ਹੈਦਰਾਬਾਦ: iQOO ਨੇ ਆਪਣੇ ਭਾਰਤੀ ਗ੍ਰਾਹਕਾਂ ਲਈ iQOO Z9x ਸਮਾਰਟਫੋਨ ਨੂੰ ਅੱਜ ਲਾਂਚ ਕਰ ਦਿੱਤਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਫੋਨ ਨੂੰ ਪਹਿਲਾ ਚੀਨ ਅਤੇ ਮਲੇਸ਼ੀਆਂ 'ਚ ਲਾਂਚ ਕੀਤਾ ਜਾ ਚੁੱਕਾ ਹੈ। ਇਸ ਫੋਨ ਨੂੰ ਤੁਸੀਂ ਹੁਣ ਐਮਾਜ਼ਾਨ ਰਾਹੀ ਖਰੀਦ ਸਕੋਗੇ। iQOO Z9x ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ।
iQOO Z9x ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 4GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 12,999 ਰੁਪਏ, 6GB+128GB ਦੀ ਕੀਮਤ 14,499 ਰੁਪਏ ਅਤੇ 8GB+128GB ਦੀ ਕੀਮਤ 15,999 ਰੁਪਏ ਰੱਖੀ ਗਈ ਹੈ।
iQOO Z9x ਦੀ ਸੇਲ: iQOO Z9x ਸਮਾਰਟਫੋਨ ਦੀ ਸੇਲ 21 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕੋਗੇ। ਇਸ ਫੋਨ ਨੂੰ ਟੋਰਨੇਡੋ ਗ੍ਰੀਨ ਅਤੇ ਸਟੋਰਮ ਗ੍ਰੇ ਕਲਰ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ।
- ਇੰਤਜ਼ਾਰ ਹੋਇਆ ਖਤਮ! Motorola Edge 50 Fusion ਸਮਾਰਟਫੋਨ ਲਾਂਚ ਹੋਣ 'ਚ ਕੁਝ ਹੀ ਸਮੇਂ ਬਾਕੀ - Motorola Edge 50 Fusion Launch
- ਗੂਗਲ ਨੇ ਲਾਂਚ ਕੀਤਾ ਵੈੱਬ ਫਿਲਟਰ, ਜਾਣੋ ਕੀ ਹੋਵੇਗਾ ਖਾਸ - Google Web Filter Feature
- Realme Buds Air 6 TWS ਦੀ ਲਾਂਚ ਡੇਟ ਆਈ ਸਾਹਮਣੇ, ਇਸ ਸਮਾਰਟਫੋਨ ਦੇ ਨਾਲ ਕੀਤੇ ਜਾਣਗੇ ਪੇਸ਼ - Realme Buds Air 6 TWS Launch Date
iQoo Z9x ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.72 ਇੰਚ ਦੀ ਡਿਸਪਲੇ ਮਿਲਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 1,000nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 6 ਜੇਨ 1 ਚਿਪਸੈੱਟ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਮੁੱਖ ਕੈਮਰਾ, 2MP ਦਾ ਡੇਪਥ ਕੈਮਰਾ ਮਿਲਦਾ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ 'ਚ 6,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 44ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।