ਹੈਦਰਾਬਾਦ: Xiaomi ਜਲਦ ਹੀ ਆਪਣੇ ਗ੍ਰਾਹਕਾਂ ਲਈ Xiaomi 14 Civi ਸਮਾਰਟਫੋਨ ਨੂੰ ਲਾਂਚ ਕਰੇਗਾ। ਇਹ ਫੋਨ ਭਾਰਤ 'ਚ ਪੇਸ਼ ਕੀਤਾ ਜਾ ਰਿਹਾ ਹੈ। ਹੁਣ ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਦਾ ਖੁਲਾਸਾ ਕਰ ਦਿੱਤਾ ਹੈ। Xiaomi 14 Civi ਸਮਾਰਟਫੋਨ 12 ਜੂਨ ਨੂੰ ਭਾਰਤ 'ਚ ਲਾਂਚ ਹੋ ਜਾਵੇਗਾ। ਇਸ ਫੋਨ 'ਚ ਕਈ ਸ਼ਾਨਦਾਰ ਫੀਚਰਸ ਮਿਲਣ ਦੀ ਉਮੀਦ ਹੈ।
Xiaomi 14 Civi ਦੀ ਲਾਂਚ ਡੇਟ: Xiaomi 14 Civi ਸਮਾਰਟਫੋਨ 12 ਜੂਨ ਨੂੰ ਭਾਰਤ 'ਚ ਲਾਂਚ ਕੀਤਾ ਜਾਵੇਗਾ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਫੋਨ ਨੂੰ ਚੀਨ 'ਚ ਪਹਿਲਾ ਹੀ ਲਾਂਚ ਕੀਤਾ ਜਾ ਚੁੱਕਾ ਹੈ।
Xiaomi 14 Civi ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.55 ਇੰਚ ਦੀ 1.5K AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 240Hz ਟਚ ਸੈਪਲਿੰਗ ਦਰ ਅਤੇ 3,000 nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਇਹ ਡਿਸਪਲੇ ਕਾਰਨਿੰਗ ਗੋਰਿਲਾ ਗਲਾਸ ਵਿਕਟਸ 2 ਪ੍ਰੋਟੈਕਸ਼ਨ ਦੇ ਨਾਲ ਆਵੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8 ਜੇਨ 3 ਚਿਪਸੈੱਟ ਮਿਲ ਸਕਦੀ ਹੈ। ਇਹ ਫੋਨ 12GB ਰੈਮ ਅਤੇ 512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ ਦੇ ਪਿਛਲੇ ਪਾਸੇ Leica Summilux ਲੈਂਸ ਦੇ ਨਾਲ 50MP ਦਾ ਪ੍ਰਾਈਮਰੀ ਕੈਮਰਾ, 12MP ਦਾ ਅਲਟ੍ਰਾ ਵਾਈਡ ਕੈਮਰਾ ਅਤੇ 50MP ਦਾ ਟੈਲੀਫੋਟੋ ਲੈਂਸ ਮਿਲ ਸਕਦਾ ਹੈ। ਸੈਲਫ਼ੀ ਲਈ ਇਸ ਫੋਨ 'ਚ 32MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 4,700mAh ਦੀ ਬੈਟਰੀ ਮਿਲੇਗੀ, ਜੋ ਕਿ 67 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
- Honor Magic 6 ਸੀਰੀਜ਼ ਭਾਰਤ 'ਚ ਹੋ ਸਕਦੀ ਲਾਂਚ, ਕੰਪਨੀ ਦੇ ਸੀਨੀਅਰ ਅਧਿਕਾਰੀ ਨੇ ਦਿੱਤੇ ਸੰਕੇਤ - Honor Magic 6 Series Launch Date
- ਇੰਤਜ਼ਾਰ ਹੋਇਆ ਖਤਮ! Samsung Galaxy F55 5G ਸਮਾਰਟਫੋਨ ਅੱਜ ਹੋਣ ਜਾ ਰਿਹੈ ਲਾਂਚ - Samsung Galaxy F55 5G
- Motorola G04s ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Motorola G04s Launch Date
Xiaomi 14 Civi ਸਮਾਰਟਫੋਨ ਦੀ ਕੀਮਤ: ਦੱਸ ਦਈਏ ਕਿ Xiaomi 14 Civi ਸਮਾਰਟਫੋਨ ਨੂੰ ਚੀਨ ਵਿੱਚ 35,100 ਰੁਪਏ ਦੀ ਕੀਮਤ ਦੇ ਨਾਲ ਪੇਸ਼ ਕੀਤਾ ਗਿਆ ਸੀ ਅਤੇ ਭਾਰਤ 'ਚ ਵੀ ਇਸ ਫੋਨ ਦੀ ਕੀਮਤ ਸੇਮ ਹੋਣ ਦੀ ਉਮੀਦ ਹੈ।