ETV Bharat / technology

ਲਾਂਚਿੰਗ ਤੋਂ ਪਹਿਲਾ iQOO Neo 9 Pro ਸਮਾਰਟਫੋਨ ਦੇ ਫੀਚਰਸ ਆਏ ਸਾਹਮਣੇ, ਜਾਣੋ ਲਾਂਚ ਡੇਟ - iQOO Neo 9 Pro ਦੇ ਫੀਚਰਸ

iQOO Neo 9 Pro Features: iQOO ਆਪਣੇ ਗ੍ਰਾਹਕਾਂ ਲਈ iQOO Neo 9 Pro ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਹਾਲ ਹੀ ਵਿੱਚ ਕੰਪਨੀ ਨੇ ਇਸਦੇ ਫੀਚਰਸ ਨੂੰ ਟੀਜ਼ ਕੀਤਾ ਸੀ, ਜਿਸ 'ਚ ਕੈਮਰਾ ਅਤੇ ਸਟੋਰੇਜ ਨਾਲ ਜੁੜੀ ਜਾਣਕਾਰੀ ਸਾਹਮਣੇ ਆਈ ਸੀ।

iQOO Neo 9 Pro Features
iQOO Neo 9 Pro Features
author img

By ETV Bharat Features Team

Published : Jan 27, 2024, 6:15 PM IST

ਹੈਦਰਾਬਾਦ: iQOO ਆਪਣੇ ਗ੍ਰਾਹਕਾਂ ਲਈ iQOO Neo 9 Pro ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ 22 ਫਰਵਰੀ ਦੇ ਦਿਨ ਲਾਂਚ ਕੀਤਾ ਜਾਵੇਗਾ। ਕੰਪਨੀ ਦੇ ਅਧਿਕਾਰਿਤ ਐਲਾਨ ਤੋਂ ਪਹਿਲਾ ਹੀ ਡਿਵਾਈਸ ਦੇ ਕੁਝ ਫੀਚਰਸ ਨੂੰ ਟੀਜ਼ ਕਰ ਦਿੱਤਾ ਗਿਆ ਹੈ। ਕੰਪਨੀ ਨੇ ਫੋਨ ਦੇ ਕੈਮਰੇ ਅਤੇ ਸਟੋਰੇਜ ਬਾਰੇ ਜਾਣਕਾਰੀ ਸ਼ੇਅਰ ਕੀਤੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ iQOO Neo 9 ਸੀਰੀਜ਼ ਨੂੰ ਪਹਿਲਾ ਚੀਨ 'ਚ ਲਾਂਚ ਕੀਤਾ ਜਾ ਚੁੱਕਾ ਹੈ।

iQOO Neo 9 Pro ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ iQOO Neo 9 Pro ਸਮਾਰਟਫੋਨ 'ਚ 6.78 ਇੰਚ ਦੀ OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 1.5K Resolution ਅਤੇ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Snapdragon 8 Gen 2 ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ OIS Sony IMX920 50MP ਕੈਮਰਾ ਮਿਲ ਸਕਦਾ ਹੈ। ਇਸ ਫੋਨ ਨੂੰ 8MP ਅਲਟ੍ਰਾ ਵਾਈਡ ਲੈਂਸ ਦੇ ਨਾਲ ਲਿਆਂਦਾ ਜਾ ਸਕਦਾ ਹੈ ਅਤੇ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। iQOO Neo 9 Pro ਸਮਾਰਟਫੋਨ ਨੂੰ 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਲਿਆਂਦਾ ਜਾ ਸਕਦਾ ਹੈ।

iQOO Neo 9 Pro ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਮਿਲੀ ਜਾਣਕਾਰੀ ਅਨੁਸਾਰ, ਇਸ ਫੋਨ ਨੂੰ ਭਾਰਤ 'ਚ 40,000 ਰੁਪਏ ਦੀ ਕੀਮਤ 'ਚ ਲਾਂਚ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਵੱਲੋ ਅਜੇ ਇਸ ਸਮਾਰਟਫੋਨ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।

Redmi Note 13 ਸੀਰੀਜ਼ ਨੂੰ ਮਿਲ ਰਹੀ ਵਧੀਆ ਪ੍ਰਤੀਕਿਰੀਆ: ਇਸ ਤੋਂ ਇਲਾਵਾ, Redmi ਨੇ ਸਤੰਬਰ ਮਹੀਨੇ Redmi Note 13 ਸੀਰੀਜ਼ ਨੂੰ ਲਾਂਚ ਕੀਤਾ ਸੀ, ਜਿਸਨੂੰ ਚੀਨ 'ਚ ਬਹੁਤ ਵਧੀਆ ਪ੍ਰਤੀਕਿਰੀਆ ਮਿਲ ਰਹੀ ਹੈ। ਕੰਪਨੀ ਨੇ ਹਾਲ ਹੀ ਵਿੱਚ ਐਲਾਨ ਕੀਤਾ ਹੈ ਕਿ Redmi Note 13 ਸੀਰੀਜ਼ ਨੂੰ ਚੀਨ 'ਚ 32 ਲੱਖ ਤੋਂ ਜ਼ਿਆਦਾ ਲੋਕਾਂ ਨੇ ਖਰੀਦ ਲਿਆ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Redmi Note 13 ਸੀਰੀਜ਼ 'ਚ Redmi Note 13 5G, Redmi Note 13 ਪ੍ਰੋ 5G, Redmi Note 13 ਪ੍ਰੋ ਪਲੱਸ 5G ਸਮਾਰਟਫੋਨ ਸ਼ਾਮਲ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.