ਹੈਦਰਾਬਾਦ: Infinix ਆਪਣੇ ਭਾਰਤੀ ਗ੍ਰਾਹਕਾਂ ਲਈ Infinix GT 20 Pro 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਹ ਫੋਨ 21 ਮਈ ਨੂੰ ਪੇਸ਼ ਕਰ ਦਿੱਤਾ ਜਾਵੇਗਾ। ਕੰਪਨੀ ਦਾ ਇਹ ਫੋਨ ਗੇਮਿੰਗ ਡਿਸਪਲੇ ਚਿਪ ਦੇ ਨਾਲ ਆਵੇਗਾ। ਜੇਕਰ ਤੁਸੀਂ ਵੀ ਗੇਮ ਖੇਡਣ ਦੇ ਸ਼ੌਕੀਨ ਹੋ, ਤਾਂ Infinix GT 20 Pro 5G ਇੱਕ ਵਧੀਆਂ ਆਪਸ਼ਨ ਹੋ ਸਕਦਾ ਹੈ।
Infinix GT 20 Pro 5G ਦੇ ਫੀਚਰਸ: ਇਸ ਫੋਨ ਦਾ ਲੈਡਿੰਗ ਪੇਜ ਆਨਲਾਈਨ ਸ਼ਾਪਿੰਗ ਵੈੱਬਸਾਈਟ ਫਲਿੱਪਕਾਰਟ 'ਤੇ ਤਿਆਰ ਕੀਤਾ ਗਿਆ ਹੈ। ਇਸ ਰਾਹੀ ਕਈ ਫੀਚਰਸ ਦਾ ਖੁਲਾਸਾ ਹੋ ਗਿਆ ਹੈ। ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ ਫੁੱਲ HD+ਡਿਸਪਲੇ ਮਿਲ ਸਕਦੀ ਹੈ, ਜੋ ਕਿ 144Hz ਅਤੇ 1300nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 8200 Ultimate ਚਿਪਸੈੱਟ ਦਿੱਤੀ ਜਾ ਸਕਦੀ ਹੈ। ਇਸ ਫੋਨ ਨੂੰ Cyber Mecha Design ਦੇ ਨਾਲ ਲਿਆਂਦਾ ਜਾ ਰਿਹਾ ਹੈ। ਇਸ ਫੋਨ ਨੂੰ 12GB ਰੈਮ ਅਤੇ 256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ OIS ਦੇ ਨਾਲ 108MP ਦਾ ਕੈਮਰਾ ਅਤੇ 32MP ਦਾ ਟ੍ਰਿਪਲ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 45ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।
Infinix GT 20 Pro ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Infinix GT 20 Pro ਸਮਾਰਟਫੋਨ ਨੂੰ 25,000 ਰੁਪਏ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਸਮਾਰਟਫੋਨ ਨੂੰ ਫਲਿੱਪਕਾਰਟ ਰਾਹੀ ਵੇਚਿਆ ਜਾਵੇਗਾ। Infinix GT 20 Pro ਸਮਾਰਟਫੋਨ ਨੂੰ Mecha Orange, Mecha Silver ਅਤੇ Mecha Blue ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ।