ਹੈਦਰਾਬਾਦ: Realme ਆਪਣੇ ਭਾਰਤੀ ਗ੍ਰਾਹਕਾਂ ਲਈ Realme C61 ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਹੁਣ ਇਸ ਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ। Realme C61 ਸਮਾਰਟਫੋਨ 28 ਜੂਨ ਨੂੰ ਭਾਰਤ 'ਚ ਪੇਸ਼ ਕਰ ਦਿੱਤਾ ਜਾਵੇਗਾ। ਫਿਲਹਾਲ, ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਅਤੇ ਫੀਚਰਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਸ ਫੋਨ ਨੂੰ ਫਲਿੱਪਕਾਰਟ 'ਤੇ ਲਿਸਟ ਕੀਤਾ ਗਿਆ ਹੈ।
Realme C61 ਫਲਿੱਪਕਾਰਟ 'ਤੇ ਹੋਇਆ ਲਿਸਟ: ਇਸ ਸਮਾਰਟਫੋਨ ਨੂੰ ਫਲਿੱਪਕਾਰਟ 'ਤੇ ਲਿਸਟ ਕੀਤਾ ਗਿਆ ਹੈ। ਫਲਿੱਪਕਾਰਟ ਅਨੁਸਾਰ, ਇਸ ਫੋਨ 'ਚ ਇੰਟੀਗ੍ਰੇਟਿਡ ਮੈਟਲਿਕ ਫਰੇਮ ਦਿੱਤਾ ਜਾਵੇਗਾ। ਫੋਨ ਦੇ ਪਿਛਲੇ ਪਾਸੇ ਦੋ ਕੈਮਰੇ ਅਤੇ ਇੱਕ ਫਲੈਸ਼ ਦਿਖਾਈ ਦੇ ਰਿਹਾ ਹੈ।
Realme C61 ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ HD+ਡਿਸਪਲੇ ਮਿਲ ਸਕਦੀ ਹੈ, ਜੋ ਕਿ 1600x720 ਪਿਕਸਲ ਦੇ Resolution ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ UNISOC Speedtrum T612 ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ ਅਤੇ ਸੈਕੰਡਰੀ AI ਲੈਂਸ ਮਿਲ ਸਕਦਾ ਹੈ। ਇਸ ਫੋਨ ਨੂੰ 4GB+128GB ਅਤੇ 6GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 45ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।
- Motorola Edge 50 Ultra ਸਮਾਰਟਫੋਨ ਦੀ ਪਹਿਲੀ ਸੇਲ, ਮਿਲਣਗੇ ਸ਼ਾਨਦਾਰ ਆਫ਼ਰਸ - Motorola Edge 50 Ultra First Sale
- OnePlus Nord CE 4 Lite 5G ਸਮਾਰਟਫੋਨ ਅੱਜ ਹੋਣ ਜਾ ਰਿਹੈ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - OnePlus Nord CE 4 Lite 5G
- Redmi Note 13 Pro 5G ਸਮਾਰਟਫੋਨ ਦੇ ਨਵੇਂ ਕਲਰ ਦੀ ਭਾਰਤੀ ਲਾਂਚ ਡੇਟ ਆਈ ਸਾਹਮਣੇ, ਹੁਣ ਇਸ ਕਲਰ 'ਚ ਵੀ ਕਰ ਸਕੋਗੇ ਖਰੀਦਦਾਰੀ - Redmi Note 13 Pro 5G Scarlet Red
Realme C61 ਸਮਾਰਟਫੋਨ ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ ਭਾਰਤ 'ਚ 10,000 ਰੁਪਏ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਇਸ ਫੋਨ ਬਾਰੇ ਅਧਿਕਾਰਿਤ ਤੌਰ 'ਤੇ ਕੰਪਨੀ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।