ETV Bharat / technology

iQoo Neo 9 Pro ਸਮਾਰਟਫੋਨ ਦੇ ਲਾਂਚ ਤੋਂ ਪਹਿਲਾ iQoo Neo 7 Pro ਦੀ ਕੀਮਤ 'ਚ ਹੌਈ ਕਟੌਤੀ - iQoo Neo 7 Pro ਦੀ ਨਵੀਂ ਕੀਮਤ

iQoo Neo 7 Pro Price Cut: iQoo ਭਾਰਤ 'ਚ ਜਲਦ ਹੀ iQoo Neo 9 Pro ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਲਾਂਚਿੰਗ ਤੋਂ ਪਹਿਲਾ ਕੰਪਨੀ ਨੇ iQoo Neo 7 Pro ਸਮਾਰਟਫੋਨ ਦੀ ਕੀਮਤ 'ਚ ਕਟੌਤੀ ਕਰ ਦਿੱਤੀ ਹੈ।

iQoo Neo 7 Pro Price Cut
iQoo Neo 7 Pro Price Cut
author img

By ETV Bharat Business Team

Published : Jan 30, 2024, 2:56 PM IST

ਹੈਦਰਾਬਾਦ: iQoo ਭਾਰਤ 'ਚ ਜਲਦ ਹੀ iQoo Neo 9 Pro ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ iQoo Neo 9 Pro ਸਮਾਰਟਫੋਨ ਨੂੰ 22 ਫਰਵਰੀ ਦੇ ਦਿਨ ਲਾਂਚ ਕੀਤਾ ਜਾਵੇਗਾ। ਇਸ ਸਮਾਰਟਫੋਨ ਦੇ ਲਾਂਚ ਤੋਂ ਪਹਿਲਾ ਕੰਪਨੀ ਨੇ iQoo Neo 7 Pro ਦੀ ਕੀਮਤ 'ਚ ਕਟੌਤੀ ਕਰ ਦਿੱਤੀ ਹੈ। ਇਸ ਸਮਾਰਟਫੋਨ ਨੂੰ ਪਿਛਲੇ ਸਾਲ ਲਾਂਚ ਕੀਤਾ ਗਿਆ ਸੀ।

iQoo Neo 7 Pro ਸਮਾਰਟਫੋਨ ਦੀ ਨਵੀਂ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ iQoo Neo 7 Pro ਦੋ ਮਾਡਲ ਆਪਸ਼ਨਾਂ 'ਚ ਉਪਲਬਧ ਹੈ। ਇਸ ਸਮਾਰਟਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਨੂੰ 34,999 ਰੁਪਏ 'ਚ ਲਾਂਚ ਕੀਤਾ ਗਿਆ ਸੀ, ਪਰ ਹੁਣ ਕੀਮਤ 'ਚ ਕਟੌਤੀ ਹੋਣ ਤੋਂ ਬਾਅਦ ਤੁਸੀਂ ਇਸ ਸਮਾਰਟਫੋਨ ਨੂੰ 30,999 ਰੁਪਏ 'ਚ ਖਰੀਦ ਸਕੋਗੇ। ਦੂਜੇ ਪਾਸੇ, iQoo Neo 7 Pro ਦੇ 12GB+256GB ਸਟੋਰੇਜ ਵਾਲੇ ਮਾਡਲ ਦੀ ਅਸਲੀ ਕੀਮਤ 37,999 ਰੁਪਏ ਹੈ, ਜਿਸਨੂੰ ਤੁਸੀਂ ਹੁਣ 33,999 ਰੁਪਏ 'ਚ ਖਰੀਦ ਸਕੋਗੇ। ਇਹ ਸਮਾਰਟਫੋਨ ਦੋ ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਹੈ। ਇਸਦੇ ਨਾਲ ਹੀ, iQoo Neo 7 Pro ਸਮਾਰਟਫੋਨ ਨਿਰਮਾਤਾ ICICI ਬੈਂਕ ਕਾਰਡ ਨਾਲ ਫੋਨ ਦੀ ਖਰੀਦਦਾਰੀ ਕਰਨ 'ਤੇ 3,000 ਰੁਪਏ ਤੱਕ ਦਾ ਡਿਸਕਾਊਂਟ ਅਤੇ 15 ਦਿਨ ਦੀ ਰਿਪਲੇਸਮੈਂਟ ਪਾਲੀਸੀ ਵੀ ਦੇ ਰਹੀ ਹੈ।

iQoo Neo 7 Pro ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ iQoo Neo 7 Pro ਸਮਾਰਟਫੋਨ 'ਚ 6.78 ਇੰਚ ਦੀ FHD+ ਦੇ ਨਾਲ AMOLED ਡਿਸਪਲੇ ਦਿੱਤੀ ਗਈ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8 ਜੇਨ 1 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 120 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ ਟ੍ਰਿਪਲ ਰਿਅਰ ਕੈਮਰਾ ਸੈਟਅੱਪ ਦਿੱਤਾ ਜਾਵੇਗਾ, ਜਿਸ 'ਚ OIS ਦੇ ਨਾਲ 50MP ਦਾ ਮੇਨ ਕੈਮਰਾ, 8MP ਦਾ ਅਲਟ੍ਰਾ ਵਾਈਡ ਕੈਮਰਾ ਅਤੇ 2MP ਦਾ ਮੈਕਰੋ ਕੈਮਰਾ ਸ਼ਾਮਲ ਹੈ। ਸੈਲਫ਼ੀ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਮਿਲਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.