੋਇਨ ਦੀ ਕੀਮਤ ਕਰੀਬ 15-16 ਕਰੋੜ ਰੁਪਏ ਤੱਕ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਅਤੇ ਗੁਰਜੋਤ ਸਿੰਘ (28) ਵਾਸੀ ਜੈਮਲ ਵਾਲਾ ਮੋਗਾ ਵਜੋਂ ਹੋਈ ਹੈ।

ਗੁਪਤ ਸੂਚਨਾ ਦੇ ਆਧਾਰ ਉੱਤੇ ਕਾਰਵਾਈ: ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਮੁਲਜ਼ਮ ਸਿਮਰਨ ਖਿਲਾਫ਼ ਐਨਡੀਪੀਐਸ ਐਕਟ, ਜੇਲ੍ਹ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 15 ਅਪਰਾਧਿਕ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਵੱਡੀ ਖੇਪ ਹਾਸਲ ਕਰਨ ਤੋਂ ਬਾਅਦ ਇਸਨੂੰ ਆਪਣੀ ਟੋਇਟਾ ਇਨੋਵਾ ਕਾਰ ਰਜਿਸਟ੍ਰੇਸ਼ਨ ਨੰਬਰ ਡੀਐਲ12ਸੀਸੀ 6003 ਵਿੱਚ ਕਿਸੇ ਨੂੰ ਡਿਲੀਵਰ ਕਰਨ ਜਾ ਰਹੇ ਹਨ।

ਇਹ ਬਰਾਮਦਗੀ ਹੋਈ: ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ.ਏ. ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਪੁਰਾਣੀ ਮੁੱਦਕੀ ਰੋਡ 'ਤੇ ਨਾਕਾ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇਨੋਵਾ ਕਾਰ 'ਚ ਲੁਕਾ ਕੇ ਰੱਖੀ 6.65 ਕਿੱਲੋ ਹੈਰੋਇਨ ਸਮੇਤ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਵਾਹਨ ਵੀ ਜ਼ਬਤ ਕਰ ਲਿਆ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਮਾਮਲਾ ਦਰਜ ਤੇ ਅਗਲੇਰੀ ਜਾਂਚ ਜਾਰੀ: ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਸੀਆਈਏ ਪੁਲਿਸ ਟੀਮ ਨੇ ਸਫ਼ਲਤਾਪੂਰਵਕ ਕਾਰਵਾਈ ਨੂੰ ਅੰਜ਼ਾਮ ਦਿੱਤਾ ਅਤੇ ਬੁੱਧਵਾਰ ਦੇਰ ਰਾਤ ਨੂੰ ਮੁਲਜ਼ਮਾਂ ਨੂੰ ਨਸ਼ਿਆਂ ਦੀ ਖੇਪ ਅਤੇ ਡਰੱਗ ਮਨੀ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਅਤੇ ਜਿੰਨ੍ਹਾਂ ਵਿਅਕਤੀਆਂ ਨੂੰ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ। ਐਸਐਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਾਰਵਾਈ ਜਲਦ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਅਧੀਨ ਥਾਣਾ ਘੱਲ ਖੁਰਦ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰ. 59 ਮਿਤੀ 7-8-2024 ਦਰਜ ਕੀਤੀ ਗਈ ਹੈ।

Last Updated : Aug 8, 2024, 2:15 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.