ਹੈਦਰਾਬਾਦ: ਪੋਕੋ ਨੇ 13 ਮਾਰਚ ਨੂੰ ਆਪਣੇ ਭਾਰਤੀ ਗ੍ਰਾਹਕਾਂ ਲਈ Poco X6 Neo 5G ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਸ ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ। ਜੇਕਰ ਤੁਸੀਂ ਨਵਾਂ ਸਮਾਰਟਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ Poco X6 Neo 5G ਸਮਾਰਟਫੋਨ ਖਰੀਦ ਸਕਦੇ ਹੋ।
Poco X6 Neo 5G ਦੀ ਸੇਲ: Poco X6 Neo 5G ਫੋਨ ਦੀ ਸੇਲ ਅੱਜ ਦੁਪਹਿਰ 12 ਵਜੇ ਲਾਈਵ ਹੋਣ ਜਾ ਰਹੀ ਹੈ। ਇਸ ਫੋਨ ਦੀ ਖਰੀਦਦਾਰੀ ਆਨਲਾਈਨ ਸ਼ਾਪਿੰਗ ਵੈੱਬਸਾਈਟ ਫਲਿੱਪਕਾਰਟ ਤੋਂ ਕਰ ਸਕਦੇ ਹੋ।
Poco X6 Neo 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ ਫੁੱਲ HD+AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 2400x1080 ਪਿਕਸਲ Resolution ਨੂੰ ਸਪੋਰਟ ਕਰਦੀ ਹੈ। Poco X6 Neo 5G ਸਮਾਰਟਫੋਨ ਨੂੰ 8GB+128GB ਰੈਮ ਅਤੇ 128GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 108MP+2MP ਬੈਕ ਅਤੇ 16MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Poco X6 Neo 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Poco X6 Neo 5G ਸਮਾਰਟਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 15,999 ਰੁਪਏ ਹੈ, ਜਿਸਨੂੰ ਤੁਸੀਂ ਡਿਸਕਾਊਂਟ ਤੋਂ ਬਾਅਦ 14,999 ਰੁਪਏ 'ਚ ਖਰੀਦ ਸਕਦੇ ਹੋ, ਜਦਕਿ 12GB+256GB ਵਾਲੇ ਮਾਡਲ ਦੀ ਕੀਮਤ 17,999 ਰੁਪਏ ਹੈ। ਇਸ ਫੋਨ ਨੂੰ ਤੁਸੀਂ ਡਿਸਕਾਊਂਟ ਤੋਂ ਬਾਅਦ 16,999 ਰੁਪਏ 'ਚ ਖਰੀਦ ਸਕੋਗੇ।
Poco X6 Neo 5G ਸਮਾਰਟਫੋਨ 'ਤੇ ਮਿਲ ਰਿਹਾ ਡਿਸਕਾਊਂਟ: ਜੇਕਰ ਤੁਸੀਂ ਇਸ ਫੋਨ ਨੂੰ ਪਹਿਲੀ ਸੇਲ 'ਚ ਖਰੀਦਦੇ ਹੋ, ਤਾਂ ਬੈਂਕ ਆਫ਼ਰ ਦੇ ਨਾਲ 1,000 ਰੁਪਏ ਦਾ ਡਿਸਕਾਊਂਟ ਪਾ ਸਕਦੇ ਹੋ। ਫੋਨ ਦੀ ਖਰੀਦਦਾਰੀ Axis ਬੈਂਕ ਕ੍ਰੇਡਿਟ ਅਤੇ ਡੇਬਿਟ ਕਾਰਡ ਦੇ ਨਾਲ ਕਰਨ 'ਤੇ 1,000 ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ। ਇਸ ਫੋਨ ਦੀ ਖਰੀਦਦਾਰੀ ਕਰਨ ਵਾਲੇ ਪਹਿਲੇ 1,000 ਗ੍ਰਾਹਕਾਂ ਨੂੰ ਮਿੰਤਰਾਂ ਕੂਪਨ ਵੀ ਆਫ਼ਰ ਕੀਤੇ ਜਾ ਰਹੇ ਹਨ। ਜੇਕਰ ਤੁਸੀਂ ਫੋਨ ਦੀ ਖਰੀਦਦਾਰੀ ਕਰਨ ਵਾਲੇ 1,000 ਗ੍ਰਾਹਕਾਂ 'ਚ ਆਉਦੇ ਹੋ, ਤਾਂ ਇਸ ਆਫ਼ਰ ਦਾ ਫਾਇਦਾ ਲੈ ਸਕਦੇ ਹੋ।