ਹੈਦਰਾਬਾਦ: Samsung ਨੇ ਹਾਲ ਹੀ ਵਿੱਚ ਬ੍ਰਾਜ਼ੀਲ 'ਚ Samsung Galaxy M55 ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਹੁਣ ਇਸ ਫੋਨ ਨੂੰ ਜਲਦ ਹੀ ਭਾਰਤ 'ਚ ਵੀ ਲਾਂਚ ਕੀਤਾ ਜਾ ਸਕਦਾ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੀ ਕੀਮਤ ਬਾਰੇ ਖੁਲਾਸਾ ਹੋ ਗਿਆ ਹੈ। ਇੱਕ ਟਿਪਸਟਰ ਨੇ Samsung Galaxy M55 ਫੋਨ ਦੀ ਕੀਮਤ ਅਤੇ ਸਟੋਰੇਜ ਆਪਸ਼ਨ ਨਾਲ ਜੁੜੀ ਜਾਣਕਾਰੀ ਨੂੰ ਲੀਕ ਕਰ ਦਿੱਤਾ ਹੈ।
Samsung Galaxy M55 ਦੀ ਭਾਰਤੀ ਕੀਮਤ: ਸੋਸ਼ਲ ਮੀਡੀਆ X 'ਤੇ ਟਵੀਟ ਕਰਕੇ ਇੱਕ ਟਿਪਸਟਰ ਨੇ ਜਾਣਕਾਰੀ ਦਿੱਤੀ ਹੈ ਕਿ Samsung Galaxy M55 ਨੂੰ ਤਿੰਨ ਸਟੋਰੇਜ ਆਪਸ਼ਨਾਂ 'ਚ ਪੇਸ਼ ਕੀਤਾ ਜਾਵੇਗਾ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਟਿਪਸਟਰ ਨੇ ਦੱਸਿਆ ਹੈ ਕਿ ਇਸ ਸਮਾਰਟਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 26,999 ਰੁਪਏ, 8GB+256GB ਵਾਲੇ ਮਾਡਲ ਦੀ ਕੀਮਤ 29,999 ਰੁਪਏ ਅਤੇ 12GB+256GB ਦੀ ਕੀਮਤ 32,999 ਰੁਪਏ ਹੋ ਸਕਦੀ ਹੈ। ਫਿਲਹਾਲ, ਕੰਪਨੀ ਨੇ ਇਸ ਫੋਨ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ।
Samsung Galaxy M55 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ FHD+ਸੂਪਰ AMOLED ਟਚਸਕ੍ਰੀਨ ਦਿੱਤੀ ਜਾ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਡਿਸਪਲੇ 'ਚ 1,000nits ਪੀਕ ਬ੍ਰਾਈਟਨੈੱਸ ਦਾ ਸਪੋਰਟ ਵੀ ਮਿਲੇਗਾ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7 ਜੇਨ 1 ਚਿਪਸੈੱਟ ਮਿਲ ਸਕਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਪਿਛਲੇ ਪਾਸੇ ਟ੍ਰਿਪਲ ਕੈਮਰਾ ਸੈਟਅੱਪ ਦਿੱਤਾ ਜਾ ਸਕਦਾ ਹੈ, ਜਿਸ 'ਚ OIS ਦੇ ਨਾਲ 50MP ਪ੍ਰਾਈਮਰੀ ਕੈਮਰਾ, 8MP ਦਾ ਅਲਟ੍ਰਾਵਾਈਡ ਅਤੇ 2MP ਦਾ ਮੈਕਰੋ ਕੈਮਰਾ ਸ਼ਾਮਲ ਹੋ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 50MP ਦਾ ਸਨੈਪਰ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ, ਜੋ ਕਿ 45 ਵਾਟ ਦੀ ਫਾਸਟ ਵਾਈਰਡ ਚਾਰਜਿੰਗ ਨੂੰ ਸਪੋਰਟ ਕਰੇਗੀ।