ਹੈਦਰਾਬਾਦ: Lava ਆਪਣੇ ਗ੍ਰਾਹਕਾਂ ਲਈ Lava Yuva 3 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ ਭਾਰਤੀ ਬਾਜ਼ਾਰ 'ਚ ਲਾਂਚ ਕੀਤਾ ਜਾਵੇਗਾ। ਲਾਂਚ ਤੋਂ ਪਹਿਲਾ Lava Yuva 3 ਸਮਾਰਟਫੋਨ ਨੂੰ ਐਮਾਜ਼ਾਨ ਦੀ ਮਾਈਕ੍ਰੋਸਾਈਟ 'ਤੇ ਕੁਝ ਫੀਚਰਸ ਦੇ ਨਾਲ ਦੇਖਿਆ ਗਿਆ ਹੈ। ਹਾਲ ਹੀ ਵਿੱਚ ਇਸ ਸਮਾਰਟਫੋਨ ਨੂੰ ਐਮਾਜ਼ਾਨ ਮਾਈਕ੍ਰੋਸਾਈਟ 'ਤੇ ਟੀਜ਼ ਕੀਤਾ ਗਿਆ ਹੈ, ਜਿਸ ਰਾਹੀ ਕਈ ਫੀਚਰਸ ਦਾ ਖੁਲਾਸਾ ਹੋ ਗਿਆ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾ ਕੰਪਨੀ ਨੇ Lava Yuva 3 ਪ੍ਰੋ ਸਮਾਰਟਫੋਨ ਨੂੰ ਵੀ ਲਾਂਚ ਕੀਤਾ ਸੀ। ਇਸਦੇ ਨਾਲ ਹੀ, ਕਿਹਾ ਜਾ ਰਿਹਾ ਹੈ ਕਿ Lava Yuva 3 ਸਮਾਰਟਫੋਨ ਨੂੰ Lava Yuva 2 ਦੀ ਸਫ਼ਲਤਾ ਦੇ ਤੌਰ 'ਤੇ ਲਾਂਚ ਕੀਤਾ ਜਾ ਸਕਦਾ ਹੈ।
Lava Yuva 3 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 6.5 ਇੰਚ ਦੀ LCD ਡਿਸਪਲੇ ਮਿਲ ਸਕਦੀ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ UNISOC T616 SoC ਚਿਪਸੈੱਟ ਮਿਲਣ ਦੀਆਂ ਖਬਰਾਂ ਸਾਹਮਣੇ ਆ ਰਹੀਆ ਹਨ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 50MP ਦਾ ਕੈਮਰਾ ਅਤੇ ਸੈਲਫ਼ੀ ਲਈ 8MP ਦਾ ਕੈਮਰਾ ਮਿਲ ਸਕਦਾ ਹੈ। Lava Yuva 3 ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ 18 ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ। ਐਮਾਜ਼ਾਨ ਨੇ Lava Yuva 3 ਸਮਾਰਟਫੋਨ ਦਾ ਟੀਜ਼ਰ ਸ਼ੇਅਰ ਕੀਤਾ ਹੈ, ਜਿਸ ਰਾਹੀ ਪਤਾ ਲੱਗਦਾ ਹੈ ਕਿ ਇਸ ਸਮਾਰਟਫੋਨ 'ਚ 128GB UFS 2.2 ਸਟੋਰੇਜ ਮਿਲ ਸਕਦੀ ਹੈ। ਟੀਜ਼ਰ ਰਾਹੀ ਇਹ ਵੀ ਪਤਾ ਲੱਗਦਾ ਹੈ ਕਿ ਇਸ ਸਮਾਰਟਫੋਨ 'ਚ 512GB ਮੈਮੋਰੀ ਦਾ ਸਪੋਰਟ ਮਿਲੇਗਾ। Lava Yuva 3 ਸਮਾਰਟਫੋਨ ਨੂੰ 64GB ਅਤੇ 128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ।
Lava Yuva 3 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Lava Yuva 3 ਸਮਾਰਟਫੋਨ ਨੂੰ 8,999 ਰੁਪਏ ਤੋਂ ਘਟ ਕੀਮਤ 'ਚ ਲਾਂਚ ਕੀਤਾ ਜਾ ਸਕਦਾ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਮਾਰਟਫੋਨ ਦੀ ਕੀਮਤ 7,000 ਤੋਂ 9,000 ਰੁਪਏ ਦੇ ਵਿਚਕਾਰ ਹੋ ਸਕਦੀ ਹੈ।