ETV Bharat / technology

Infinix Smart 8 Pro ਸਮਾਰਟਫੋਨ ਹੋਇਆ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ

author img

By ETV Bharat Tech Team

Published : Jan 26, 2024, 12:23 PM IST

Infinix Smart 8 Pro Launched: Infinix ਨੇ ਆਪਣੇ ਗ੍ਰਾਹਕਾਂ ਲਈ Infinix Smart 8 Pro ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ Infinix Smart 8 ਸੀਰੀਜ਼ 'ਚ ਪੇਸ਼ ਕੀਤਾ ਗਿਆ ਹੈ।

Infinix Smart 8 Pro Launched
Infinix Smart 8 Pro Launched

ਹੈਦਰਾਬਾਦ: Infinix ਨੇ ਆਪਣੇ ਗ੍ਰਾਹਕਾਂ ਲਈ Infinix Smart 8 Pro ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਕੰਪਨੀ ਨੇ ਹਾਲ ਹੀ ਵਿੱਚ Infinix Smart 8 ਸੀਰੀਜ਼ 'ਚ Infinix Smart 8 ਸਮਾਰਟਫੋਨ ਨੂੰ ਲਾਂਚ ਕੀਤਾ ਸੀ ਅਤੇ ਹੁਣ ਇਸ ਸੀਰੀਜ਼ 'ਚ Infinix Smart 8 Pro ਸਮਾਰਟਫੋਨ ਨੂੰ ਜੋੜਿਆ ਗਿਆ ਹੈ। ਇਸ ਸਮਾਰਟਫੋਨ ਦੀ ਸੇਲ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਇਸ ਫੋਨ ਨੂੰ ਪਹਿਲਾ ਤੋਂ ਕੰਪਨੀ ਦੀ ਅਧਿਕਾਰਿਤ ਵੈੱਬਸਾਈਟ 'ਤੇ ਫੀਚਰਸ ਦੇ ਨਾਲ ਲਿਸਟ ਕੀਤਾ ਗਿਆ ਹੈ।

Infinix Smart 8 Pro ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Infinix Smart 8 Pro ਸਮਾਰਟਫੋਨ 'ਚ 6.6 ਇੰਚ ਦੀ ਪੰਚ ਹੋਲ LCD ਪੈਨਲ ਡਿਸਪਲੇ ਮਿਲਦੀ ਹੈ, ਜੋ ਕਿ 720x1612 ਪਿਕਸਲ ਦੀ HD+ Resolution ਅਤੇ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Helio G36 ਚਿਪਸੈੱਟ ਦਿੱਤੀ ਗਈ ਹੈ। Infinix Smart 8 Pro ਸਮਾਰਟਫੋਨ ਨੂੰ 4GB/8GB ਰੈਮ ਅਤੇ 128GB/256GB ਸਟੋਰੇਜ ਦੇ ਨਾਲ ਪੇਸ਼ ਕੀਤਾ ਗਿਆ ਹੈ। Infinix Smart 8 Pro ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ USB-C ਪੋਰਟ ਅਤੇ 10 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਮੇਨ ਕੈਮਰਾ ਮਿਲਦਾ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ 8MP ਦਾ ਕੈਮਰਾ ਦਿੱਤਾ ਗਿਆ ਹੈ।

Infinix Smart 8 Pro ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਫਿਲਹਾਲ ਕੰਪਨੀ ਵੱਲੋ ਇਸਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਇਸਦੇ ਫੀਚਰਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ Infinix Smart 8 Pro ਸਮਾਰਟਫੋਨ ਦੀ ਕੀਮਤ 8,310 ਰੁਪਏ ਹੋ ਸਕਦੀ ਹੈ। ਇਸ ਸਮਾਰਟਫੋਨ ਨੂੰ ਬਲੈਕ, ਗਲੈਕਸੀ ਵਾਈਟ, ਗੋਲਡ ਅਤੇ ਬਲੂ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.