ਹੈਦਰਾਬਾਦ: Honor ਆਪਣੇ ਗ੍ਰਾਹਕਾਂ ਲਈ Honor X9b ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਸਮਾਰਟਫੋਨ ਨੂੰ ਗਲੋਬਲ ਬਾਜ਼ਾਰ 'ਚ ਲਾਂਚ ਕੀਤਾ ਜਾ ਚੁੱਕਾ ਹੈ ਅਤੇ ਹੁਣ Honor X9b ਦੇ ਭਾਰਤ 'ਚ ਲਾਂਚ ਹੋਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਇੱਕ ਨਵੀਂ ਰਿਪੋਰਟ ਅਨੁਸਾਰ, ਜਲਦ ਹੀ Honor X9b ਸਮਾਰਟਫੋਨ ਨੂੰ ਲਾਂਚ ਕੀਤਾ ਜਾਵੇਗਾ। ਇਸ ਸਮਾਰਟਫੋਨ ਨੂੰ ਫਰਵਰੀ ਮਹੀਨੇ ਲਾਂਚ ਕੀਤਾ ਜਾ ਸਕਦਾ ਹੈ। ਹਾਲਾਂਕਿ, ਲਾਂਚ ਡੇਟ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Honor X9b ਦੀ ਕੀਮਤ: ਮੀਡੀਆ ਰਿਪੋਰਟਸ ਅਨੁਸਾਰ, Honor X9b ਦੇ ਭਾਰਤੀ ਮਾਡਲ ਦੀ ਕੀਮਤ ਅਤੇ ਫੀਚਰਸ ਬਾਰੇ ਖੁਲਾਸਾ ਹੋ ਗਿਆ ਹੈ। ਇੱਕ ਟਿਪਸਟਰ ਨੇ ਇਸ ਸਮਾਰਟਫੋਨ ਦੀ ਕੀਮਤ ਬਾਰੇ ਜਾਣਕਾਰੀ ਸ਼ੇਅਰ ਕੀਤੀ ਹੈ। ਕੀਮਤ ਦੀ ਗੱਲ ਕੀਤੀ ਜਾਵੇ, ਤਾਂ Honor X9b ਸਮਾਰਟਫੋਨ ਦੀ ਕੀਮਤ 25,000 ਤੋਂ 30,000 ਰੁਪਏ ਦੇ ਵਿਚਕਾਰ ਹੋ ਸਕਦੀ ਹੈ।
Honor X9b ਸਮਾਰਟਫੋਨ ਦੀ ਲਾਂਚ ਡੇਟ: ਟਿਪਸਟਰ ਅਨੁਸਾਰ, Honor X9b ਸਮਾਰਟਫੋਨ ਨੂੰ 8 ਜਾਂ 9 ਫਰਵਰੀ ਦੇ ਦਿਨ ਲਾਂਚ ਕੀਤਾ ਜਾ ਸਕਦਾ ਹੈ। ਹਾਲਾਂਕਿ, ਕੰਪਨੀ ਵੱਲੋ ਅਜੇ Honor X9b ਸਮਾਰਟਫੋਨ ਦੀ ਲਾਂਚ ਡੇਟ ਬਾਰੇ ਕੋਈ ਅਧਿਕਾਰਿਤ ਤੌਰ 'ਤੇ ਜਾਣਕਾਰੀ ਨਹੀਂ ਦਿੱਤੀ ਗਈ ਹੈ।
Honor X9b ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Honor X9b ਸਮਾਰਟਫੋਨ 'ਚ 6.78 ਇੰਚ ਦੀ 1.5K AMOLED ਡਿਸਪਲੇ ਮਿਲ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 6 ਜੇਨ 1 ਚਿਪਸੈੱਟ ਮਿਲ ਸਕਦੀ ਹੈ। Honor X9b ਸਮਾਰਟਫੋਨ ਨੂੰ 8GB ਰੈਮ+256GB ਸਟੋਰੇਜ ਅਤੇ 12GB ਰੈਮ+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ ਤੁਹਾਨੂੰ ਟ੍ਰਿਪਲ ਰਿਅਰ ਕੈਮਰਾ ਸੈਟਅੱਪ ਮਿਲ ਸਕਦਾ ਹੈ, ਜਿਸ 'ਚ 108MP ਦਾ ਪ੍ਰਾਈਮਰੀ ਸੈਂਸਰ, 5MP ਦਾ ਅਲਟ੍ਰਾ ਵਾਈਡ ਲੈਂਸ ਅਤੇ 2MP ਦਾ ਮੈਕਰੋ ਸੈਂਸਰ ਸ਼ਾਮਲ ਹੈ। Honor X9b ਸਮਾਰਟਫੋਨ 'ਚ 5,800mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 35 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਕੰਪਨੀ ਨੇ ਪਿਛਲੇ ਸਾਲ ਚੁਣੇ ਹੋਏ ਅਰਬ ਦੇਸ਼ਾਂ 'ਚ Honor X9b ਸਮਾਰਟਫੋਨ ਨੂੰ ਪੇਸ਼ ਕੀਤਾ ਸੀ, ਜਿਸ ਕਰਕੇ ਇਸ ਸਮਾਰਟਫੋਨ ਦੇ ਫੀਚਰਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ।