ETV Bharat / state

ਲੱਖਾਂ ਰੁਪਏ ਖਰਚ ਕੇ ਪ੍ਰੇਮਿਕਾ ਨੂੰ ਭੇਜਿਆ ਇੰਗਲੈਂਡ, ਏਅਰਪੋਰਟ 'ਤੇ ਪਹੁੰਚਦੇ ਹੀ ਕੁੜੀ ਨੇ ਬਦਲੇ ਤੇਵਰ, ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ - Youth committed suicide in Patiala - YOUTH COMMITTED SUICIDE IN PATIALA

YOUTH COMMITTED SUICIDE IN PATIALA: ਇੱਕ ਨੌਜਵਾਨ ਨੇ ਲੱਖਾਂ ਰੁਪਏ ਖਰਚ ਕੇ ਆਪਣੀ ਪ੍ਰੇਮਿਕਾ ਨੂੰ ਇੰਗਲੈਂਡ ਭੇਜ ਦਿੱਤਾ ਪਰ ਉਥੇ ਪਹੁੰਚਦੇ ਹੀ ਲੜਕੀ ਨੇ ਆਪਣਾ ਪਲਾਨ ਬਦਲ ਲਿਆ, ਜਿਸ ਤੋਂ ਦੁਖੀ ਹੋ ਕੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ।

YOUTH COMMITTED SUICIDE IN PATIA
ਪਟਿਆਲਾ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ (ETV Bharat)
author img

By ETV Bharat Punjabi Team

Published : Aug 1, 2024, 5:47 PM IST

ਪਟਿਆਲਾ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ (ETV Bharat)

ਪਟਿਆਲਾ: ਵਿਦੇਸ਼ 'ਚ ਰਹਿੰਦੀ ਆਪਣੀ ਪ੍ਰੇਮਿਕਾ ਨਾਲ ਫੋਨ 'ਤੇ ਹੋਏ ਝਗੜੇ ਤੋਂ ਬਾਅਦ 25 ਸਾਲਾ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ। ਇਹ ਘਟਨਾ ਪਟਿਆਲਾ ਦੇ ਸਮਾਣਾ ਇਲਾਕੇ ਦੀ ਹੈ, ਪਰਵਿੰਦਰ ਸਿੰਘ ਨਾਮ ਦੇ ਇਸ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਸਮਾਣਾ ਸਦਰ ਥਾਣੇ ਦੇ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਬੁੱਧਵਾਰ ਦੁਪਹਿਰ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਸਮਾਣਾ ਸਦਰ ਥਾਣੇ ਦੀ ਪੁਲੀਸ ਨੇ ਇਸ ਮਾਮਲੇ ਵਿੱਚ ਕਮਲਪ੍ਰੀਤ ਕੌਰ ਵਾਸੀ ਪਟਿਆਲਾ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।

ਕਈ ਦਿਨਾਂ ਤੋਂ ਲੜਾਈ ਚੱਲ ਰਹੀ ਸੀ: ਮ੍ਰਿਤਕ ਪਰਵਿੰਦਰ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪਰਵਿੰਦਰ ਸਿੰਘ ਦੀ ਕੋਮਲਪ੍ਰੀਤ ਕੌਰ ਨਾਲ ਗੱਲਬਾਤ ਚੱਲ ਰਹੀ ਸੀ। ਪਰਵਿੰਦਰ ਇਸ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਅਤੇ ਲੜਕੀ ਨੇ ਕਿਹਾ ਕਿ ਉਹ ਯੂ.ਕੇ. ਜਾਣਾ ਚਾਹੁੰਦੀ ਹੈ। ਪਰਵਿੰਦਰ ਨੇ ਕਰੀਬ 8 ਲੱਖ ਰੁਪਏ ਖਰਚ ਕੇ ਕੋਮਲਪ੍ਰੀਤ ਕੌਰ ਨੂੰ ਇੰਗਲੈਂਡ ਪਹੁੰਚਾਇਆ ਤਾਂ ਕਿ ਬਾਅਦ ਵਿੱਚ ਉਸ ਨੂੰ ਇੰਗਲੈਂਡ ਬੁਲਾ ਸਕੇ।

ਉਲੇਖਯੋਗ ਹੈ ਕਿ ਵਿਦੇਸ਼ ਪਹੁੰਚਣ ਤੋਂ ਬਾਅਦ ਲੜਕੀ ਦਾ ਰਵੱਈਆ ਬਦਲ ਗਿਆ ਅਤੇ ਉਹ ਹਰ ਗੱਲਬਾਤ ਦੌਰਾਨ ਪਰਵਿੰਦਰ ਸਿੰਘ ਨੂੰ ਉਸ ਦਾ ਨੰਬਰ ਬਲਾਕ ਕਰਨ ਦੀਆਂ ਧਮਕੀਆਂ ਦਿੰਦੀ ਰਹੀ। ਪਰਵਿੰਦਰ ਸਿੰਘ ਇਸ ਮਾਮਲੇ ਨੂੰ ਲੈ ਕੇ ਚਿੰਤਤ ਰਹਿਮ ਲੱਗਾ ਸੀ। ਮੰਗਲਵਾਰ ਰਾਤ ਨੂੰ ਵੀ ਦੋਵਾਂ ਵਿਚਕਾਰ ਲੜਾਈ ਹੋਈ ਸੀ। ਬੁੱਧਵਾਰ ਸਵੇਰੇ ਵੀ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਪਰਵਿੰਦਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਕੋਮਲਪ੍ਰੀਤ ਖਿਲਾਫ ਸ਼ਿਕਾਇਤ ਦਰਜ: ਇਸ ਸਬੰਧੀ ਥਾਣਾ ਸਮਾਣਾ ਦੇ ਐਸਐਚਓ ਅਵਤਾਰ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਆਪਣੇ ਬਿਆਨਾਂ ਵਿੱਚ ਕੋਮਲਪ੍ਰੀਤ ਕੌਰ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ, ਜਿਸ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.