ETV Bharat / state

ਔਰਤਾਂ ਦੇ ਸਨਮਾਨ ਲਈ ਕੱਢੀ ਨਾਰੀ ਸੁਰੱਖਿਆ ਰੈਲੀ - Women safety rally - WOMEN SAFETY RALLY

Women safety rally held in Barnala: ਔਰਤਾਂ ਨਾਲ ਵੱਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਬਰਨਾਲਾ ਵਿੱਚ ਨਾਰੀ ਸੁਰੱਖਿਆ ਰੈਲੀ ਕੱਢੀ ਗਈ। ਔਰਤਾਂ ਦੀ ਇੱਜ਼ਤ ਦਾ ਖਿਆਲ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ।

WOMEN SAFETY RALLY
WOMEN SAFETY RALLY (ETV Bharat)
author img

By ETV Bharat Punjabi Team

Published : Aug 24, 2024, 8:30 PM IST

WOMEN SAFETY RALLY (ETV Bharat)

ਬਰਨਾਲਾ: ਦੇਸ਼ ਵਿੱਚ ਔਰਤਾਂ ਨਾਲ ਵੱਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਬਰਨਾਲਾ ਵਿੱਚ ਨਾਰੀ ਸੁਰੱਖਿਆ ਰੈਲੀ ਕੱਢੀ ਗਈ। ਔਰਤਾਂ ਦੀ ਇੱਜ਼ਤ ਦਾ ਖਿਆਲ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ। ਇਸ ਰੈਲੀ ਵਿੱਚ ਲੜਕੀਆਂ ਅਤੇ ਔਰਤਾਂ ਦੇ ਨਾਲ-ਨਾਲ ਵੱਖ-ਵੱਖ ਜਥੇਬੰਦੀਆਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਬਲਾਤਕਾਰ ਦੀਆਂ ਵਧਦੀਆਂ ਘਟਨਾਵਾਂ ਨੂੰ ਦੇਸ਼ ਲਈ ਸ਼ਰਮਨਾਕ ਦੱਸਿਆ ਅਤੇ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ।

ਇਸ ਸਮੇਂ ਪ੍ਰਦਰਸ਼ਨਕਾਰੀ ਵਿਦਿਆਰਥਣ ਆਕ੍ਰਿਤੀ ਕੌਸ਼ਲ ਨੇ ਕਿਹਾ ਕਿ ਅੱਜ ਦੀ ਰੈਲੀ ਔਰਤਾਂ ਦੀ ਸੁਰੱਖਿਆ ਬਾਰੇ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਾਨੂੰ ਇਸ ਮੁੱਦੇ 'ਤੇ ਜਾਗਰੂਕਤਾ ਰੈਲੀਆਂ ਕੱਢਣੀਆਂ ਪੈ ਰਹੀਆਂ ਹਨ, ਜਦਕਿ ਲੋਕਾਂ ਦਾ ਆਚਰਣ ਹੀ ਅਜਿਹਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਧੀਆਂ ਨੂੰ ਦੇਵੀ ਦੇਵਤਿਆਂ ਵਾਂਗ ਪੂਜਿਆ ਜਾਂਦਾ ਹੈ, ਸਾਡੇ ਸਮਾਜ ਨੂੰ ਵੀ ਇਸ ਗੱਲ ਨੂੰ ਆਪਣੇ ਮਨ ਅਤੇ ਸਮਝ ਵਿੱਚ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ-ਨਾਲ ਸਮਾਜ ਨੂੰ ਵੀ ਵੱਧ ਤੋਂ ਵੱਧ ਜਾਗਰੂਕ ਹੋਣ ਅਤੇ ਔਰਤਾਂ ਦਾ ਸਤਿਕਾਰ ਕਰਨ ਦੀ ਲੋੜ ਹੈ।

ਇਸ ਸਮੇਂ ਗੱਲਬਾਤ ਕਰਦਿਆਂ ਬ੍ਰਾਹਮਣ ਸਭਾ ਦੇ ਆਗੂ ਅਨਿਲ ਦੱਤ ਸ਼ਰਮਾ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਲੜਕੀਆਂ ਨਾਲ ਬਹੁਤ ਹੀ ਬੇਰਹਿਮ ਘਟਨਾਵਾਂ ਵਾਪਰ ਰਹੀਆਂ ਹਨ। ਲੜਕੀਆਂ ਹਰ ਰੋਜ਼ ਬਲਾਤਕਾਰ ਵਰਗੇ ਅੱਤਿਆਚਾਰ ਦਾ ਸ਼ਿਕਾਰ ਹੋ ਰਹੀਆਂ ਹਨ। ਜੋ ਕਿ ਸਾਡੇ ਦੇਸ਼ ਅਤੇ ਸਮਾਜ ਲਈ ਬਹੁਤ ਸ਼ਰਮਨਾਕ ਹੈ। ਸਰਕਾਰ ਨੂੰ ਅਜਿਹੀਆਂ ਘਟਨਾਵਾਂ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.