ਹੈਦਰਾਬਾਦ: Oppo ਨੇ 13 ਜੂਨ ਨੂੰ ਆਪਣੇ ਭਾਰਤੀ ਗ੍ਰਾਹਕਾਂ ਲਈ Oppo F27 Pro+ 5G ਸਮਾਰਟਫੋਨ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਹੈ। ਸੇਲ ਦੌਰਾਨ ਤੁਸੀਂ ਇਸ ਫੋਨ 'ਤੇ ਆਫ਼ਰਸ ਪਾ ਸਕਦੇ ਹੋ। ਇਸ ਸਮਾਰਟਫੋਨ ਨੂੰ ਕਈ ਸ਼ਾਨਦਾਰ ਫੀਚਰਸ ਦੇ ਨਾਲ ਲਿਆਂਦਾ ਗਿਆ ਹੈ।
Oppo F27 Pro+ 5G ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 128GB ਵਾਲੇ ਮਾਡਲ ਦੀ ਕੀਮਤ 27,999 ਰੁਪਏ ਅਤੇ 256GB ਦੀ ਕੀਮਤ 29,999 ਰੁਪਏ ਰੱਖੀ ਗਈ ਹੈ। ਇਸ ਸਮਾਰਟਫੋਨ ਨੂੰ Dusk Pink ਅਤੇ Midnight Navy ਕਲਰ ਆਪਸ਼ਨਾਂ ਦੇ ਨਾਲ ਖਰੀਦਿਆਂ ਜਾ ਸਕਦਾ ਹੈ।
Oppo F27 Pro+ 5G 'ਤੇ ਆਫ਼ਰਸ: ਆਫ਼ਰਸ ਬਾਰੇ ਗੱਲ ਕੀਤੀ ਜਾਵੇ, ਤਾਂ ਸੇਲ ਦੌਰਾਨ ਤੁਸੀਂ ਬੈਂਕ ਛੋਟ ਅਤੇ ਆਫ਼ਰਸ ਦਾ ਲਾਭ ਲੈ ਸਕਦੇ ਹੋ। HDFC, SBI ਅਤੇ ICICI ਬੈਂਕ ਦੇ ਕ੍ਰੇਡਿਟ ਅਤੇ ਡੇਬਿਟ ਕਾਰਡ 'ਤੇ 10 ਫੀਸਦੀ ਤੱਕ ਦਾ ਕੈਸ਼ਬੈਕ ਵੀ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ, 1000 ਰੁਪਏ ਤੱਕ ਦਾ ਐਕਸਚੇਜ਼ ਬੋਨਸ ਵੀ ਮਿਲ ਰਿਹਾ ਹੈ। ਕੰਪਨੀ 6 ਮਹੀਨੇ ਤੱਕ ਲਈ No-Cost EMI ਦਾ ਆਪਸ਼ਨ ਵੀ ਦੇ ਰਹੀ ਹੈ। ਇਸ ਫੋਨ ਨੂੰ ਤੁਸੀਂ Oppo ਇੰਡੀਆਂ ਦੀ ਵੈੱਬਸਾਈਟ, ਐਮਾਜ਼ਾਨ ਅਤੇ ਫਲਿੱਪਕਾਰਟ ਰਾਹੀ ਔਨਲਾਈਨ ਖਰੀਦ ਸਕਦੇ ਹੋ।
Oppo F27 Pro+ 5G ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ HD+Resolution ਵਾਲੀ 3D ਕਰਵਡ AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 240Hz ਟਚ ਸੈਪਲਿੰਗ ਦਰ ਅਤੇ 950nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimension 7050 ਚਿਪਸੈੱਟ ਦਿੱਤੀ ਗਈ ਹੈ, ਜਿਸਨੂੰ Mali G68 MC4 GPU ਦੇ ਨਾਲ ਜੋੜਿਆ ਗਿਆ ਹੈ। ਇਸ ਫੋਨ 'ਚ 8GB ਰੈਮ+128GB ਸਟੋਰੇਜ ਮਿਲਦੀ ਹੈ। ਫੋਟੋਗ੍ਰਾਫ਼ੀ ਲਈ ਫੋਨ ਦੇ ਪਿਛਲੇ ਪਾਸੇ ਦੋਹਰਾ ਕੈਮਰਾ ਸੈਟਅੱਪ ਦਿੱਤਾ ਗਿਆ ਹੈ, ਜਿਸ 'ਚ 64MP ਦਾ ਪ੍ਰਾਈਮਰੀ ਸੈਂਸਰ ਅਤੇ 2MP ਦਾ ਡੈਪਥ ਸੈਂਸਰ ਸ਼ਾਮਲ ਹੈ। ਸੈਲਫ਼ੀ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 67ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।