ਤਰਨ ਤਾਰਨ : ਬੀਤੇ ਦਿਨੀਂ ਤਰਨਤਾਰਨ ਤੋਂ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਸੀ। ਜਿਥੇ ਧੀ ਦੇ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਅੱਧ-ਨੰਗਾ ਕਰਕੇ ਗਲੀਆਂ ਵਿੱਚ ਘੁੰਮਾਇਆ ਅਤੇ ਮਹਿਲਾ ਦੀ ਵੀਡੀਓ ਵੀ ਬਣਾਈ ਜੋ ਕੀ ਵਾਇਰਲ ਹੋ ਰਹੀ ਹੈ। ਇਸ ਮਾਮਲੇ ਦੇ ਸਾਹਮਣੇ ਆਉਂਣ ਤੋਂ ਬਾਅਦ ਹੁਣ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਇਸ ਦੌਰਾਨ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਹਿਲਾ ਕਮਿਸ਼ਨ ਨੇ ਹੁਣ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ।
ਖੁਦ ਨੂੰ ਬਚਾਉਣ ਲਈ ਲੁਕਦੀ ਰਹੀ ਔਰਤ : ਇਸ ਸ਼ਰਮਨਾਕ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਤਾਂ ਉਸ ਵਿੱਚ ਬੇਹੱਦ ਘਿਨਾਉਣੇ ਪਨ ਦਾ ਇਨਸਾਨੀ ਚਿਹਰਾ ਵੀ ਦੇਖਣ ਨੂੰ ਮਿਲਿਆ। ਜਿਥੇ ਵੀਡੀਓ 'ਚ ਔਰਤ ਕੈਮਰੇ ਤੋਂ ਬਚਣ ਲਈ ਲੋਕਾਂ ਦੀਆਂ ਦੁਕਾਨਾਂ 'ਚ ਵੀ ਲੁਕਣ ਦਾ ਯਤਨ ਕਰਦੀ ਵਿਖਾਈ ਦੇ ਰਹੀ ਹੈ। ਪਰ ਉਸ ਨੂੰ ਇੱਜਤ ਬਚਾਉਣ ਲਈ ਥਾਂ ਨਹੀਂ ਮਿਲੀ। ਲੋਕ ਤਮਾਸ਼ਾ ਦੇਖਦੇ ਰਹੇ। ਉਥੇ ਹੀ ਵਲਟੋਹਾ ਦੀ ਪੁਲਿਸ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਦੇ ਮਾਮਲੇ 'ਚ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਸਮੇਤ ਦੋ ਅਣਪਛਾਤੇ ਵਿਅਕਤੀਆ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਵਲਟੋਹਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਕਸਬਾ ਵਲਟੋਹਾ ਦੀ ਰਹਿਣ ਵਾਲੀ 55 ਸਾਲਾ ਔਰਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਇਲਜ਼ਾਮ ਲਾਇਆ ਕਿ ਉਸ ਦੇ ਲੜਕੇ ਨੇ ਗੁਆਂਢ ਰਹਿੰਦੀ ਲੜਕੀ ਨਾਲ ਕਰੀਬ ਇਕ ਮਹੀਨਾ ਪਹਿਲਾਂ ਅਦਾਲਤੀ ਵਿਆਹ ਕਰਵਾ ਲਿਆ ਸੀ, ਜਿਸ ਦੀ ਰੰਜਿਸ਼ ਦੇ ਚੱਲਦਿਆਂ 31 ਮਾਰਚ ਦੀ ਸ਼ਾਮ ਲੜਕੀ ਦੇ ਭਰਾ 'ਤੇ ਮਾਂ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਰੌਲਾ ਪਾਉਣ ਲੱਗੇ।
- ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਵੱਲਾ ਮੰਡੀ ਦਾ ਕੀਤਾ ਦੌਰਾ, ਕਿਹਾ 'ਵੱਲਾ ਮੰਡੀ ਵਿੱਚ ਸਫ਼ਾਈ ਦਾ ਬੁਰਾ ਹਾਲ' - BJP candidate Taranjit Singh Sandhu
- 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਕਰਾਉਣ ਵਿੱਚ ਰਹੀ ਅਸਫਲ - Panchayat Elections In Punjab
- ਤਰਨ ਤਾਰਨ ਬਣਿਆ ਤਾਲਿਬਾਨ, ਮਹਿਲਾ ਨੂੰ ਨੰਗਾ ਕਰਕੇ ਸੜਕ 'ਤੇ ਘੁੰਮਾਇਆ, ਜਾਣੋਂ ਪੂਰਾ ਮਾਮਲਾ - woman paraded naked
ਕਿਸੇ ਨੇ ਮਦਦ ਨਹੀਂ ਕੀਤੀ: ਔਰਤ ਨੇ ਆਪਣੀ ਤਕਲੀਫ਼ ਦੱਸਦਿਆਂ ਕਿਹਾ ਕਿ ਜਦੋਂ ਮੁਲਜ਼ਮ ਉਸ ਦਾ ਅੱਧ ਨਗਨ ਹਾਲਤ ਵਿਚ ਪਿੱਛਾ ਕਰ ਰਹੇ ਸਨ ਤਾਂ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ। ਇੰਨਾ ਹੀ ਨਹੀਂ ਦੋਸ਼ੀ ਵੀਡੀਓ ਵੀ ਬਣਾਉਂਦੇ ਰਹੇ, ਜਦੋਂ ਇਕ ਰਾਹਗੀਰ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਵੀਡੀਓ ਬਣਾਉਣਾ ਬੰਦ ਕਰ ਦਿੱਤਾ। ਇਸ ਸਭ ਦੇ ਬਾਵਜੂਦ ਦੋਸ਼ੀ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਪੰਜਾਬ ਮਹਿਲਾ ਕਮਿਸ਼ਨ ਨੇ ਤਰਨਤਾਰਨ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਨੋਟਿਸ ਲੈਂਦਿਆਂ ਪੁਲਿਸ ਵੱਲੋਂ ਉਕਤ ਘਟਨਾ ਸਬੰਧੀ ਰਿਪੋਰਟ ਮੰਗੀ ਹੈ।