ETV Bharat / state

ਸਾਬਕਾ ਸੀਐੱਮ ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

ਸਾਬਕਾ ਸੀਐੱਮ ਚਰਨਜੀਤ ਚੰਨੀ ਨੇ ਔਰਤਾਂ ਲਈ ਅਪੱਤੀਜਨਕ ਬਿਆਨ ਦਿੱਤਾ ਅਤੇ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਵੀ ਹੋਇਆ ਹੈ।

NOTICE TO FORMER CM CHARJIT CHANNI
ਸਾਬਕਾ ਸੀਐੱਮ ਚਰਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ (ETV BHARAT PUNJAB)
author img

By ETV Bharat Punjabi Team

Published : 2 hours ago

Updated : 2 hours ago

ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਕਰ ਦਿੱਤਾ ਹੈ "ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001" ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਿਤ ਮਾਮਲਿਆਂ ਉੱਤੇ ਸੋ-ਮੋਟੋ ਨੋਟਿਸ ਲਿਆ ਹੈ।

ਸਪਸ਼ਟੀਕਰਨ ਦੇਣ ਲਈ ਸਾਬਕਾ ਸੀਐੱਮ ਨੂੰ ਕੀਤਾ ਤਲਬ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਇਸ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਲਈ ਮਿਤੀ 19.11.2024 ਨੂੰ ਸਵੇਰੇ 11.00 ਵਜੇ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. ਨੰ:5, ਪਹਿਲੀ ਮੰਜਿਲ, ਫੇਜ਼-1, ਐਸ.ਏ.ਐਸ.ਨਗਰ (ਮੋਹਾਲੀ) ਦੇ ਦਫਰਤ ਵਿਖੇ ਨਿੱਜੀ ਤੌਰ ਤੇ ਹਾਜਰ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਹੈ।

ਸਿਆਸੀ ਤੰਜ ਵੀ ਜਾਰੀ

ਇਸ ਤੋਂ ਪਹਿਲਾਂ 'ਆਪ' ਵਿਧਾਇਕ ਨੇ ਵੀ ਕਿਹਾ ਕਿ ਚਰਨਜੀਤ ਚੰਨੀ ਵੋਟਾਂ ਨੂੰ ਲੈ ਕੇ ਕੁਝ ਵੀ ਬਿਆਨਬਾਜ਼ੀ ਕਰ ਰਹੇ ਹਨ ਜੋ ਕਿ ਸਹੀ ਨਹੀਂ ਹੈ। ਚੰਨੀ ਨੂੰ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ। ਕਿਸੇ ਦੇ ਵੀ ਮਾਨ ਸਨਮਾਨ ਨੂੰ ਠੇਸ ਨਹੀਂ ਪਹੁੰਚਾਈ ਜਾਣੀ ਚਾਹੀਦੀ। ਉਹਨਾਂ ਕਿਹਾ ਕਿ ਵੋਟਾਂ ਹੀ ਸਭ ਕੁਝ ਨਹੀਂ ਹੁੰਦੀਆਂ, ਚੰਨੀ ਖੁਦ ਦੋ ਹਲਕਿਆਂ ਤੋਂ ਹਾਰ ਚੁੱਕੇ ਸਨ ਅਤੇ ਹੁਣ ਉਹ ਕੀ ਗੱਲਾਂ ਕਰਨਗੇ। ਪਰਾਸ਼ਰ ਮੁਤਾਬਿਕ ਕਿਸਮਤ ਨਾਲ ਚੰਨੀ ਦਾ ਦਾਅ ਲੱਗ ਗਿਆ ਉਹ ਮੁੱਖ ਮੰਤਰੀ ਆਖਰ ਵਾਰ ਵਿੱਚ ਕਾਂਗਰਸ ਦੀ ਸਰਕਾਰ ਅੰਦਰ ਸੀਐੱਮ ਬਣ ਗਏ ਤਾਂ ਹੁਣ ਉਹਨਾਂ ਨੂੰ ਆਪਣੀ ਬਿਆਨਬਾਜ਼ੀ ਵੱਲ ਜ਼ਰੂਰ ਧਿਆਨ ਦੇਣ ਦੀ ਲੋੜ ਹੈ।

Last Updated : 2 hours ago
ETV Bharat Logo

Copyright © 2024 Ushodaya Enterprises Pvt. Ltd., All Rights Reserved.