ਹੈਦਰਾਬਾਦ: Lava ਆਪਣੇ ਭਾਰਤੀ ਗ੍ਰਾਹਕਾਂ ਲਈ Lava Yuva 5G ਸਮਾਰਟਫੋਨ ਨੂੰ ਪੇਸ਼ ਕਰਨ ਜਾ ਰਿਹਾ ਹੈ। ਕੰਪਨੀ ਨੇ ਇਸ ਫੋਨ ਨੂੰ ਟੀਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। X 'ਤੇ Lava ਨੇ ਇੱਕ ਛੋਟਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ Lava Yuva 5G ਸਮਾਰਟਫੋਨ ਨੂੰ ਦੇਖਿਆ ਜਾ ਸਕਦਾ ਹੈ। ਇਸ ਟੀਜ਼ਰ ਰਾਹੀ ਫੋਨ ਦੇ ਡਿਜ਼ਾਈਨ ਦੀ ਝਲਕ ਵੀ ਦੇਖਣ ਨੂੰ ਮਿਲ ਰਹੀ ਹੈ, ਜਿਸ 'ਚ ਫੋਨ ਡਾਰਕ ਗ੍ਰੀਨ ਕਲਰ 'ਚ ਦਿਖਾਈ ਦੇ ਰਿਹਾ ਹੈ। ਦੱਸ ਦਈਏ ਕਿ ਹੁਣ ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਬਾਰੇ ਵੀ ਖੁਲਾਸਾ ਕਰ ਦਿੱਤਾ ਹੈ। ਇਹ ਸਮਾਰਟਫੋਨ 30 ਮਈ ਨੂੰ ਦੁਪਹਿਰ 12 ਵਜੇ ਭਾਰਤੀ ਗ੍ਰਾਹਕਾਂ ਲਈ ਲਾਂਚ ਕੀਤਾ ਜਾਵੇਗਾ।
Lava Yuva 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 10,000 ਰੁਪਏ ਤੋਂ 15,000 ਰੁਪਏ ਦੇ ਵਿਚਕਾਰ ਦੀ ਕੀਮਤ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਨੇ ਅਧਿਕਾਰਿਤ ਤੌਰ 'ਤੇ ਇਸ ਸਮਾਰਟਫੋਨ ਦੀ ਕੀਮਤ ਦਾ ਖੁਲਾਸਾ ਨਹੀਂ ਕੀਤਾ ਹੈ।
Lava Yuva 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.5 ਇੰਚ ਦੀ IPS LCD ਡਿਸਪਲੇ ਮਿਲ ਸਕਦੀ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਚ ਇਸ ਫੋਨ 'ਚ ਮੀਡੀਆਟੇਕ Dimensity 6300 ਚਿਪਸੈੱਟ ਮਿਲ ਸਕਦੀ ਹੈ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ Lava Yuva 5G ਸਮਾਰਟਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ, 13MP ਅਲਟ੍ਰਾਵਾਈਡ ਕੈਮਰਾ ਅਤੇ ਸੈਲਫ਼ੀ ਲਈ 5MP ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 10ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।