ਹੈਦਰਾਬਾਦ: Motorola ਨੇ ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Motorola Razr 50 Ultra ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ Midnight Blue, Spring Green ਅਤੇ Panton Peach Fuzz ਕਲਰ ਆਪਸ਼ਨਾਂ ਦੇ ਨਾਲ ਲਿਆਂਦਾ ਗਿਆ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਫੀਚਰਸ ਬਾਰੇ ਕਾਫ਼ੀ ਜਾਣਕਾਰੀ ਸਾਹਮਣੇ ਆ ਚੁੱਕੀ ਸੀ, ਜਿਸ ਤੋਂ ਬਾਅਦ ਗ੍ਰਾਹਕ ਇਸ ਫੋਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ। ਹੁਣ ਲੋਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ।
#MotorolaRazr50Ultra is here if you want to #FlipTheScript with #motoAI in your hand.
— Motorola India (@motorolaindia) July 4, 2024
Launched at special offer of ₹89,999* incl. all offers. Get #MotoBudsPlus worth ₹9,999 free.
Pre-book on 10 Jul @amazonIN, https://t.co/azcEfy2uaW & leading stores.#IntelligenceInsideAndOut pic.twitter.com/fOImuTomig
Motorola Razr 50 Ultra ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.9 ਇੰਚ ਦੀ pOLED ਡਿਸਪਲੇ ਦਿੱਤੀ ਗਈ ਹੈ, ਜੋ ਕਿ 165Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਹ ਸਮਾਰਟਫੋਨ AI ਫੀਚਰਸ ਨਾਲ ਲੈਸ ਹੋਵੇਗਾ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8 ਜੇਨ 3 ਚਿਪਸੈੱਟ ਮਿਲਦੀ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਪ੍ਰਾਈਮਰੀ ਸੈਂਸਰ ਅਤੇ 50MP ਦਾ ਟੈਲੀਫੋਟੋ ਲੈਸ ਦਿੱਤਾ ਗਿਆ ਹੈ। ਸੈਲਫ਼ੀ ਲਈ ਇਸ ਫੋਨ 'ਚ 32 MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 4,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 45ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।
Motorola Razr 50 Ultra ਦੀ ਖਰੀਦਦਾਰੀ: Motorola Razr 50 Ultra ਸਮਾਰਟਫੋਨ ਨੂੰ ਤੁਸੀਂ ਅੱਜ ਔਨਲਾਈਨ ਸ਼ਾਪਿੰਗ ਪਲੇਟਫਾਰਮ ਐਮਾਜ਼ਾਨ ਰਾਹੀ ਖਰੀਦ ਸਕਦੇ ਹੋ। ਇਸ ਫੋਨ ਨੂੰ ਕੰਪਨੀ ਦੀ ਅਧਿਕਾਰਿਤ ਵੈੱਬਸਾਈਟ 'ਤੇ ਵੀ ਦੇਖਿਆ ਜਾ ਸਕਦਾ ਹੈ।
Get ready to #FlipTheScript as #MotorolaRazr50Ultra is here to immerse you like never before! Launched at special price ₹89,999* incl. all offers. Get #MotoBudsPlus worth ₹9,999 free
— Motorola India (@motorolaindia) July 4, 2024
Prebook on 10 Jul @amazonIN, https://t.co/azcEfy1Wlo & leading stores#IntelligenceInsideAndOut pic.twitter.com/EiACpK1GvO
- Vivo T3 Lite 5G ਦੀ ਪਹਿਲੀ ਸੇਲ ਸ਼ੁਰੂ, ਇਨ੍ਹਾਂ ਸ਼ਾਨਦਾਰ ਆਫ਼ਰਸ ਦਾ ਲਓ ਮਜ਼ਾ - Vivo T3 Lite 5G First Sale Live
- CMF Phone 1 ਸਮਾਰਟਫੋਨ ਲਾਂਚ ਹੋਣ 'ਚ ਕੁਝ ਹੀ ਦਿਨ ਬਾਕੀ, ਲਾਂਚਿੰਗ ਤੋਂ ਪਹਿਲਾ ਫੀਚਰਸ ਆਏ ਸਾਹਮਣੇ - CMF Phone 1 Launch Date
- Motorola G85 5G ਸਮਾਰਟਫੋਨ ਦੀ ਭਾਰਤੀ ਲਾਂਚ ਡੇਟ ਦਾ ਹੋਇਆ ਖੁਲਾਸਾ, ਮਿਲਣਗੇ ਸ਼ਾਨਦਾਰ ਫੀਚਰਸ - Motorola G85 5G Launch Date
Motorola Razr 50 Ultra ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 99,999 ਰੁਪਏ ਦੀ ਕੀਮਤ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਸਮਾਰਟਫੋਨ 'ਤੇ ਡਿਸਕਾਊਂਟ ਵੀ ਦਿੱਤਾ ਜਾ ਰਿਹਾ ਹੈ। ਗ੍ਰਾਹਕ ਚੁਣੇ ਹੋਏ ਬੈਂਕਾਂ ਰਾਹੀ ਫੋਨ ਦੀ ਖਰੀਦਦਾਰੀ ਕਰਨ 'ਤੇ 5,000 ਰੁਪਏ ਦਾ ਕੈਸ਼ਬੈਕ ਪਾ ਸਕਦੇ ਹਨ। ਇਸ ਤੋਂ ਇਲਾਵਾ, 5,000 ਰੁਪਏ ਦੀ ਛੋਟ ਵੀ ਦਿੱਤੀ ਜਾ ਰਹੀ ਹੈ। Motorola Razr 50 Ultra ਸਮਾਰਟਫੋਨ ਦੀ ਖਰੀਦਦਾਰੀ 'ਤੇ EMI ਦਾ ਆਪਸ਼ਨ ਵੀ ਮਿਲ ਰਿਹਾ ਹੈ। ਡਿਸਕਾਊਂਟ ਤੋਂ ਬਾਅਦ ਤੁਸੀਂ ਇਸ ਫੋਨ ਨੂੰ 89,999 ਰੁਪਏ ਦੀ ਕੀਮਤ ਦੇ ਨਾਲ ਖਰੀਦ ਸਕਦੇ ਹੋ।