ਹੈਦਰਾਬਾਦ: ਚੀਨੀ ਕੰਪਨੀ Realme ਨੇ ਪਿਛਲੇ ਮਹੀਨੇ Realme 12 Pro ਸੀਰੀਜ਼ ਨੂੰ ਲਾਂਚ ਕੀਤਾ ਸੀ। ਇਸ ਸੀਰੀਜ਼ ਨੂੰ ਭਾਰਤ 'ਚ ਲਾਂਚ ਕੀਤਾ ਗਿਆ ਹੈ। ਅੱਜ ਦੁਪਹਿਰ 12 ਵਜੇ ਇਸ ਸੀਰੀਜ਼ ਦੀ ਪਹਿਲੀ ਸੇਲ ਸ਼ੁਰੂ ਹੋ ਗਈ ਹੈ। Realme 12 Pro ਸੀਰੀਜ਼ 'ਚ Realme 12 Pro ਅਤੇ Realme 12 Pro ਪਲੱਸ ਸਮਾਰਟਫੋਨ ਸ਼ਾਮਲ ਹਨ। ਇਨ੍ਹਾਂ ਦੋਨੋ ਡਿਵਾਈਸਾਂ ਦੀ ਕੀਮਤ 30,000 ਰੁਪਏ ਦੇ ਵਿਚਕਾਰ ਰੱਖੀ ਗਈ ਹੈ। ਇਸਦੇ ਨਾਲ ਹੀ, ਇਨ੍ਹਾਂ ਸਮਾਰਟਫੋਨਾਂ 'ਤੇ ਡਿਸਕਾਊਂਟ ਦਾ ਲਾਭ ਵੀ ਮਿਲ ਰਿਹਾ ਹੈ। Realme 12 Pro ਸੀਰੀਜ਼ ਨੂੰ ਤੁਸੀਂ ਫਲਿੱਪਕਾਰਟ ਤੋਂ ਇਲਾਵਾ ਕੰਪਨੀ ਦੀ ਵੈੱਬਸਾਈਟ ਤੋਂ ਵੀ ਖਰੀਦ ਸਕੋਗੇ। ਸੇਲ ਦੌਰਾਨ ਬੈਂਕ ਆਫ਼ਰਸ ਤੋਂ ਇਲਾਵਾ, ਇਸ ਸੀਰੀਜ਼ 'ਤੇ 2,000 ਰੁਪਏ ਦਾ ਕੂਪਨ ਡਿਸਕਾਊਂਟ ਵੀ ਦਿੱਤਾ ਜਾ ਰਿਹਾ ਹੈ।
Realme 12 Pro ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Realme 12 Pro 5G ਸਮਾਰਟਫੋਨ 'ਚ 6.7 ਇੰਚ ਦੀ ਫੁੱਲ HD+AMOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰਸ਼ ਦਰ ਨੂੰ ਸਪੋਰਟ ਕਰੇਗੀ। ਫੋਟੋਗ੍ਰਾਫ਼ੀ ਲਈ ਇਸ ਸਮਾਰਟਫੋਨ ਦੇ ਬੈਕ ਪੈਨਲ 'ਤੇ 50MP Sony IMX890 ਸੈਂਸਰ OIS ਦੇ ਨਾਲ ਮਿਲਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 67 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Realme 12 Pro 5G ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Realme 12 Pro ਦੇ 8GB ਅਤੇ 128GB ਸਟੋਰੇਜ ਦੀ ਕੀਮਤ 25,999 ਰੁਪਏ, ਜਦਕਿ 8GB ਅਤੇ 256GB ਸਟੋਰੇਜ ਵਾਲੇ ਮਾਡਲ ਦੀ ਕੀਮਤ 26,999 ਰੁਪਏ ਰੱਖੀ ਗਈ ਹੈ। ਇਸ ਸਮਾਰਟਫੋਨ 'ਤੇ 2,000 ਰੁਪਏ ਦਾ ਕੂਪਨ ਡਿਸਕਾਊਂਟ ਵੀ ਮਿਲ ਰਿਹਾ ਹੈ।
Realme 12 Pro Plus ਦੇ ਫੀਚਰਸ: Realme 12 Pro Plus ਸਮਾਰਟਫੋਨ 'ਚ 6.7 ਇੰਚ ਦੀ ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੇ ਬੈਕ ਪੈਨਲ 'ਤੇ 64MP OIS ਪੈਰੀਸਕੋਪ ਸੈਂਸਰ ਦੇ ਨਾਲ 120x ਤੱਕ ਦੇ ਜ਼ੂਮ ਦਾ ਲਾਭ ਮਿਲਦਾ ਹੈ। ਇਸ ਤੋਂ ਇਲਾਵਾ, 50MP Sony IMX890 ਸੈਂਸਰ OIS ਇਮੇਜ਼ ਦਿੱਤਾ ਗਿਆ ਹੈ।
Realme 12 Pro Plus ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Realme 12 Pro Plus ਸਮਾਰਟਫੋਨ ਦੇ 8GB ਰੈਮ ਅਤੇ 128GB ਸਟੋਰੇਜ ਵਾਲੇ ਮਾਡਲ ਦੀ ਕੀਮਤ 29,999 ਰੁਪਏ ਹੈ, ਜਦਕਿ 8GB ਰੈਮ+256GB ਸਟੋਰੇਜ ਦੀ ਕੀਮਤ 31,999 ਰੁਪਏ ਅਤੇ 12GB ਰੈਮ+256GB ਸਟੋਰੇਜ ਨੂੰ 33,999 ਰੁਪਏ 'ਚ ਪੇਸ਼ ਕੀਤਾ ਗਿਆ ਹੈ। ਇਸ ਸਮਾਰਟਫੋਨ 'ਤੇ 2,000 ਰੁਪਏ ਤੱਕ ਦਾ ਕੂਪਨ ਡਿਸਕਾਊਂਟ ਵੀ ਮਿਲ ਰਿਹਾ ਹੈ। Realme 12 Pro ਸੀਰੀਜ਼ ਨੂੰ ਤੁਸੀਂ Submariner Blue, Explorer Red ਅਤੇ Navigator Beige ਕਲਰ ਆਪਸ਼ਨਾਂ 'ਚ ਖਰੀਦ ਸਕੋਗੇ।