ਹੈਦਰਾਬਾਦ: iQOO ਆਪਣੇ ਗ੍ਰਾਹਕਾਂ ਲਈ iQOO Neo 9 Pro ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਦੇ ਲਾਂਚ ਹੋਣ 'ਚ ਹੁਣ ਕੁਝ ਹੀ ਦਿਨ ਰਹਿ ਗਏ ਹਨ। iQOO Neo 9 Pro ਸਮਾਰਟਫੋਨ 22 ਫਰਵਰੀ ਦੇ ਦਿਨ ਭਾਰਤ 'ਚ ਲਾਂਚ ਕੀਤਾ ਜਾਵੇਗਾ। ਲਾਂਚ ਤੋਂ ਪਹਿਲਾ ਇਸ ਸਮਾਰਟਫੋਨ ਦਾ ਲੈਡਿੰਗ ਪੇਜ ਐਮਾਜ਼ਾਨ 'ਤੇ ਲਾਈਵ ਹੋ ਗਿਆ ਹੈ। ਇਸ ਲੈਡਿੰਗ ਪੇਜ਼ ਰਾਹੀ ਫੋਨ ਦੇ ਫੀਚਰਸ ਦਾ ਖੁਲਾਸਾ ਕੀਤਾ ਜਾ ਰਿਹਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ iQOO Neo 9 ਸੀਰੀਜ਼ ਨੂੰ ਚੀਨ 'ਚ ਪਹਿਲਾ ਹੀ ਲਾਂਚ ਕੀਤਾ ਜਾ ਚੁੱਕਾ ਹੈ। ਚੀਨ 'ਚ ਲਾਂਚ ਹੋਈ ਸੀਰੀਜ਼ 'ਚ iQOO Neo 9 ਅਤੇ iQOO Neo 9 ਪ੍ਰੋ ਸਮਾਰਟਫੋਨ ਪੇਸ਼ ਕੀਤੇ ਗਏ ਹਨ ਅਤੇ ਹੁਣ ਇਸ ਸੀਰੀਜ਼ ਦਾ ਇੱਕ ਸਮਾਰਟਫੋਨ iQOO Neo 9 Pro ਨੂੰ ਭਾਰਤ 'ਚ iQOO Neo 7 Pro ਦੀ ਸਫ਼ਲਤਾ ਦੇ ਤੌਰ 'ਤੇ ਲਾਂਚ ਜਾ ਰਿਹਾ ਹੈ।
iQOO Neo 9 Pro ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ iQOO Neo 9 Pro ਸਮਾਰਟਫੋਨ 'ਚ 6.78 ਇੰਚ ਦੀ 1.5K Resolution ਵਾਲੀ ਡਿਸਪਲੇ ਮਿਲੇਗੀ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8 ਜੇਨ 2 ਚਿਪਸੈੱਟ ਮਿਲ ਸਕਦੀ ਹੈ। ਇਸ ਸਮਾਰਟਫੋਨ ਨੂੰ 8GB+256GB ਅਤੇ 12GB+256GB ਸਟੋਰੇਜ ਆਪਸ਼ਨਾਂ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ LED ਫਲੈਸ਼ ਦੇ ਨਾਲ 50MP ਦਾ ਮੇਨ ਕੈਮਰਾ ਮਿਲ ਸਕਦਾ ਹੈ। ਇਹ ਕੈਮਰਾ Sony IMX920 ਲੈਂਸ OIS ਫੀਚਰ ਦੇ ਨਾਲ ਆਵੇਗਾ। ਇਸ ਤੋਂ ਇਲਾਵਾ, ਕੰਪਨੀ ਇਸ ਸਮਾਰਟਫੋਨ 'ਚ 8MP ਦਾ ਅਲਟ੍ਰਾ ਵਾਈਡ ਐਂਗਲ ਲੈਂਸ ਵੀ ਦੇ ਸਕਦੀ ਹੈ। ਸੈਲਫ਼ੀ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਮਿਲ ਸਕਦਾ ਹੈ।
iQOO Neo 9 Pro ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ ਭਾਰਤ 'ਚ 40,000 ਰੁਪਏ ਦੀ ਕੀਮਤ 'ਤੇ ਲਾਂਚ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਵੱਲੋ ਇਸ ਸਮਾਰਟਫੋਨ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।