ETV Bharat / state

ਰੁਜ਼ਗਾਰ ਲਈ ਦੁਬਈ ਗਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਤਲ, ਪਰਿਵਾਰਕ ਨੇ ਮ੍ਰਿਤਕ ਦੇਹ ਪਿੰਡ ਮੰਗਵਾਉਣ ਦੀ ਕੀਤੀ ਮੰਗ - murder of youth in Dubai

ਰੁਜ਼ਗਾਰ ਲਈ ਦੁਬਈ ਗਏ ਰਾਏਕੋਟ ਦੇ ਪਿੰਡ ਲੋਹਟਬੱਦੀ ਦੇ 20 ਸਾਲਾ ਨੌਜਵਾਨ ਮਨਜੋਤ ਸਿੰਘ ਦਾ ਵਿਦੇਸ਼ 'ਚ ਹੀ ਕਿਸੇ ਨੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤ ਸੀ।

murder in Dubai
ਰੁਜ਼ਗਾਰ ਲਈ ਦੁਬਈ ਗਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਤਲ (ETV BHARAT (ਰਿਪੋਰਟ- ਲੁਧਿਆਣਾ))
author img

By ETV Bharat Punjabi Team

Published : Jul 10, 2024, 7:57 AM IST

ਰੁਜ਼ਗਾਰ ਲਈ ਦੁਬਈ ਗਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਤਲ (ETV BHARAT (ਰਿਪੋਰਟ- ਲੁਧਿਆਣਾ))

ਲੁਧਿਆਣਾ: ਜ਼ਿਲ੍ਹੇ ਦੇ ਹਲਕੇ ਰਾਏਕੋਟ ਦੇ ਪਿੰਡ ਲੋਹਟਬੱਦੀ ਦੇ ਵਸਨੀਕ ਗਰੀਬ ਤੇ ਦਲਿਤ ਪਰਿਵਾਰ ਦੇ ਇੱਕ 20 ਸਾਲਾ ਨੌਜਵਾਨ ਮਨਜੋਤ ਸਿੰਘ ਦਾ ਦੁਬਈ ਵਿਚ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਸਾਲ ਪਹਿਲਾਂ ਹੀ ਰੁਜ਼ਗਾਰ ਤੇ ਉਜਵਲ ਭਵਿੱਖ ਲਈ ਦੁਬਈ ਵਿਖੇ ਗਿਆ ਸੀ, ਜਿਸ ਨੂੰ ਪਰਿਵਾਰ ਨੇ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ।

ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼: ਇਸ ਮੌਕੇ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਮਨਜੋਤ ਸਿੰਘ ਦੇ ਪਿਤਾ ਦਿਲਬਾਗ ਸਿੰਘ ਨੇ ਦੱਸਿਆ ਕਿ ਆਰਥਿਕ ਤੰਗੀ ਦੇ ਚੱਲਦੇ ਉਨ੍ਹਾਂ ਨੇ ਕਰਜ਼ਾ ਚੁੱਕ ਕੇ ਆਪਣੇ ਇਕਲੌਤੇ ਪੁੱਤਰ ਨੂੰ ਇੱਕ ਸਾਲ ਪਹਿਲਾਂ ਦੁਬਈ ਵਿਖੇ ਭੇਜਿਆ ਸੀ ਪਰ ਉਥੇ ਬੀਤੇ ਦਿਨੀਂ ਹੀ ਉਸ ਦੇ ਨਾਲ ਰਹਿੰਦੇ ਇੱਕ ਲੜਕੇ ਦਾ ਪਾਕਿਸਤਾਨੀ ਲੜਕਿਆਂ ਨਾਲ ਝਗੜਾ ਹੋ ਜਾਂਦਾ ਹੈ। ਜਿਸ ਦੌਰਾਨ ਮਨੋਜਤ ਅਤੇ ਉਸ ਦੇ ਸਾਥੀ ਉਪਰ ਉਕਤ ਪਾਕਿਸਤਾਨੀ ਲੜਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੰਦੇ ਹਨ। ਜਿਸ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਮਨਜੋਤ ਦੀ ਮੌਤ ਹੋ ਗਈ ਅਤੇ ਦੂਜਾ ਲੜਕੀ ਜੇਰੇ ਇਲਾਜ ਹੈ।

ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ: ਇਸ ਸਬੰਧੀ ਮ੍ਰਿਤਕ ਦੇ ਚਚੇਰੇ ਭਰਾ ਨੇ ਦੱਸਿਆ ਕਿ ਮਨਜੋਤ ਦੀ ਮੌਤ ਬਾਰੇ ਪਤਾ ਲੱਗਣ ਤੋਂ ਬਾਅਦ ਸਾਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਉਸ ਦੇ ਚਾਚੇ ਦਾ ਬੇਟਾ ਸੀ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਇਹ ਮਾਮਲਾ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਦੁਬਾਈ ਰਾਜਦੂਤ ਦੇ ਧਿਆਨ ਵਿਚ ਲਿਆਂਦਾ ਹੈ।

ਮ੍ਰਿਤਕ ਦੇਹ ਪੰਜਾਬ ਲਿਆਉਣ 'ਚ ਮਦਦ ਦੀ ਅਪੀਲ: ਇਸ ਮੌਕੇ ਪੀੜਤ ਪਰਿਵਾਰ ਨੇ ਕੇਂਦਰ, ਪੰਜਾਬ ਤੇ ਦਬਈ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ ਤਾਂ ਜੋ ਮਾਪੇ ਉਸ ਦਾ ਅੰਤਿਮ ਸਸਕਾਰ ਕਰ ਸਕਣ। ਉਥੇ ਹੀ ਪਿੰਡ ਵਾਸੀਆਂ ਨੇ ਸਰਕਾਰ ਤੋਂ ਗਰੀਬ ਤੇ ਐਸ.ਸੀ. ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਗਰੀਬ ਪਰਿਵਾਰ ਤੋਂ ਸੰਬੰਧਿਤ ਸੀ ਤਾਂ ਜੋ ਸਰਕਾਰ ਤੇ ਪ੍ਰਸ਼ਾਸਨ ਇਸ ਪਰਿਵਾਰ ਦੀ ਮਦਦ ਕਰੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.