ਹੈਦਰਾਬਾਦ: Infinix ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Infinix Note 40X 5G ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਲਾਂਚਿੰਗ ਦੇ ਨਾਲ ਹੀ ਕੰਪਨੀ ਨੇ ਇਸ ਫੋਨ ਦੀ ਸੇਲ ਡੇਟ ਬਾਰੇ ਵੀ ਜਾਣਕਾਰੀ ਸ਼ੇਅਰ ਕਰ ਦਿੱਤੀ ਹੈ। ਦੱਸ ਦਈਏ ਕਿ Infinix Note 40X 5G ਸਮਾਰਟਫੋਨ ਦੀ ਪਹਿਲੀ ਸੇਲ 9 ਅਗਸਤ ਨੂੰ ਸ਼ੁਰੂ ਹੋ ਰਹੀ ਹੈ। ਇਸ ਫੋਨ ਨੂੰ ਤੁਸੀਂ ਲਾਈਮ ਗ੍ਰੀਨ, ਪਾਮ ਬਲੂ ਅਤੇ ਸਟਾਰਲਾਈਟ ਬਲੈਕ ਕਲਰ ਆਪਸ਼ਨਾਂ ਦੇ ਨਾਲ ਖਰੀਦ ਸਕਦੇ ਹੋ।
Infinix Note 40X 5G ਸਮਾਰਟਫੋਨ ਦੇ ਫੀਚਰਸ: ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 FHD+ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6300 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 108MP+2MP+AI ਲੈਂਸ ਕੈਮਰਾ ਮਿਲਦਾ ਹੈ ਅਤੇ ਸੈਲਫ਼ੀ ਲਈ 8MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 18ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
Infinix Note 40X 5G is here with 12GB RAM and massive 256GB storage 🤯
— Infinix India (@InfinixIndia) August 5, 2024
Starting from 13,499*
Sale starts from 9th August, only on Flipkart https://t.co/ZVS5aa8cMP #Note40X pic.twitter.com/SLNZJmWxxY
Infinix Note 40X 5G ਦੀ ਕੀਮਤ: ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+256GB ਦੀ ਕੀਮਤ 14,999 ਰੁਪਏ ਅਤੇ 12GB+256GB ਦੀ ਕੀਮਤ 15,999 ਰੁਪਏ ਰੱਖੀ ਗਈ ਹੈ। ਡਿਸਕਾਊਂਟ ਦੇ ਨਾਲ ਤੁਸੀਂ ਇਸ ਫੋਨ ਨੂੰ 13,499 ਰੁਪਏ ਦੇ ਨਾਲ ਖਰੀਦ ਸਕੋਗੇ।
- ਜਲਦ ਸ਼ੁਰੂ ਹੋਵੇਗੀ BSNL ਦੀ 5G ਸੇਵਾ, ਜੀਓ ਅਤੇ ਏਅਰਟਲ ਨੂੰ ਮਿਲੇਗੀ ਟੱਕਰ - BSNL 5G Service
- Vivo V40 ਸੀਰੀਜ਼ ਅਗਸਤ ਮਹੀਨੇ ਦੀ ਇਸ ਤਰੀਕ ਨੂੰ ਹੋ ਰਹੀ ਲਾਂਚ, ਪਾਣੀ ਅਤੇ ਮਿੱਟੀ ਤੋਂ ਬਚਿਆ ਰਹੇਗਾ ਇਹ ਫੋਨ - Vivo V40 Series Launch Date
- OnePlus Open Apex Edition ਸਮਾਰਟਫੋਨ ਦੀ ਲਾਂਚ ਡੇਟ ਆਈ ਸਾਹਮਣੇ, ਇਸ ਦਿਨ ਹੋਵੇਗੀ ਭਾਰਤ 'ਚ ਐਂਟਰੀ - OnePlus Open Apex Edition
Infinix Note 40X 5G ਦੀ ਪਹਿਲੀ ਸੇਲ: ਲਾਂਚ ਦੇ ਨਾਲ ਹੀ ਕੰਪਨੀ ਨੇ ਇਸ ਫੋਨ ਦੀ ਪਹਿਲੀ ਸੇਲ ਬਾਰੇ ਵੀ ਜਾਣਕਾਰੀ ਸ਼ੇਅਰ ਕਰ ਦਿੱਤੀ ਹੈ। Infinix Note 40X 5G ਸਮਾਰਟਫੋਨ ਦੀ ਪਹਿਲੀ ਸੇਲ 9 ਅਗਸਤ ਨੂੰ ਦੁਪਹਿਰ 12 ਵਜੇ ਸ਼ੁਰੂ ਹੋ ਰਹੀ ਹੈ। HDFC ਬੈਂਕ ਕ੍ਰੇਡਿਟ ਅਤੇ ਡੇਬਿਟ ਕਾਰਡ ਲੈਣ-ਦੇਣ ਦੇ ਨਾਲ 1500 ਰੁਪਏ ਦੀ ਛੋਟ ਮਿਲੇਗੀ।