ETV Bharat / state

ਕਪੂਰਥਲਾ 'ਚ ਸਿਵਲ ਹਸਪਤਾਲ ਬਾਹਰ ਨੌਜਵਾਨ ਦਾ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ

ਕਪੂਰਥਲਾ ਵਿੱਚ ਸਿਵਲ ਹਸਪਤਾਲ ਦੇ ਬਾਹਰ ਕਾਰ ਵਿੱਚ ਬੈਠੇ ਨੌਜਵਾਨ ਉੱਤੇ ਕਈ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਸਿਰ ਉੱਤੇ ਗੰਭੀਰ ਸੱਟ ਲੱਗਣ ਕਾਰਣ ਨੌਜਵਾਨ ਦੀ ਮੌਤ ਹੋ ਗਈ।

Youth killed outside civil hospital
ਸਿਵਲ ਹਸਪਤਾਲ ਬਾਹਰ ਨੌਜਵਾਨ ਦਾ ਕਤਲ
author img

By ETV Bharat Punjabi Team

Published : Mar 1, 2024, 3:47 PM IST

ਤੇਜ਼ਧਾਰ ਹਥਿਆਰਾਂ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ

ਕਪੂਰਥਲਾ: ਸਿਵਲ ਹਸਪਤਾਲ ਕਪੂਰਥਲਾ ਵਿੱਚ ਐਮਰਜੈਂਸੀ ਵਾਰਡ ਦੇ ਬਾਹਰ ਅੱਧੀ ਦਰਜਨ ਤੋਂ ਵੱਧ ਹਮਲਾਵਰਾਂ ਨੇ ਇੱਕ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮਹਿਮਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੇਰ ਸ਼ਾਮ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਸੀ, ਜਿਸ ਵਿੱਚ ਰਾਜਕੁਮਾਰ ਦੇ ਸਿਰ ਉੱਤੇ ਸੱਟਾਂ ਲੱਗਣ ਕਾਰਨ ਉਸ ਦਾ ਲੜਕਾ ਜਸਪ੍ਰੀਤ ਸਿੰਘ ਆਪਣੇ ਪਿਤਾ ਨੂੰ ਸਿਵਲ ਹਸਪਤਾਲ ਕਪੂਰਥਲਾ ਐਮਰਜੈਂਸੀ ਵਾਰਡ ਵਿੱਚ ਪੱਟੀਆਂ ਕਰਾਉਣ ਆਇਆ ਸੀ।

ਹਸਪਤਾਲ ਦੇ ਬਾਹਰ ਨੌਜਵਾਨ ਦਾ ਕਤਲ: ਇਸੇ ਦੌਰਾਨ ਅੱਧੀ ਦਰਜਨ ਤੋਂ ਵੱਧ ਹਮਲਾਵਰਾਂ ਨੇ ਜਸਪ੍ਰੀਤ ਸਿੰਘ ਉੱਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਕਾਰ ਵਿੱਚ ਐਮਰਜੈਂਸੀ ਵਾਰਡ ਦੇ ਬਾਹਰ ਬੈਠਾ ਪਿਆ ਸੀ। ਦੱਸਿਆ ਜਾ ਰਿਹਾ ਹੈ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਗਰਦਨ ਅਤੇ ਸਿਰ ਉੱਤੇ ਵਾਰ ਕੀਤੇ ਜਿਸ ਕਾਰਨ ਜਸਪ੍ਰੀਤ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਅਰਬਨ ਸਟੇਟ ਦੀ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਹੈ।

ਪੁਲਿਸ ਦੀ ਨਲਾਇਕੀ: ਜ਼ਿਕਰਯੋਗ ਹੈ ਕਿ ਪੁਲਿਸ ਪ੍ਰਸ਼ਾਸਨ ਤੋਂ ਕਈ ਵਾਰ ਸਿਹਤ ਵਿਭਾਗ ਦੇ ਅਧਿਕਾਰੀ, ਰਾਜਨੀਤਕ ਆਗੂ ਅਤੇ ਆਮ ਲੋਕ ਮੰਗ ਕਰਦੇ ਆ ਰਹੇ ਹਨ ਕਿ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ 24 ਘੰਟੇ ਪੁਲਿਸ ਦੀ ਤਾਇਨਾਤ ਕੀਤੀ ਜਾਵੇ ਪਰ ਜੇ ਇੱਥੇ ਕਹਿ ਲਈਏ ਕਿ ਇਹ ਪੁਲਿਸ ਦੀ ਨਲਾਇਕੀ ਕਾਰਨ ਇੱਕ ਨੌਜਵਾਨ ਦਾ ਕਤਲ ਹੋ ਗਿਆ। ਜੇਕਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਪੁਲਿਸ ਤਾਇਨਾਤ ਹੁੰਦੀ ਤਾਂ ਇਹ ਘਟਨਾ ਸ਼ਾਇਦ ਨਾ ਵਾਪਰਦੀ।

ਹਮਲਾਵਰ ਨੂੰ ਬਖ਼ਸਿਆ ਨਹੀਂ ਜਾਵੇਗਾ: ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਹਮਲਾਵਰ ਕਤਲ ਮਗਰੋਂ ਫਰਾਰ ਹੋ ਗਏ ਨੇ ਪਰ ਸਾਰੇ ਹਮਲਾਵਰਾਂ ਦੀ ਪਰਿਵਾਰਕ ਮੈਂਬਰਾਂ ਤੋਂ ਪਛਾਣ ਕਰਨ ਉਪਰੰਤ ਗ੍ਰਿਫ਼ਤਾਰੀ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਹਮਲਾਵਰ ਨੂੰ ਬਖ਼ਸਿਆ ਨਹੀਂ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.