ਹੈਦਰਾਬਾਦ: Motorola Edge 50 Ultra ਸਮਾਰਟਫੋਨ ਦੀ ਅੱਜ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ। ਇਹ ਸੇਲ ਅੱਜ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। Motorola Edge 50 Ultra ਸਮਾਰਟਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ। ਦੱਸ ਦਈਏ ਕਿ ਹਾਲ ਹੀ ਵਿੱਚ Motorola Edge 50 Ultra ਸਮਾਰਟਫੋਨ ਨੂੰ ਭਾਰਤ 'ਚ ਸ਼ਾਨਦਾਰ ਫੀਚਰਸ ਦੇ ਨਾਲ ਲਾਂਚ ਕੀਤਾ ਗਿਆ ਹੈ। ਹੁਣ ਤੁਸੀਂ ਇਸ ਫੋਨ ਨੂੰ ਆਫ਼ਰਸ ਦੇ ਨਾਲ ਸੇਲ 'ਚੋ ਖਰੀਦ ਸਕੋਗੇ।
Motorola Edge 50 Ultra ਦੀ ਕੀਮਤ ਅਤੇ ਆਫ਼ਰਸ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 54,999 ਰੁਪਏ 'ਚ ਪੇਸ਼ ਕੀਤਾ ਗਿਆ ਹੈ। ਪਹਿਲੀ ਸੇਲ 'ਚ ਤੁਸੀਂ ਇਸ ਫੋਨ 'ਤੇ 5,000 ਰੁਪਏ ਦੀ ਛੋਟ ਪਾ ਸਕਦੇ ਹੋ। ਇਸ ਡਿਸਕਾਊਂਟ ਲਈ ਤੁਹਾਨੂੰ HDFC ਜਾਂ ICICI ਬੈਂਕ ਦੇ ਕ੍ਰੇਡਿਟ ਕਾਰਡ ਤੋਂ ਭੁਗਤਾਨ ਕਰਨਾ ਹੋਵੇਗਾ। ਫਲਿੱਪਕਾਰਟ Axis ਬੈਂਕ ਦੇ ਕਾਰਡ ਤੋਂ ਭੁਗਤਾਨ ਕਰਨ ਵਾਲੇ ਯੂਜ਼ਰਸ ਨੂੰ 5 ਫੀਸਦੀ ਕੈਸ਼ਬੈਕ ਮਿਲੇਗਾ।
- OnePlus Nord CE 4 Lite 5G ਸਮਾਰਟਫੋਨ ਅੱਜ ਹੋਣ ਜਾ ਰਿਹੈ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - OnePlus Nord CE 4 Lite 5G
- Redmi Note 13 Pro 5G ਸਮਾਰਟਫੋਨ ਦੇ ਨਵੇਂ ਕਲਰ ਦੀ ਭਾਰਤੀ ਲਾਂਚ ਡੇਟ ਆਈ ਸਾਹਮਣੇ, ਹੁਣ ਇਸ ਕਲਰ 'ਚ ਵੀ ਕਰ ਸਕੋਗੇ ਖਰੀਦਦਾਰੀ - Redmi Note 13 Pro 5G Scarlet Red
- Redmi Note 13 Pro 5G ਸਮਾਰਟਫੋਨ ਨਵੇਂ ਕਲਰ ਆਪਸ਼ਨ ਦੇ ਨਾਲ ਹੋਇਆ ਲਾਂਚ, ਜਾਣੋ ਕੀਮਤ - Redmi Note 13 Pro 5G New Color
Motorola Edge 50 Ultra ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ 1.5K LTPS pOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 1220x2712 ਪਿਕਸਲ Resolution ਅਤੇ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਡਿਸਪਲੇ ਪ੍ਰੋਟੈਕਸ਼ਨ ਲਈ ਇਸ ਫੋਨ 'ਚ ਗੋਰਿਲਾ ਗਲਾਤ ਵਿਕਟਸ ਮਿਲਦਾ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ LED ਫਲੈਸ਼ ਦੇ ਨਾਲ ਤਿੰਨ ਕੈਮਰੇ ਮਿਲਦੇ ਹਨ, ਜਿਸ 'ਚ 50MP ਦਾ ਮੇਨ ਲੈਂਸ, 50MP ਦਾ ਅਲਟ੍ਰਾਵਾਈਡ ਐਂਗਲ ਲੈਂਸ ਅਤੇ ਇੱਕ 64MP ਦਾ ਟੈਲੀਫੋਟੋ ਲੈਂਸ ਸ਼ਾਮਲ ਹੈ। ਸੈਲਫ਼ੀ ਲਈ ਫੋਨ 'ਚ 50MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ ਨੂੰ 4,500mAh ਦੀ ਬੈਟਰੀ ਦੇ ਨਾਲ ਲਿਆਂਦਾ ਗਿਆ ਹੈ, ਜੋ ਕਿ 125ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।