ਹੈਦਰਾਬਾਦ: Motorola ਨੇ ਆਪਣੇ ਗ੍ਰਾਹਕਾਂ ਲਈ Moto Edge 50 Ultra ਅਤੇ Edge 50 Fusion ਸਮਾਰਟਫੋਨਾਂ ਨੂੰ ਗਲੋਬਲੀ ਲਾਂਚ ਕਰ ਦਿੱਤਾ ਹੈ। ਦੋਨੋ ਹੀ ਫੋਨ AI ਫੀਚਰਸ ਦੇ ਨਾਲ ਪੇਸ਼ ਕੀਤੇ ਗਏ ਹਨ। ਇਸ ਫੋਨ 'ਚ ਕਈ ਸ਼ਾਨਦਾਰ ਫੀਚਰਸ ਮਿਲਦੇ ਹਨ। ਫਿਲਹਾਲ, ਇਨ੍ਹਾਂ ਦੋਨੋ ਫੋਨਾਂ ਦੀ ਭਾਰਤੀ ਲਾਂਚ ਡੇਟ ਬਾਰੇ ਅਜੇ ਕੋਈ ਅਪਡੇਟ ਸਾਹਮਣੇ ਨਹੀਂ ਆਇਆ ਹੈ, ਪਰ ਕਿਹਾ ਜਾ ਰਿਹਾ ਹੈ ਕਿ ਇਹ ਫੋਨ ਭਾਰਤ 'ਚ ਵੀ ਜਲਦ ਲਾਂਚ ਕੀਤਾ ਜਾ ਸਕਦਾ ਹੈ।
Moto Edge 50 Ultra ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ pOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ, 2500nits ਪੀਕ ਬ੍ਰਾਈਟਨੈੱਸ, 360Hz ਟਚ ਸੈਪਲਿੰਗ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 8s ਜੇਨ 3 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 12GB+512GB ਸਟੋਰੇਜ ਅਤੇ 16GB+1TB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ ਦੇ ਬੈਕ ਪੈਨਲ 'ਤੇ 50MP ਪਿਕਸਲ ਕੈਮਰਾ, 64MP ਦਾ ਪੈਰੀਸਕੋਪ ਕੈਮਰਾ ਅਤੇ 50MP ਦਾ ਅਲਟ੍ਰਾ ਵਾਈਡ ਕੈਮਰਾ ਦਿੱਤਾ ਗਿਆ ਹੈ। ਸੈਲਫ਼ੀ ਲਈ ਫੋਨ 'ਚ 50MP ਦਾ ਸੈਂਸਰ ਮਿਲਦਾ ਹੈ। Moto Edge 50 Ultra 'ਚ 4,500mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 125 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। Moto Edge 50 Ultra ਫੋਨ ਨੂੰ Nordic Wood, Forest Gray ਅਤੇ Peach Fuzz ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।
Edge 50 Fusion ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ pOLED HD+Curv ਡਿਸਪਲੇ ਮਿਲਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7s ਜੇਨ 2 ਚਿਪਸੈੱਟ ਮਿਲਦੀ ਹੈ। ਇਸ ਫੋਨ ਨੂੰ 12GB+512GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP+13MP ਦਾ ਕੈਮਰਾ ਦਿੱਤਾ ਗਿਆ ਹੈ ਅਤੇ ਸੈਲਫ਼ੀ ਲਈ ਫੋਨ 'ਚ 32MP ਦਾ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 68 ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ। Edge 50 Fusion ਸਮਾਰਟਫੋਨ ਨੂੰ Forest Blue, Hot Pink ਅਤੇ Marshmallow Blue ਕਲਰ ਆਪਸ਼ਨਾਂ 'ਚ ਲਾਂਚ ਕੀਤਾ ਗਿਆ ਹੈ।