ਪਠਾਨਕੋਟ : ਇਹਨੀ ਦਿਨੀਂ ਸੂਬੇ 'ਚ ਅਪਰਾਧਿਕ ਵਾਰਦਾਤਾਂ ਦੀ ਗਿਣਤੀ ਵੱਧ ਰਹੀ ਹੈ। ਕਾਨੂੰਨ ਦਾ ਖ਼ੌਫ਼ ਕਿਸੇ ਅੰਦਰ ਨਹੀਂ ਰਿਹਾ। ਇਸ ਦੀ ਤਾਜ਼ਾ ਮਿਸਾਲ ਹੈ ਪਠਾਨਕੋਟ ਵਿਚ ਵਾਪਰੀ ਕਤਲ ਦੀ ਵਾਰਦਾਤ,ਜਿਥੇ ਦਿਨ ਦਿਹਾੜੇ ਹੋਈ ਖੂਨੀ ਝੜਪ ਕਾਰਨ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਅਤੇ ਬਦਮਾਸ਼ਾਂ ਵਿਚਾਲੇ ਪੁਰਾਣੀ ਰੰਜਿਸ਼ ਚਲ ਰਹੀ ਸੀ। ਜਿਸ ਕਾਰਨ ਬਦਮਾਸ਼ਾਂ ਨੇ ਬੀਤੇ ਦਿਨ ਨੌਜਵਾਨ ਉੱਤੇ ਜਾਨਲੇਵਾ ਹਮਲਾ ਕੀਤਾ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਨੌਜਵਾਨ ਨੂੰ ਮਾਰ ਕੇ ਸੁੱਟ ਗਏ ਬਦਮਾਸ਼ : ਦੱਸਣਯੋਗ ਹੈ ਕਿ ਪਠਾਨਕੋਟ ਦੇ ਪਿੰਡ ਮਨਵਾਲ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੇ ਉੱਪਰ ਤੇਜ਼ਧਾਰ ਹਥਿਆਰ ਦੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਬਦਮਾਸ਼ ਨੌਜਵਾਨ ਨੂੰ ਸੁੱਟ ਕੇ ਫਰਾਰ ਹੋ ਗਏ। ਸਥਾਨਕ ਵਾਸੀਆਂ ਵੱਲੋਂ ਨੌਜਵਾਨ ਨੂੰ ਜਦੋਂ ਤੱਕ ਹਸਪਤਾਲ ਪਹੁੰਚਾਇਆ ਗਿਆ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਗਈ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਧਰ ਇਲਾਕੇ ਵਿੱਚ ਇਸ ਵਾਰਦਾਤ ਨਾਲ ਸਨਸਨੀ ਫੈਲ ਗਈ ਹੈ।
ਨੌਜਵਾਨ ਦੇ ਸਿਰ 'ਤੇ ਤੇਜਧਾਰ ਹਥਿਆਰਾਂ ਨਾਲ ਕੀਤੇ ਵਾਰ : ਇਸ ਪੂਰੇ ਮਾਮਲੇ ਦੀ ਜਾਣਕਾਰੀ ਜਦੋਂ ਪੁਲਿਸ ਨੂੰ ਲੱਗੀ ਤਾਂ ਮੌਕੇ 'ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ। ਉਥੇ ਹੀ ਹਸਪਤਾਲ ਦੇ ਡਾਕਟਰਾਂ ਵੱਲੋਂ ਕਿਹਾ ਗਿਆ ਕਿ ਨੌਜਵਾਨ ਉੱਤੇ ਤੇਜ਼ ਧਾਰ ਹਥਿਆਰਾਂ ਨਾਲ ਵਾਰ ਕੀਤੇ ਹੋਏ ਸਨ। ਸਭ ਤੋਂ ਵੱਧ ਜ਼ਖਮ ਨੌਜਵਾਨ ਦੇ ਸਿਰ 'ਤੇ ਸਨ। ਜਿਸ ਤਰ੍ਹਾਂ ਕਿ ਨੌਜਵਾਨ ਦੇ ਸਿਰ 'ਤੇ ਵਾਰ ਕਰ ਕਰ ਕੇ ਉਸ ਨੂੰ ਖਤਮ ਕੀਤਾ ਹੋਵੇ।
- ਲੋਕ ਸਭਾ ਚੋਣਾਂ; 21 ਸੂਬਿਆਂ ਦੀਆਂ 102 ਸੀਟਾਂ 'ਤੇ ਵੋਟਿੰਗ ਜਾਰੀ, ਮਹਾਰਾਸ਼ਟਰ 'ਚ ਦੁਨੀਆ ਦੀ ਸਭ ਤੋਂ ਛੋਟੀ ਮਹਿਲਾ ਨੇ ਪਾਈ ਵੋਟ - LOK SABHA ELECTION FIRST PHASE
- ਲੋਕ ਸਭਾ ਚੋਣਾਂ; ਚਮੋਲੀ 'ਚ 87 ਸਾਲਾ ਬਜ਼ੁਰਗ ਦਾਦੀ ਨੇ ਪਾਈ ਵੋਟ, ਕੀ ਤੁਸੀਂ ਭੁਗਤਾ ਚੁੱਕੇ ਆਪਣੀ ਵੋਟ ? - Uttarakhand Election
- 10ਵੀਂ ਜਮਾਤ ਦੇ ਨਤੀਜਿਆਂ 'ਚ ਤੇਜਾ ਸਿੰਘ ਸੁਤੰਤਰ ਸਕੂਲ ਦੀਆਂ ਦੋ ਸਹੇਲੀਆਂ ਨੇ ਮਾਰੀ ਬਾਜ਼ੀ, ਪੰਜਾਬ ਭਰ 'ਚੋਂ ਹਾਸਿਲ ਕੀਤਾ ਪਹਿਲਾ ਤੇ ਦੂਜਾ ਸਥਾਨ - PSEB 10TH RESULT 2024
ਦੋਸ਼ੀਆਂ ਦੀ ਭਾਲ 'ਚ ਜੁਟੀ ਪੁਲਿਸ : ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਪੁੱਜੇ ਡੀਐਸਪੀ ਨੇ ਦੱਸਿਆ ਕਿ ਉਹਨਾਂ ਨੂੰ ਇੱਕ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੇ ਉੱਪਰ ਹਮਲਾ ਕੀਤਾ ਗਿਆ ਹੈ। ਜਿਸ ਦੇ ਚਲਦੇ ਜਦੋਂ ਪੁਲਿਸ ਮੌਕੇ 'ਤੇ ਪੁੱਜੀ ਤਾਂ ਹਮਲਾ ਕਰਨ ਵਾਲੇ ਨੌਜਵਾਨ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਜਿਨਾਂ ਦੀ ਗਿਣਤੀ ਚਾਰ ਤੋਂ ਪੰਜ ਦੱਸੀ ਜਾ ਰਹੀ ਹੈ ਅਤੇ ਜਖਮੀ ਹੋਏ ਨੌਜਵਾਨ ਨੂੰ ਇਲਾਜ ਦੇ ਲਈ ਹਸਪਤਾਲ ਭੇਜਿਆ ਗਿਆ ਹੈ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅੱਗੇ ਕੁਝ ਕਿਹਾ ਜਾ ਸਕਦਾ ਹੈ। ਫਿਲਹਾਲ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।