ਹੈਦਰਾਬਾਦ: Motorola ਅੱਜ ਆਪਣੇ ਗ੍ਰਾਹਕਾਂ ਲਈ Motorola edge 50 Pro ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਸ ਫੋਨ ਨੂੰ ਭਾਰਤ 'ਚ ਪੇਸ਼ ਕੀਤਾ ਜਾਵੇਗਾ। ਇਸ ਫੋਨ ਦਾ ਗ੍ਰਾਹਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਦਰਅਸਲ, ਕੰਪਨੀ ਪਿਛਲੇ ਕੁਝ ਦਿਨਾਂ ਤੋਂ Motorola edge 50 Pro ਸਮਾਰਟਫੋਨ ਨੂੰ ਟੀਜ਼ ਕਰ ਰਹੀ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਦੁਨੀਆ ਦਾ ਪਹਿਲਾ ਅਜਿਹਾ ਫੋਨ ਹੋਵੇਗਾ, ਜਿਸਨੂੰ AI ਪਾਵਰਡ ਪ੍ਰੋ-ਗ੍ਰੇਡ ਕੈਮਰੇ ਦੇ ਨਾਲ ਲਿਆਂਦਾ ਜਾ ਰਿਹਾ ਹੈ। ਇਸ ਫੋਨ ਦਾ ਲੈਡਿੰਗ ਪੇਜ ਫਲਿੱਪਕਾਰਟ 'ਤੇ ਲਾਈਵ ਹੋਇਆ ਹੈ। ਇਸ ਪੇਜ ਰਾਹੀ ਕੰਪਨੀ ਨੇ ਫੋਨ ਦੇ ਕੈਮਰੇ, ਡਿਸਪਲੇ ਅਤੇ ਡਿਜ਼ਾਈਨ ਬਾਰੇ ਖੁਲਾਸਾ ਕੀਤਾ ਹੈ।
Motorola edge 50 Pro ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਫੋਨ 'ਚ 6.7 ਇੰਚ ਦੀ ਕਰਵ ਪੋਲਡ ਡਿਸਪਲੇ ਮਿਲ ਸਕਦੀ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ, 2000nits ਪੀਕ ਬ੍ਰਾਈਟਨੈੱਸ, HDR 10+ ਅਤੇ ਕਾਰਨਿੰਗ ਗੋਰਿਲਾ ਗਲਾਸ 5 ਪ੍ਰੋਟੈਕਸ਼ਨ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7 ਜੇਨ 3 ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP ਰਿਅਰ ਕੈਮਰਾ, 13MP ਅਲਟ੍ਰਾ ਵਾਈਡ ਕੈਮਰਾ ਮਿਲ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 50MP ਦਾ ਕੈਮਰਾ ਮਿਲ ਸਕਦਾ ਹੈ। ਇਸ ਫੋਨ ਨੂੰ 50 ਵਾਟ ਵਾਈਰਲੈਂਸ ਚਾਰਜਿੰਗ ਅਤੇ 125 ਵਾਟ ਦੇ ਚਾਰਜਿੰਗ ਫੀਚਰ ਦੇ ਨਾਲ ਲਿਆਂਦਾ ਜਾ ਰਿਹਾ ਹੈ।
Motorola edge 50 Pro ਅੱਜ ਹੋਵੇਗਾ ਲਾਂਚ: Motorola ਅੱਜ ਆਪਣੇ ਗ੍ਰਾਹਕਾਂ ਲਈ Motorola edge 50 Pro ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਸ ਫੋਨ ਨੂੰ ਭਾਰਤ 'ਚ ਅੱਜ ਦੁਪਹਿਰ 12 ਵਜੇ ਪੇਸ਼ ਕਰ ਦਿੱਤਾ ਜਾਵੇਗਾ। ਫਿਲਹਾਲ, ਕੰਪਨੀ ਵੱਲੋ ਇਸ ਫੋਨ ਦੀ ਕੀਮਤ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।