ਹੈਦਰਾਬਾਦ: Honor ਆਪਣੇ ਭਾਰਤੀ ਗ੍ਰਾਹਕਾਂ ਲਈ Honor Magic 6 ਸੀਰੀਜ਼ ਨੂੰ ਲਾਂਚ ਕਰਨ ਜਾ ਰਿਹਾ ਹੈ। X ਰਾਹੀ Honor Magic 6 ਸੀਰੀਜ਼ ਨੂੰ ਲੈ ਕੇ ਸੰਕੇਤ ਮਿਲੇ ਹਨ। ਇਸ ਸੀਰੀਜ਼ 'ਚ Honor Magic 6 ਅਤੇ Honor Magic 6 ਪ੍ਰੋ ਸਮਾਰਟਫੋਨ ਸ਼ਾਮਲ ਹੋਣਗੇ। ਫਿਲਹਾਲ, ਇਸ ਸੀਰੀਜ਼ ਦੀ ਲਾਂਚ ਡੇਟ ਬਾਰੇ ਕੰਪਨੀ ਨੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Honor Magic 6 ਸੀਰੀਜ਼ ਨੂੰ ਚੀਨ 'ਚ ਪਹਿਲਾ ਹੀ ਲਾਂਚ ਕੀਤਾ ਚੁੱਕਾ ਹੈ।
Honor Magic 6 ਸੀਰੀਜ਼ ਜਲਦ ਹੋਵੇਗੀ ਲਾਂਚ: Honor Magic 6 ਸੀਰੀਜ਼ ਨੂੰ ਭਾਰਤ 'ਚ ਲਾਂਚ ਕੀਤਾ ਜਾਵੇਗਾ। ਕੰਪਨੀ ਦੇ ਸੀਨੀਅਰ ਅਧਿਕਾਰੀ ਸੀਪੀ ਖੰਡੇਲਵਾਲ ਨੇ X 'ਤੇ ਪੋਸਟ ਸ਼ੇਅਰ ਕਰਕੇ ਇਸ ਬਾਰੇ ਸੰਕੇਤ ਦਿੱਤੇ ਹਨ। ਇਸਦੀ ਲਾਂਚ ਡੇਟ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਕਿਹਾ ਜਾ ਰਿਹਾ ਹੈ ਕਿ ਇਹ ਸੀਰੀਜ਼ ਜੂਨ ਮਹੀਨੇ ਭਾਰਤ 'ਚ ਲਾਂਚ ਕੀਤੀ ਜਾ ਸਕਦੀ ਹੈ। ਅਗਲੇ ਕੁਝ ਹਫ਼ਤਿਆਂ 'ਚ ਇਸ ਸੀਰੀਜ਼ ਦੀ ਲਾਂਚ ਡੇਟ ਸਾਹਮਣੇ ਆ ਸਕਦੀ ਹੈ।
Honor Magic 6 ਸੀਰੀਜ਼ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.8 ਇੰਚ ਦੀ FHD+Curved OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਫੋਨ ਨੂੰ Rhinoceros ਗਲਾਸ ਪ੍ਰੋਟੈਕਸ਼ਨ ਦੇ ਨਾਲ ਲਿਆਂਦਾ ਜਾ ਰਿਹਾ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8 ਜੇਨ 3 ਆਕਟਾ ਕੋਰ ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 180MP ਦਾ ਕੈਮਰਾ ਸੈਟਅੱਪ, 50MP ਦਾ ਅਲਟ੍ਰਾ ਸੈਸਰ ਅਤੇ 50MP ਦਾ ਅਲਟ੍ਰਾ ਵਾਈਡ ਐਂਗਲ ਲੈਂਸ ਮਿਲ ਸਕਦਾ ਹੈ। ਸੈਲਫ਼ੀ ਲਈ ਇਸ ਫੋਨ 'ਚ 50MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 5,600mAh ਦੀ ਬੈਟਰੀ ਮਿਲੇਗੀ, ਜੋ ਕਿ 80ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।