ਹੈਦਰਾਬਾਦ: Motorola ਆਪਣੇ ਭਾਰਤੀ ਗ੍ਰਾਹਕਾਂ ਲਈ Moto G64 5g ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਨੂੰ ਕੱਲ੍ਹ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਸਮਾਰਟਫੋਨ ਦੇ ਕਈ ਸ਼ਾਨਦਾਰ ਫੀਚਰਸ ਬਾਰੇ ਖੁਲਾਸਾ ਹੋ ਗਿਆ ਹੈ। ਇਸ ਫੋਨ 'ਚ ਕਈ ਸ਼ਾਨਦਾਰ ਮਿਲ ਸਕਦੇ ਹਨ।
Moto G64 5g ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.5 ਇੰਚ ਦੀ ਫੁੱਲ HD+ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਹ ਡਿਸਪਲੇ 2400x1080 Resolution ਦੇ ਨਾਲ ਆਉਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimension 7025 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 8GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ ਪੈਨਲ 'ਤੇ 50MP ਦਾ OIS ਕੈਮਰਾ ਮਿਲ ਸਕਦਾ ਹੈ ਅਤੇ 8MP ਦਾ ਅਲਟ੍ਰਾਵਾਈਡ ਸੈਂਸਰ ਮਿਲ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 16MP ਦਾ ਸੈਂਸਰ ਦਿੱਤਾ ਗਿਆ ਹੈ। ਇਸ ਫੋਨ 'ਚ 6,000mAh ਦੀ ਬੈਟਰੀ ਮਿਲੇਗੀ, ਜੋ ਕਿ 33 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।
- Motorola Edge 50 Pro ਇਸ ਦਿਨ ਹੋਵੇਗਾ ਦੁਨੀਆਂ ਭਰ 'ਚ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Motorola Edge 50 Pro Launch Date
- ਅਗਲੇ ਹਫ਼ਤੇ ਤਿੰਨ ਸਮਾਰਟਫੋਨ ਇਕੱਠੇ ਹੋਣਗੇ ਲਾਂਚ, ਇੱਥੇ ਜਾਣੋ ਫੀਚਰਸ ਬਾਰੇ - Upcoming Mobile Phones in India
- Galaxy A35 5G ਅਤੇ Galaxy A55 ਸਮਾਰਟਫੋਨ ਦੇ ਨਾਲ ਮਿਲ ਰਿਹਾ ਫ੍ਰੀ YouTube Premium - Samsung Latest News
Moto G64 5g ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 18,900 ਰੁਪਏ ਦੀ ਸ਼ੁਰੂਆਤੀ ਕੀਮਤ 'ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਫੋਨ ਨੂੰ ਤੁਸੀਂ ਫਲਿੱਪਕਾਰਟ ਤੋਂ ਖਰੀਦ ਸਕੋਗੇ। Moto G64 5g ਸਮਾਰਟਫੋਨ ਨੂੰ ਤਿੰਨ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਇਨ੍ਹਾਂ ਕਲਰਾਂ 'ਚ ਬਲੂ, ਗ੍ਰੀਨ ਅਤੇ ਪਰਪਲ ਸ਼ਾਮਲ ਹੋ ਸਕਦਾ ਹੈ।