ਹੈਦਰਾਬਾਦ: iQOO ਆਪਣੇ ਗ੍ਰਾਹਕਾਂ ਲਈ iQOO Neo 9 Pro ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ 22 ਫਰਵਰੀ ਦੇ ਦਿਨ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ। ਫਿਲਹਾਲ, ਕੰਪਨੀ ਵੱਲੋ ਇਸ ਸਮਾਰਟਫੋਨ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਇੱਕ ਟਿਪਸਟਰ ਨੇ ਇਸ ਸਮਾਰਟਫੋਨ ਦੀ ਕੀਮਤ ਲੀਕ ਕਰ ਦਿੱਤੀ ਹੈ। ਟਿਪਸਟਰ ਮੁਕੁਲ ਸ਼ਰਮਾ ਨੇ X 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਰਾਹੀ ਦੱਸਿਆ ਹੈ ਕਿ ਇਸ ਸਮਾਰਟਫੋਨ ਦੇ 8GB ਰੈਮ+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 3 ਹਜ਼ਾਰ ਰੁਪਏ ਦੇ ਬੈਂਕ ਆਫ਼ਰਸ ਨਾਲ 34,999 ਰੁਪਏ ਹੋਵੇਗੀ।
iQOO Neo 9 Pro ਸਮਾਰਟਫੋਨ 'ਤੇ ਮਿਲਣਗੇ ਆਫ਼ਰਸ: ਟਿਪਸਟਰ ਵੱਲੋ ਸ਼ੇਅਰ ਕੀਤੇ ਗਏ ਸਕ੍ਰੀਨਸ਼ਾਰਟ ਅਨੁਸਾਰ, ਇਸ ਸਮਾਰਟਫੋਨ ਦੀ ਕੀਮਤ 37,999 ਰੁਪਏ ਹੋਵੇਗੀ, ਪਰ ICICI ਬੈਂਕ ਰਾਹੀ ਤੁਸੀਂ 3 ਹਜ਼ਾਰ ਰੁਪਏ ਦਾ ਡਿਸਕਾਊਂਟ ਲੈ ਸਕਦੇ ਹੋ। ਇਸ ਡਿਸਕਾਊਂਟ ਤੋਂ ਬਾਅਦ iQOO Neo 9 Pro ਸਮਾਰਟਫੋਨ ਦੀ ਕੀਮਤ 34,999 ਰੁਪਏ ਹੋ ਜਾਵੇਗੀ। iQOO Neo 9 Pro ਸਮਾਰਟਫੋਨ ਦੀ ਪ੍ਰੀ-ਬੁੱਕਿੰਗ ਕੱਲ੍ਹ ਤੋਂ ਸ਼ੁਰੂ ਹੋ ਰਹੀ ਹੈ। ਫੋਨ ਨੂੰ ਪ੍ਰੀ-ਬੁੱਕ ਕਰਨ ਵਾਲੇ ਯੂਜ਼ਰਸ ਨੂੰ 1 ਹਜ਼ਾਰ ਰੁਪਏ ਦਾ ਡਿਸਕਾਊਂਟ ਅਤੇ ਦੋ ਸਾਲ ਦੀ ਵਾਰੰਟੀ ਵੀ ਮਿਲੇਗੀ।
iQOO Neo 9 Pro ਸਮਾਰਟਫੋਨ ਦੇ ਫੀਚਰਸ: ਐਮਾਜ਼ਾਨ 'ਤੇ ਲਾਈਵ ਮਾਈਕ੍ਰੋਸਾਈਟ ਅਨੁਸਾਰ, ਇਸ ਸਮਾਰਟਫੋਨ 'ਚ 6.78 ਇੰਚ ਦੀ LTPO AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਹ ਡਿਸਪਲੇ 3,000nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਸਮਾਰਟਫੋਨ 'ਚ ਸਨੈਪਡ੍ਰੈਗਨ 8 ਜੇਨ 2 ਚਿਪਸੈੱਟ ਮਿਲ ਸਕਦੀ ਹੈ। iQOO Neo 9 Pro ਸਮਾਰਟਫੋਨ ਨੂੰ 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਸਮਾਰਟਫੋਨ 'ਚ 5,160mAh ਦੀ ਬੈਟਰੀ ਮਿਲੇਗੀ, ਜੋ ਕਿ 120 ਵਾਟ ਦੀ ਵਾਈਰਡ ਚਾਰਜਿੰਗ ਨੂੰ ਸਪੋਰਟ ਕਰੇਗੀ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ OIS ਫੀਚਰ ਦੇ ਨਾਲ 50MP ਦਾ ਮੇਨ ਕੈਮਰਾ, 8MP ਦਾ ਅਲਟ੍ਰਾ ਵਾਈਡ ਐਂਗਲ ਲੈਂਸ ਮਿਲ ਸਕਦਾ ਹੈ। ਸੈਲਫ਼ੀ ਲਈ ਇਸ ਸਮਾਰਟਫੋਨ 'ਚ 16MP ਦਾ ਕੈਮਰਾ ਮਿਲੇਗਾ। iQOO Neo 9 Pro ਸਮਾਰਟਫੋਨ ਨੂੰ ਬਲੈਕ ਅਤੇ ਲਾਲ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾਵੇਗਾ।