ਹੈਦਰਾਬਾਦ: Vivo T3 Lite 5G ਸਮਾਰਟਫੋਨ ਲਾਂਚ ਤੋਂ ਬਾਅਦ ਅੱਜ ਸੇਲ ਲਈ ਉਪਲਬਧ ਕਰਵਾ ਦਿੱਤਾ ਗਿਆ ਹੈ। ਅੱਜ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋ ਗਈ ਹੈ। ਸੇਲ ਦੌਰਾਨ ਤੁਸੀਂ Vivo T3 Lite 5G ਸਮਾਰਟਫੋਨ ਨੂੰ ਘੱਟ ਕੀਮਤ ਦੇ ਨਾਲ ਖਰੀਦ ਸਕਦੇ ਹੋ। ਇਸ ਫੋਨ 'ਤੇ ਕਈ ਸ਼ਾਨਦਾਰ ਆਫ਼ਰਸ ਦਿੱਤੇ ਜਾ ਰਹੇ ਹਨ।
Get ready to turbocharge your life with the all-new vivo T3 Lite! 🚀
— vivo India (@Vivo_India) July 4, 2024
Hurry Now!
Click the link below to buy now.https://t.co/WHAVqa1MHk#vivoT3Lite5G #GetSetTurbo pic.twitter.com/VUbNH4fSGu
Vivo T3 Lite 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 4GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 10,499 ਰੁਪਏ ਅਤੇ 6GB+128GB ਸਟੋਰੇਜ ਦੀ ਕੀਮਤ 11,499 ਰੁਪਏ ਹੈ।
Vivo T3 Lite 5G ਸਮਾਰਟਫੋਨ 'ਤੇ ਡਿਸਕਾਊਂਟ: Vivo T3 Lite 5G ਦੀ ਪਹਿਲੀ ਸੇਲ 'ਚ ਸ਼ਾਨਦਾਰ ਡਿਸਕਾਊਂਟ ਮਿਲ ਰਿਹਾ ਹੈ। ਫੋਨ 'ਤੇ HDFC ਬੈਂਕ ਕ੍ਰੇਡਿਟ ਅਤੇ ਡੇਬਿਟ ਕਾਰਡ ਦੇ ਨਾਲ 500 ਰੁਪਏ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ। ਇਸ ਛੋਟ ਤੋਂ ਬਾਅਦ ਸੇਲ 'ਚ ਤੁਸੀਂ ਫੋਨ ਨੂੰ 9,999 ਰੁਪਏ ਦੀ ਸ਼ੁਰੂਆਤੀ ਕੀਮਤ ਦੇ ਨਾਲ ਖਰੀਦ ਸਕਦੇ ਹੋ।
- CMF Phone 1 ਸਮਾਰਟਫੋਨ ਲਾਂਚ ਹੋਣ 'ਚ ਕੁਝ ਹੀ ਦਿਨ ਬਾਕੀ, ਲਾਂਚਿੰਗ ਤੋਂ ਪਹਿਲਾ ਫੀਚਰਸ ਆਏ ਸਾਹਮਣੇ - CMF Phone 1 Launch Date
- Motorola G85 5G ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਦਾ ਹੋਇਆ ਖੁਲਾਸਾ, ਮਿਲਣਗੇ ਸ਼ਾਨਦਾਰ ਫੀਚਰਸ - Motorola G85 5G Launch Date
- Samsung Galaxy M35 5G ਸਮਾਰਟਫੋਨ ਭਾਰਤ 'ਚ ਲਾਂਚ ਲਈ ਤਿਆਰ, ਐਮਾਜ਼ਾਨ ਦੀ ਇਸ ਸੇਲ ਦੌਰਾਨ ਹੋਵੇਗਾ ਪੇਸ਼ - Samsung Galaxy M35 5G Launch Date
Vivo T3 Lite 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.56 ਇੰਚ ਦੀ LCD ਟਾਈਪ ਡਿਸਪਲੇ ਦਿੱਤੀ ਗਈ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6300 ਚਿਪਸੈੱਟ ਮਿਲਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP+2MP ਦਾ ਰਿਅਰ ਕੈਮਰਾ ਅਤੇ ਸੈਲਫ਼ੀ ਲਈ 8MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 15 ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।